Begin typing your search above and press return to search.

MP ਅੰਮ੍ਰਿਤਪਾਲ ਦੀ ਪਟੀਸ਼ਨ 'ਤੇ ਅੱਜ ਹਾਈ ਕੋਰਟ 'ਚ ਸੁਣਵਾਈ

MP ਅੰਮ੍ਰਿਤਪਾਲ ਦੀ ਪਟੀਸ਼ਨ ਤੇ ਅੱਜ ਹਾਈ ਕੋਰਟ ਚ ਸੁਣਵਾਈ
X

BikramjeetSingh GillBy : BikramjeetSingh Gill

  |  28 Aug 2024 2:09 AM GMT

  • whatsapp
  • Telegram

ਚੰਡੀਗੜ੍ਹ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ 'ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਦੀ ਮਿਆਦ ਵਧਾਉਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਜਿਸ ਦੀ ਅੱਜ ਸੁਣਵਾਈ ਹੋਣੀ ਹੈ। ਅੰਮ੍ਰਿਤਪਾਲ ਦੀ ਪਟੀਸ਼ਨ 'ਚ ਸੰਸਦ ਮੈਂਬਰ 'ਤੇ NSA ਲਗਾਉਣ ਨੂੰ ਗਲਤ ਕਿਹਾ ਗਿਆ ਹੈ। ਪਿਛਲੀ ਸੁਣਵਾਈ 'ਚ ਅਦਾਲਤ ਨੇ ਇਸ ਮਾਮਲੇ 'ਤੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕੀਤਾ ਸੀ। ਇਸ ਤੋਂ ਪਹਿਲਾਂ ਸ਼ੁਰੂ ਵਿੱਚ ਸਰਕਾਰੀ ਵਕੀਲ ਨੇ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਵਿੱਚ ਤਕਨੀਕੀ ਖਾਮੀਆਂ ਦਾ ਮੁੱਦਾ ਉਠਾਇਆ ਸੀ। ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੇ ਘਰ ਦਾ ਪਤਾ ਅਤੇ ਉਸਦੇ ਮਾਤਾ-ਪਿਤਾ ਦੀ ਉਮਰ ਗਲਤ ਸੀ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਸੋਧ ਕਰਨ ਲਈ ਸਮਾਂ ਮੰਗਿਆ ਸੀ।

ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅਦਾਲਤ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਐਸਏ ਦੀ ਮਿਆਦ ਇੱਕ ਸਾਲ ਵਧਾਉਣਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਨੇ ਆਪਣੇ ਖਿਲਾਫ ਕੀਤੀ ਗਈ ਕਾਰਵਾਈ ਨੂੰ ਗੈਰ-ਸੰਵਿਧਾਨਕ ਦੱਸਿਆ ਹੈ।

ਉਹ ਇੱਕ ਸਾਲ ਤੋਂ ਵੱਧ ਸਮੇਂ ਤੋਂ ਆਪਣੇ ਰਾਜ, ਰਿਸ਼ਤੇਦਾਰਾਂ ਅਤੇ ਲੋਕਾਂ ਤੋਂ ਦੂਰ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਉਸ ਦੀ ਜ਼ਿੰਦਗੀ ਅਤੇ ਆਜ਼ਾਦੀ ਨੂੰ ਅਸਾਧਾਰਨ ਅਤੇ ਬੇਰਹਿਮ ਤਰੀਕੇ ਨਾਲ ਖੋਹ ਲਿਆ ਗਿਆ ਹੈ। ਇਸ ਦੌਰਾਨ ਹੁਣ ਅੰਮ੍ਰਿਤਪਾਲ ਸਿੰਘ ਦੀ ਪਾਰਲੀਮੈਂਟ ਮੈਂਬਰਸ਼ਿਪ ਨੂੰ ਚੁਣੌਤੀ ਦਿੱਤੀ ਗਈ ਹੈ। ਇਸ ਸਬੰਧੀ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਿਕਰਮਜੀਤ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ 'ਚ 5 ਗੱਲਾਂ ਦਾ ਜ਼ਿਕਰ ਕੀਤਾ ਗਿਆ ਹੈ।

ਦਲੀਲ ਦਿੱਤੀ ਗਈ ਹੈ ਕਿ ਅੰਮ੍ਰਿਤਪਾਲ ਸਿੰਘ ਨੇ ਆਪਣੇ ਨਾਮਜ਼ਦਗੀ ਪੱਤਰਾਂ ਵਿੱਚ ਕਈ ਜਾਣਕਾਰੀਆਂ ਛੁਪਾ ਦਿੱਤੀਆਂ ਹਨ। ਨਾਮਜ਼ਦਗੀ ਫਾਰਮ ਅਧੂਰਾ ਹੈ। ਫੰਡਾਂ, ਦਾਨ ਅਤੇ ਖਰਚਿਆਂ ਬਾਰੇ ਜਾਣਕਾਰੀ ਛੁਪਾਈ ਗਈ ਹੈ। ਵੋਟਾਂ ਮੰਗਣ ਲਈ ਧਾਰਮਿਕ ਸਥਾਨਾਂ ਦੀ ਵਰਤੋਂ ਕੀਤੀ ਗਈ ਹੈ। ਬਿਨਾਂ ਪ੍ਰਵਾਨਗੀ ਤੋਂ ਚੋਣ ਪ੍ਰਚਾਰ ਸਮੱਗਰੀ ਛਾਪੀ ਗਈ। ਚੋਣ ਕਮਿਸ਼ਨ ਦੀ ਇਜਾਜ਼ਤ ਤੋਂ ਬਿਨਾਂ ਸੋਸ਼ਲ ਮੀਡੀਆ 'ਤੇ ਪ੍ਰਚਾਰ ਕੀਤਾ ਗਿਆ।

Next Story
ਤਾਜ਼ਾ ਖਬਰਾਂ
Share it