Begin typing your search above and press return to search.

ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ

ਉਹਨਾਂ ਕਿਹਾ ਕਿ ਸਾਡਾ ਧਰਤੀ ਹੇਠਲਾ ਪਾਣੀ ਲਗਾਤਾਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਅਤੇ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੜ ਨਹਿਰੀ ਪਾਣੀ ਖੇਤਾਂ ਤੱਕ

ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ
X

BikramjeetSingh GillBy : BikramjeetSingh Gill

  |  1 May 2025 5:14 PM IST

  • whatsapp
  • Telegram

ਪਾਣੀਆਂ ਦੇ ਮੁੱਦੇ ਉੱਤੇ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ, ਲੜਾਂਗੇ -ਈਟੀਓ

ਭਾਜਪਾ ਨੇਤਾ ਤਰਨ ਚੁਗ ਦੇ ਘਰ ਅੱਗੇ ਆਮ ਆਦਮੀ ਪਾਰਟੀ ਨੇ ਦਿੱਤਾ ਧਰਨਾ

ਅੰਮ੍ਰਿਤਸਰ, 1 ਮਈ

ਬੀਤੀ ਰਾਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ, ਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ। ਅਸੀਂ ਇਹ ਡਾਕਾ ਬਰਦਾਸ਼ਤ ਨਹੀਂ ਕਰਾਂਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਆਗੂ ਸ੍ਰੀ ਤਰੁਣ ਚੁੱਗ ਦੇ ਘਰ ਬਾਹਰ ਪਾਰਟੀ ਵੱਲੋਂ ਇਸ ਬੇ ਨਿਆਈਂ ਵਿਰੁੱਧ ਦਿੱਤੇ ਗਏ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਬੜੇ ਸਪਸ਼ਟ ਲਫਜ਼ਾਂ ਵਿੱਚ ਭਾਖੜਾ ਡੈਮ ਪ੍ਰਬੰਧਕਾਂ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਇਹ ਮੰਗ ਕਰ ਰਹੇ ਸੀ ਕਿ ਪਹਿਲਾਂ ਸਾਡੇ ਹਿੱਸੇ ਦਾ ਪਾਣੀ ਪੂਰਾ ਕੀਤਾ ਜਾਵੇ, ਪਰ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੱਕਾ ਕਰਦੇ ਹੋਏ ਇਸ ਵਿੱਚੋਂ ਵੀ 8500 ਕਿਊਸਿਕ ਪਾਣੀ ਹਰਿਆਣੇ ਨੂੰ ਛੱਡ ਦਿੱਤਾ ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਜੋ ਕਿ ਖੇਤੀ ਪ੍ਰਧਾਨ ਸੂਬਾ ਹੈ, ਪਹਿਲਾਂ ਹੀ ਜਲ ਸੰਕਟ ਦੀ ਮਾਰ ਹੇਠ ਹੈ। ਉਹਨਾਂ ਕਿਹਾ ਕਿ ਸਾਡਾ ਧਰਤੀ ਹੇਠਲਾ ਪਾਣੀ ਲਗਾਤਾਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਅਤੇ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੜ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਤੋਂ ਥੋੜਾ ਪ੍ਰੈਸ਼ਰ ਘਟਾਇਆ ਹੈ ਪਰ ਕੇਂਦਰ ਸਰਕਾਰ ਨੇ ਪੰਜਾਬ ਦੇ ਪਾਣੀ ਉੱਤੇ ਡਾਕਾ ਮਾਰ ਕੇ ਪੰਜਾਬੀਆਂ ਨਾਲ ਸਿੱਧਾ ਧੱਕਾ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨੇ ਕੀਤਾ ਜਾ ਸਕਦਾ।

