Begin typing your search above and press return to search.

Gangsters' ਦੇ ਹੌਸਲੇ ਬੁਲੰਦ, ਚੰਡੀਗੜ੍ਹ ‘ਚ ਵੀ ਗਰਨੇਡ ਹਮਲੇ : ਰਵਨੀਤ ਬਿੱਟੂ

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀ ਅਮਨ-ਕਾਨੂੰਨ...

Gangsters ਦੇ ਹੌਸਲੇ ਬੁਲੰਦ, ਚੰਡੀਗੜ੍ਹ ‘ਚ ਵੀ ਗਰਨੇਡ ਹਮਲੇ : ਰਵਨੀਤ ਬਿੱਟੂ
X

Kavya SharmaBy : Kavya Sharma

  |  11 April 2026 6:40 PM IST

  • whatsapp
  • Telegram

ਚੰਡੀਗੜ੍ਹ, 11 ਅਪ੍ਰੈਲ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਅਹਿਮ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੂਬੇ ਦੀ ਅਮਨ-ਕਾਨੂੰਨ ਦੀ ਸਥਿਤੀ ਅਤੇ ਹੋਰ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਵਨੀਤ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖੇ ਸਿਆਸੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 28 ਗੈਂਗਸਟਰਾਂ ਦੀ ਸੂਚੀ ਜਾਰੀ ਕਰਨ ਲਈ ਦਿੱਤੇ ਗਏ ਇਸ਼ਤਿਹਾਰ ਉੱਪਰ ਮੁੱਖ ਮੰਤਰੀ ਨੇ ਆਪਣੀ ਫੋਟੋ ਲਗਾਈ ਹੈ, ਜੋ ਕਿ ਬਹੁਤ ਹੀ ਹੈਰਾਨੀਜਨਕ ਹੈ।

ਬਿੱਟੂ ਨੇ ਸਵਾਲ ਖੜ੍ਹਾ ਕਰਦਿਆਂ ਕਿਹਾ, "ਕੀ ਮੁੱਖ ਮੰਤਰੀ ਪੰਜਾਬ ਦੇ ਲੋਕਾਂ ਨੂੰ ਇਹ ਕਹਿ ਕੇ ਡਰਾਉਣਾ ਚਾਹੁੰਦੇ ਹਨ ਕਿ ਇਹ ਸਾਰੇ ਗੈਂਗਸਟਰ ਉਨ੍ਹਾਂ ਦੇ ਨਾਲ ਹਨ? ਅਜਿਹੇ ਇਸ਼ਤਿਹਾਰਾਂ ਨਾਲ ਜਨਤਾ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਹੋਣ ਦੀ ਬਜਾਏ ਡਰ ਦਾ ਮਾਹੌਲ ਬਣ ਰਿਹਾ ਹੈ।" ਬਿੱਟੂ ਨੇ ਕਿਹਾ ਇਸ ਮੁੱਦੇ 'ਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਵੀ ਗੰਭੀਰ ਚਿੰਤਾ ਪ੍ਰਗਟਾਈ ਹੈ। ਬਿੱਟੂ ਨੇ ਅਮਨ-ਕਾਨੂੰਨ 'ਤੇ ਚਿੰਤਾ ਜਤਾਉਂਦਿਆਂ ਕਿਹਾ ਕਿ ਹੁਣ ਗੈਂਗਸਟਰਾਂ ਦੇ ਹੌਸਲੇ ਇੰਨੇ ਵਧ ਗਏ ਹਨ ਕਿ ਉਹ ਚੰਡੀਗੜ੍ਹ ਵਰਗੇ ਸੁਰੱਖਿਅਤ ਇਲਾਕਿਆਂ ਵਿੱਚ ਵੀ ਗ੍ਰਨੇਡ ਸੁੱਟਣ ਵਰਗੀਆਂ ਵਾਰਦਾਤਾਂ ਕਰ ਰਹੇ ਹਨ।

ਦੱਸਿਆ ਜਾ ਰਿਹਾ ਹੈ ਕਿ ਰਾਜਪਾਲ ਇਸ ਸਾਰੇ ਮਾਮਲੇ ਸਬੰਧੀ ਇੱਕ ਵਿਸਥਾਰਤ ਰਿਪੋਰਟ ਦੇਸ਼ ਦੇ ਗ੍ਰਹਿ ਮੰਤਰੀ ਨੂੰ ਭੇਜਣਗੇ। ਮੁਲਾਕਾਤ ਦੌਰਾਨ ਜਿੱਥੇ ਪੰਜਾਬ ਵਿੱਚ ਰੇਲਵੇ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਬਾਰੇ ਗੱਲਬਾਤ ਹੋਈ, ਉਥੇ ਹੀ ਰਵਨੀਤ ਬਿੱਟੂ ਨੇ ਵਰਿੰਦਾਵਨ ਵਿਖੇ ਵਾਪਰੇ ਮੰਦਭਾਗੇ ਹਾਦਸੇ 'ਤੇ ਵੀ ਡੂੰਘੇ ਦੁੱਖ ਅਤੇ ਚਿੰਤਾ ਦਾ ਪ੍ਰਗਟਾਵਾ ਕੀਤਾ।

Next Story
ਤਾਜ਼ਾ ਖਬਰਾਂ
Share it