Begin typing your search above and press return to search.

Sri Harmandir Sahib ਵਿਖੇ Guru Har Rai Sahib's ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ

ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ।

Sri Harmandir Sahib ਵਿਖੇ Guru Har Rai Sahibs ਜੀ ਦਾ ਗੁਰਤਾ ਗੱਦੀ ਦਿਵਸ ਸ਼ਰਧਾ ਨਾਲ ਮਨਾਇਆ
X

Gurpiar ThindBy : Gurpiar Thind

  |  17 March 2026 2:04 PM IST

  • whatsapp
  • Telegram

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵੱਲੋਂ ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਗੁਰਤਾ ਗੱਦੀ ਦਿਵਸ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਂਗੇੜਾ ਨੇ ਜਾਣਕਾਰੀ ਦਿੱਤੇ ਹੋਏ ਕਿਹਾ ਕਿ ਇਸ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਪਰਸੋਂ ਰੋਜ਼ ਤੋਂ ਸ਼ੁਰੂ ਕੀਤੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਅੱਜ ਭੋਗ ਪਾਏ ਗਏ।



ਭੋਗ ਦੇ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀ ਗਿਆਨੀ ਬਲਵਿੰਦਰ ਸਿੰਘ ਜੀ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਇਸ ਉਪਰੰਤ ਅਰਦਾਸੀ ਸਿੰਘ ਭਾਈ ਬਲਜੀਤ ਸਿੰਘ ਜੀ ਵੱਲੋਂ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਜੀ ਨੇ ਮੁੱਖਵਾਕ ਲੈ ਕੇ ਸੰਗਤਾਂ ਨੂੰ ਗੁਰੂ ਹਰਿਰਾਏ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਗੁਰੂ ਸਾਹਿਬ ਦੀ ਦਇਆ, ਸੇਵਾ ਅਤੇ ਪ੍ਰਕਿਰਤੀ ਪ੍ਰੇਮ ਦੀਆਂ ਸਿੱਖਿਆਵਾਂ ‘ਤੇ ਚਾਨਣਾ ਪਾਇਆ ਅਤੇ ਸੰਗਤਾਂ ਨੂੰ ਗੁਰਤਾ ਗੱਦੀ ਦਿਵਸ ਦੀਆਂ ਵਧਾਈਆਂ ਵੀ ਦਿੱਤੀਆਂ।


ਇਸੇ ਲੜੀ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਤਾ ਗੱਦੀ ਦਿਵਸ ਦੇ ਨਾਲ-ਨਾਲ ਵਾਤਾਵਰਨ ਦਿਵਸ ਵੀ ਮਨਾਇਆ ਗਿਆ। ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪਰਿਸਰ ਵਿੱਚ ਬੂਟੇ ਲਗਾਏ ਗਏ। ਇਸ ਮੌਕੇ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਗੁਰੂ ਸਾਹਿਬ ਦੀਆਂ ਸਿੱਖਿਆਵਾਂ ‘ਤੇ ਚੱਲਦਿਆਂ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਉਣ ਅਤੇ ਵੱਧ ਤੋਂ ਵੱਧ ਬੂਟੇ ਲਗਾ ਕੇ ਪ੍ਰਕਿਰਤੀ ਦੀ ਰੱਖਿਆ ਕਰਨ।


ਅੰਤ ਵਿੱਚ ਸਮੂਹ ਸੰਗਤਾਂ ਨੂੰ ਸਾਹਿਬ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਤਾ ਗੱਦੀ ਦਿਵਸ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ

Next Story
ਤਾਜ਼ਾ ਖਬਰਾਂ
Share it