ਇਸ ਮੌਕੇ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਲਗਾਤਾਰ ਪੰਜਾਬ ਨਾਲ ਬੇ ਨਿਆਈਂਂ ਕਰ ਰਹੀ ਹੈ ਪਰ ਪੰਜਾਬ ਦੇ ਭਾਜਪਾ ਨੇਤਾ ਮੂਕ ਦਰਸ਼ਕ ਬਣ ਕੇ ਇਹ ਸਭ ਤਮਾਸ਼ਾ ਵੇਖ ਰਹੇ ਹਨ। ਉਹਨਾਂ ਕਿਹਾ ਕਿ ਸ੍ਰੀ ਤਰਨ ਚੁੱਗ, ਸ੍ਰੀ ਸੁਨੀਲ ਜਾਖੜ ਵਰਗੇ ਨੇਤਾ ਜੋ ਇਹਨਾਂ ਪੰਜਾਬ ਵਿਰੋਧੀ ਨੀਤੀਆਂ ਉੱਤੇ ਵੀ ਭਾਜਪਾ ਦੇ ਹੱਕ ਵਿੱਚ ਖੜੇ ਹਨ, ਨੂੰ ਹੁਣ ਇਹ ਸਪਸ਼ਟ ਕਰ ਦੇਣਾ ਚਾਹੀਦਾ ਹੈ ਕਿ ਉਹ ਪੰਜਾਬ ਨਾਲ ਨਹੀਂ ਬਲਕਿ ਦਿੱਲੀ ਅਤੇ ਹਰਿਆਣੇ ਨਾਲ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਉੱਤੇ ਡਾਕਾ ਪੰਜਾਬੀ ਅਤੇ ਪੰਜਾਬ ਦੀ ਸਰਕਾਰ ਬਰਦਾਸ਼ਤ ਨਹੀਂ ਕਰੇਗੀ ਅਤੇ ਇਸ ਲਈ ਸਾਨੂੰ ਜਿੱਥੋਂ ਤੱਕ ਵੀ ਲੜਾਈ ਲੜਨੀ ਪਈ ਅਸੀਂ ਲੜਾਂਗੇ।

ਇਸ ਮੌਕੇ ਮੇਅਰ ਸ ਜਤਿੰਦਰ ਸਿੰਘ ਮੋਤੀ ਭਾਟੀਆ, ਵਿਧਾਇਕ ਡਾਕਟਰ ਇੰਦਰਬੀਰ ਸਿੰਘ ਨਿੱਜਰ, ਵਿਧਾਇਕ ਡਾਕਟਰ ਅਜੇ ਗੁਪਤਾ, ਚੇਅਰਮੈਨ ਬਲਦੇਵ ਸਿੰਘ ਮਿਆਦੀਆਂ, ਜ਼ਿਲ੍ਹਾ ਪ੍ਰਧਾਨ ਸ਼੍ਰੀ ਮਨੀਸ਼ ਅਗਰਵਾਲ, ਚੇਅਰਮੈਨ ਸ ਜਸਪ੍ਰੀਤ ਸਿੰਘ, ਸ ਇਕਬਾਲ ਸਿੰਘ ਭੁੱਲਰ, ਵਿਕਰਮਜੀਤ ਵਿਕੀ, ਸ ਬਲਜਿੰਦਰ ਸਿੰਘ ਥਾਂਦੇ, ਸ੍ਰੀ ਜਸਕਰਨ ਬਦੇਸ਼ਾ, ਸ੍ਰੀ ਸਤਪਾਲ ਸੋਖੀ, ਸ੍ਰੀ ਅਨਿਲ ਮਹਾਜਨ, ਸ ਰੋਸ਼ਨ ਸਿੰਘ , ਸ ਦਿਲਜੀਤ ਸਿੰਘ, ਡਾਕਟਰ ਇੰਦਰਪਾਲ, ਸ੍ਰੀ ਮੁਖਵਿੰਦਰ ਵਿਰਦੀ, ਨੌਜਵਾਨ ਨੇਤਾ ਵਿੱਕੀ ਦੱਤਾ, ਸ੍ਰੀ ਰਵਿੰਦਰ ਹੰਸ , ਸ੍ਰੀ ਨਰਿੰਦਰ ਮਰਵਾਹਾ, ਸ੍ਰੀ ਬੰਟੀ ਭਲਵਾਨ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵੱਡੀ ਗਿਣਤੀ ਵਿੱਚ ਇਸ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ।

Next Story
ਤਾਜ਼ਾ ਖਬਰਾਂ
Share it