ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ ਸਾਬਕਾ PM ਮਨਮੋਹਨ ਸਿੰਘ ਦਾ ਅੰਤਿਮ ਸਸਕਾਰ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ 28 ਦਸੰਬਰ ਨੂੰ ਦਿੱਲੀ ਦੇ ਨਿਗਮ ਬੋਧ ਘਾਟ 'ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।
By : BikramjeetSingh Gill
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ 28 ਦਸੰਬਰ ਨੂੰ ਦਿੱਲੀ ਦੇ ਨਿਗਮ ਬੋਧ ਘਾਟ 'ਤੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।ਜਾਣਕਾਰੀ ਮੁਤਾਬਕ ਸਾਬਕਾ ਪੀਐੱਮ ਦਾ ਅੰਤਿਮ ਸੰਸਕਾਰ ਸਵੇਰੇ 11.45 ਵਜੇ ਹੋਵੇਗਾ। ਤੁਹਾਨੂੰ ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।
ਕਾਂਗਰਸ ਵਰਕਿੰਗ ਕਮੇਟੀ ਨੇ ਡਾ: ਮਨਮੋਹਨ ਸਿੰਘ ਦੇ ਦੇਹਾਂਤ 'ਤੇ ਸ਼ੋਕ ਮਤਾ ਪਾਸ ਕੀਤਾ ਹੈ। ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਮੇਟੀ ਨੇ ਕਿਹਾ ਕਿ ਉਹ ਦੇਸ਼ ਦੇ ਸੱਚੇ ਸਿਆਸਤਦਾਨ ਸਨ। ਉਨ੍ਹਾਂ ਦੇ ਜੀਵਨ ਅਤੇ ਕੰਮਾਂ ਨੇ ਭਾਰਤ ਦੇ ਭਵਿੱਖ ਦੀ ਦਿਸ਼ਾ ਦਿਖਾਈ ਹੈ। ਉਹ 1990 ਦੇ ਦਹਾਕੇ ਵਿੱਚ ਆਰਥਿਕ ਉਦਾਰੀਕਰਨ ਦੇ ਆਰਕੀਟੈਕਟ ਸਨ। ਦੱਸ ਦੇਈਏ ਕਿ ਕਮੇਟੀ ਨੇ ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਏਆਈਸੀਸੀ ਹੈੱਡਕੁਆਰਟਰ ਵਿੱਚ ਮੀਟਿੰਗ ਬੁਲਾਈ ਸੀ। ਬੈਠਕ 'ਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਸਮੇਤ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ।