ਪੰਜਾਬ ਸਰਕਾਰ ਨੂੰ ਹਾਈਕੋਰਟ ਦਾ ਨੋਟਿਸ
By : BikramjeetSingh Gill
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਿਆਸੀ ਸਲਾਹਕਾਰ ਰਹੇ ਮਾਲਵਿੰਦਰ ਸਿੰਘ ਮਾਲੀ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਲੀ ਨੇ ਇਸ ਨੂੰ ਸਿਆਸੀ ਸਾਜ਼ਿਸ਼ ਕਰਾਰ ਦਿੰਦਿਆਂ ਆਪਣੀ ਗ੍ਰਿਫ਼ਤਾਰੀ ਅਤੇ ਉਸ ਖ਼ਿਲਾਫ਼ ਦਰਜ ਕੀਤੇ ਕੇਸ ਨੂੰ ਚੁਣੌਤੀ ਦਿੱਤੀ ਹੈ। ਇਸ 'ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 21 ਅਕਤੂਬਰ ਤੱਕ ਜਵਾਬ ਦਾਖ਼ਲ ਕਰਨ ਦੇ ਨਿਰਦੇਸ਼ ਦਿੱਤੇ ਹਨ।
16 ਸਤੰਬਰ ਨੂੰ ਮਾਲਵਿੰਦਰ ਸਿੰਘ ਮਾਲੀ ਖ਼ਿਲਾਫ਼ ਮੁਹਾਲੀ ਵਿੱਚ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਹੇਠ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਮਾਲੀ ਗ੍ਰਿਫਤਾਰੀ ਦੇ ਬਾਅਦ ਤੋਂ ਹੀ ਹਿਰਾਸਤ 'ਚ ਹੈ। ਮਾਲੀ ਨੇ ਦੋਸ਼ ਲਾਇਆ ਹੈ ਕਿ ਉਸ ਵਿਰੁੱਧ ਦਰਜ ਕੀਤਾ ਗਿਆ ਕੇਸ ਸਿਆਸੀ ਬਦਲਾਖੋਰੀ ਤੋਂ ਪ੍ਰੇਰਿਤ ਹੈ, ਕਿਉਂਕਿ ਉਹ ਲਗਾਤਾਰ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਨੀਤੀਆਂ ਦੀ ਆਲੋਚਨਾ ਕਰ ਰਿਹਾ ਸੀ।
ਮਾਲੀ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਉਹ ਪੰਜਾਬ ਦੀ ਮੌਜੂਦਾ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਕਈ ਵਾਰ ਆਵਾਜ਼ ਉਠਾ ਚੁੱਕੇ ਹਨ, ਜਿਸ ਕਾਰਨ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਅਜਿਹੀ ਕਾਰਵਾਈ ਕਰ ਰਹੀ ਹੈ।