Begin typing your search above and press return to search.

Hola Mohalla ਸਮਾਪਤੀ ਮਗਰੋਂ ਸੱਚਖੰਡ Sri Harmandir Sahib ਵਿਖੇ ਸੋਨੇ ਦੀ ਸੇਵਾ ਸ਼ੁਰੂ

ਹੋਲਾ ਮਹੱਲਾ ਸਮਾਪਤ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸੇਵਾ ਸੰਭਾਲ ਦਾ ਕੰਮ ਅੱਜ ਅਰਦਾਸ ਉਪਰੰਤ ਸ਼ੁਰੂ ਕਰ ਦਿੱਤਾ ਗਿਆ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਸੇਵਾ ਯੂਕੇ ਦੇ ਨਿਸ਼ਕਾਮ ਸੇਵਕ ਜਥੇ ਵੱਲੋਂ ਨਿਭਾਈ ਜਾ ਰਹੀ ਹੈ।

Hola Mohalla  ਸਮਾਪਤੀ ਮਗਰੋਂ ਸੱਚਖੰਡ Sri Harmandir Sahib ਵਿਖੇ ਸੋਨੇ ਦੀ ਸੇਵਾ ਸ਼ੁਰੂ
X

Gurpiar ThindBy : Gurpiar Thind

  |  6 March 2026 1:54 PM IST

  • whatsapp
  • Telegram

ਅੰਮ੍ਰਿਤਸਰ: ਹੋਲਾ ਮਹੱਲਾ ਸਮਾਪਤ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਗੇ ਸੋਨੇ ਦੀ ਸੇਵਾ ਸੰਭਾਲ ਦਾ ਕੰਮ ਅੱਜ ਅਰਦਾਸ ਉਪਰੰਤ ਸ਼ੁਰੂ ਕਰ ਦਿੱਤਾ ਗਿਆ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਹ ਸੇਵਾ ਯੂਕੇ ਦੇ ਨਿਸ਼ਕਾਮ ਸੇਵਕ ਜਥੇ ਵੱਲੋਂ ਨਿਭਾਈ ਜਾ ਰਹੀ ਹੈ। ਸੇਵਾ ਦੀ ਸ਼ੁਰੂਆਤ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਅਤੇ ਹੋਰ ਮੈਂਬਰ ਸਾਹਿਬਾਨ ਹਾਜ਼ਰ ਰਹੇ।



ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਹਰ ਸਾਲ ਹੋਲੇ ਮਹੱਲੇ ਤੋਂ ਅਗਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੇ ਸੋਨੇ ਦੀ ਧੁਆਈ ਅਤੇ ਸਫਾਈ ਦੀ ਸੇਵਾ ਸ਼ੁਰੂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਭਾਈ ਮਹਿੰਦਰ ਸਿੰਘ ਦੀ ਅਗਵਾਈ ਹੇਠ ਯੂਕੇ ਤੋਂ ਆਇਆ ਨਿਸ਼ਕਾਮ ਸੇਵਕ ਜਥਾ ਪਿਛਲੇ ਕਈ ਸਾਲਾਂ ਤੋਂ ਨਿਰੰਤਰ ਇਹ ਸੇਵਾ ਕਰਦਾ ਆ ਰਿਹਾ ਹੈ ਅਤੇ ਇਸ ਵਾਰ ਵੀ 6 ਮਾਰਚ ਨੂੰ ਅਰਦਾਸ ਉਪਰੰਤ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ।



ਉਨ੍ਹਾਂ ਦੱਸਿਆ ਕਿ ਇਸ ਸੇਵਾ ਦੀ ਖਾਸ ਗੱਲ ਇਹ ਹੈ ਕਿ ਸੋਨੇ ਦੀ ਧੁਆਈ ਲਈ ਕਿਸੇ ਵੀ ਤਰ੍ਹਾਂ ਦੇ ਕੈਮੀਕਲ ਦੀ ਵਰਤੋਂ ਨਹੀਂ ਕੀਤੀ ਜਾਂਦੀ। ਇਸ ਦੀ ਬਜਾਏ ਪੁਰਾਤਨ ਅਤੇ ਕੁਦਰਤੀ ਢੰਗ ਅਪਣਾਉਂਦੇ ਹੋਏ ਰੀਠਿਆਂ ਦੇ ਪਾਣੀ ਨਾਲ ਸੋਨੇ ਨੂੰ ਸਾਫ ਕੀਤਾ ਜਾਂਦਾ ਹੈ, ਜਿਸ ਨਾਲ ਸੋਨੇ ਦੀ ਚਮਕ ਬਰਕਰਾਰ ਰਹਿੰਦੀ ਹੈ ਅਤੇ ਉਸ ਨੂੰ ਕੋਈ ਨੁਕਸਾਨ ਵੀ ਨਹੀਂ ਪਹੁੰਚਦਾ।



ਇਹ ਸੇਵਾ ਲਗਭਗ 10 ਤੋਂ 12 ਦਿਨ ਤੱਕ ਲਗਾਤਾਰ ਚੱਲੇਗੀ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗੁੰਬਦ ਦੇ ਨਾਲ ਨਾਲ ਅਕਾਲ ਤਖ਼ਤ ਸਾਹਿਬ, ਦਰਸ਼ਨੀ ਡਿਊੜੀ ਘੰਟਾ ਘਰ ਵਾਲੇ ਪਾਸੇ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਲੱਗੇ ਸੋਨੇ ਦੀ ਵੀ ਸਫਾਈ ਕੀਤੀ ਜਾਵੇਗੀ।


ਅਖੀਰ ਵਿੱਚ ਭਗਵੰਤ ਸਿੰਘ ਧੰਗੇੜਾ ਨੇ ਯੂਕੇ ਤੋਂ ਆਈਆਂ ਸਾਰੀਆਂ ਸੇਵਾ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਉਨ੍ਹਾਂ ਦੀ ਨਿਸ਼ਕਾਮ ਸੇਵਾ ਦੀ ਕਦਰ ਕੀਤੀ ਜਾਂਦੀ ਹੈ, ਜੋ ਪੰਥਕ ਰੂਹਾਨੀ ਪਰੰਪਰਾਵਾਂ ਨੂੰ ਮਜ਼ਬੂਤ ਕਰਦੀ ਹੈ।

Next Story
ਤਾਜ਼ਾ ਖਬਰਾਂ
Share it