Begin typing your search above and press return to search.

ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ

ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
X

GillBy : Gill

  |  13 Feb 2025 5:57 PM IST

  • whatsapp
  • Telegram

ਮੁਲਜ਼ਮ ਨੇ ਪਹਿਲਾਂ ਲਈ ਸੀ 3000 ਰੁਪਏ ਦੀ ਰਿਸ਼ਵਤ

ਚੰਡੀਗੜ੍ਹ 13 ਫਰਵਰੀ, 2025 -

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ, ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਕਰਮਚਾਰੀ ਨੇ ਉਸ ਦੇ ਮੈਡੀਕਲ ਦੀ ਰਿਪੋਰਟ ਦੀ ਰਸੀਦ ਜਾਰੀ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਤੋਂ 3000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।




ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Next Story
ਤਾਜ਼ਾ ਖਬਰਾਂ
Share it