Begin typing your search above and press return to search.
ਦਿੱਲੀ 'ਚ ਮੁੱਖ ਮੰਤਰੀ ਨਿਵਾਸ 'ਤੇ ਪਟਾਕੇ ਚਲਾਉਣ 'ਤੇ FIR ਦਰਜ
ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਬੀਤੇ ਭਲਕ ਜ਼ਮਾਨਤ ਮਿਲ ਗਈ ਸੀ ਅਤੇ ਉਹ ਤਿਹਾੜ ਜੇਲ੍ਹ ਵਿਚੋ ਹਾਲ ਦੀ ਘੜੀ ਬਾਹਰ ਆ ਗਏ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਖ਼ੁਸ਼ੀ ਵਿਚ ਪਟਾਕੇ ਅਤੇ ਆਤਿਸ਼ਬਾਜ਼ੀ ਕੀਤੀ ਸੀ। ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ।

By : Gill
ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਬੀਤੇ ਭਲਕ ਜ਼ਮਾਨਤ ਮਿਲ ਗਈ ਸੀ ਅਤੇ ਉਹ ਤਿਹਾੜ ਜੇਲ੍ਹ ਵਿਚੋ ਹਾਲ ਦੀ ਘੜੀ ਬਾਹਰ ਆ ਗਏ ਹਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਖ਼ੁਸ਼ੀ ਵਿਚ ਪਟਾਕੇ ਅਤੇ ਆਤਿਸ਼ਬਾਜ਼ੀ ਕੀਤੀ ਸੀ। ਹੁਣ ਇਸ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ।
ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ 'ਤੇ ਪਟਾਕੇ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਪੁਲੀਸ ਨੇ ਸਿਵਲ ਲਾਈਨ ਥਾਣੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਕਾਰਵਾਈ ਇਸ ਲਈ ਕੀਤੀ ਗਈ ਹੈ ਕਿਉਂਕਿ ਰਾਜਧਾਨੀ ਦਿੱਲੀ 'ਚ ਫਿਲਹਾਲ ਪਟਾਕੇ ਚਲਾਉਣ 'ਤੇ ਪਾਬੰਦੀ ਹੈ।
Next Story


