Begin typing your search above and press return to search.

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ 'ਚ ਸੁਣਵਾਈ

ਪੰਚਾਇਤੀ ਚੋਣਾਂ ਨੂੰ ਲੈ ਕੇ ਹਾਈਕੋਰਟ ਚ ਸੁਣਵਾਈ
X

BikramjeetSingh GillBy : BikramjeetSingh Gill

  |  14 Oct 2024 10:39 AM IST

  • whatsapp
  • Telegram

ਚੰਡੀਗੜ੍ਹ : ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਦੌਰਾਨ ਕਰੀਬ 700 ਪਟੀਸ਼ਨਾਂ 'ਤੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਮਾਮਲੇ ਦੀ ਸੁਣਵਾਈ ਕਰਦੇ ਹੋਏ ਕਰੀਬ 250 ਪੰਚਾਇਤਾਂ ਦੀਆਂ ਚੋਣਾਂ 'ਤੇ 16 ਅਕਤੂਬਰ ਤੱਕ ਰੋਕ ਲਗਾ ਦਿੱਤੀ ਗਈ ਹੈ।

ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਦੋਸ਼ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ NOC ਜਾਰੀ ਨਹੀਂ ਕੀਤਾ ਗਿਆ ਹੈ।

ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਨੇ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਸਵਾਲ ਚੁੱਕੇ ਹਨ। ਇਹ ਮਾਮਲਾ ਚੋਣ ਕਮਿਸ਼ਨ ਕੋਲ ਵੀ ਪਹੁੰਚ ਗਿਆ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਅਕਾਲੀ ਦਲ ਅਤੇ ਕਾਂਗਰਸ ਧੱਕਾ ਕਰ ਰਹੇ ਹਨ। ਇੱਥੋਂ ਤੱਕ ਕਿ ਸਾਡੇ ਵਰਕਰਾਂ ਦਾ ਵੀ ਕਤਲ ਕੀਤਾ ਗਿਆ ਹੈ। ਹੁਣ ਲੋਕਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸ਼ਰਨ ਲਈ ਹੈ।

Next Story
ਤਾਜ਼ਾ ਖਬਰਾਂ
Share it