Begin typing your search above and press return to search.

'ਜੇ ਇੱਕ ਵੀ ਬੰਦਾ ਸਾਬਤ ਕਰ ਦੇਵੇ ਤਾਂ ਹੁਣੇ ਸਿਆਸਤ ਨੂੰ ਕਹਿ ਦਿਆਂਗਾ ਅਲਵਿਦਾ' : Kejriwal

ਜੇ ਇੱਕ ਵੀ ਬੰਦਾ ਸਾਬਤ ਕਰ ਦੇਵੇ ਤਾਂ ਹੁਣੇ ਸਿਆਸਤ ਨੂੰ ਕਹਿ ਦਿਆਂਗਾ ਅਲਵਿਦਾ : Kejriwal
X

GillBy : Gill

  |  1 March 2026 2:01 PM IST

  • whatsapp
  • Telegram

01 ਮਾਰਚ, 2026 | ਨਵੀਂ ਦਿੱਲੀ

ਦਿੱਲੀ ਦੇ ਕਥਿਤ ਸ਼ਰਾਬ ਘੁਟਾਲੇ ਵਿੱਚ ਅਦਾਲਤ ਵੱਲੋਂ ਕਲੀਨ ਚਿੱਟ ਮਿਲਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੂਰੇ ਹਮਲਾਵਰ ਰੂਪ ਵਿੱਚ ਨਜ਼ਰ ਆਏ। ਜੰਤਰ-ਮੰਤਰ 'ਤੇ ਇਕੱਠੇ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਿੱਧਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਭਾਜਪਾ ਨੂੰ ਵੰਗਾਰਿਆ। ਉਨ੍ਹਾਂ ਨੇ ਬਹੁਤ ਹੀ ਭਾਵੁਕ ਅਤੇ ਸਖ਼ਤ ਲਹਿਜੇ ਵਿੱਚ ਕਿਹਾ ਕਿ ਉਹ ਇੱਕ 'ਕੱਟੜ ਇਮਾਨਦਾਰ' ਇਨਸਾਨ ਹਨ ਅਤੇ ਜੇਕਰ ਕੋਈ ਵੀ ਵਿਅਕਤੀ ਜਾਂ ਠੇਕੇਦਾਰ ਇਹ ਸਾਬਤ ਕਰ ਦੇਵੇ ਕਿ ਉਨ੍ਹਾਂ ਨੇ ਕਦੇ ਰਿਸ਼ਵਤ ਮੰਗੀ ਹੈ, ਤਾਂ ਉਹ ਉਸੇ ਪਲ ਰਾਜਨੀਤੀ ਨੂੰ ਹਮੇਸ਼ਾ ਲਈ ਛੱਡ ਦੇਣਗੇ।

ਕੇਜਰੀਵਾਲ ਨੇ ਕੇਂਦਰ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਉਨ੍ਹਾਂ ਨਾਲ ਨਫ਼ਰਤ ਕਰਦੇ ਹਨ, ਜਿਸ ਕਾਰਨ ਪਿਛਲੇ 10 ਸਾਲਾਂ ਤੋਂ ਉਨ੍ਹਾਂ ਵਿਰੁੱਧ ਲਗਾਤਾਰ ਜਾਂਚਾਂ ਕਰਵਾਈਆਂ ਗਈਆਂ। ਉਨ੍ਹਾਂ ਕਿਹਾ ਕਿ ਅਦਾਲਤ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਇਮਾਨਦਾਰ ਕਰਾਰ ਦੇ ਕੇ ਵਿਰੋਧੀਆਂ ਦੇ ਮੂੰਹ ਬੰਦ ਕਰ ਦਿੱਤੇ ਹਨ। ਕੇਜਰੀਵਾਲ ਨੇ ਇਹ ਵੀ ਕਿਹਾ ਕਿ ਜੇਕਰ ਦਿੱਲੀ ਸਰਕਾਰ ਦਾ ਇੱਕ ਵੀ ਠੇਕੇਦਾਰ ਸਾਹਮਣੇ ਆ ਕੇ ਇਹ ਕਹਿ ਦੇਵੇ ਕਿ ਕੇਜਰੀਵਾਲ ਨੇ ਫਾਈਲਾਂ 'ਤੇ ਦਸਤਖਤ ਕਰਨ ਬਦਲੇ ਪੈਸੇ ਮੰਗੇ ਸਨ, ਤਾਂ ਉਹ ਜਨਤਕ ਜੀਵਨ ਤੋਂ ਸੰਨਿਆਸ ਲੈ ਲੈਣਗੇ।

ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਭਾਜਪਾ ਸ਼ਾਸਨ ਦੇ ਪਿਛਲੇ 12 ਸਾਲਾਂ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕੇ ਅਤੇ ਦੇਸ਼ ਵਿੱਚ ਹੋ ਰਹੇ ਪੇਪਰ ਲੀਕ ਦੇ ਮੁੱਦਿਆਂ ਨੂੰ ਲੈ ਕੇ ਪ੍ਰਧਾਨ ਮੰਤਰੀ ਨੂੰ 'ਡਰਾਮਾ ਕਵੀਨ' ਤੱਕ ਕਹਿ ਦਿੱਤਾ। ਉਨ੍ਹਾਂ ਕਿਹਾ ਕਿ ਇੱਕ ਪਾਸੇ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਹੋ ਰਿਹਾ ਹੈ ਅਤੇ ਦੂਜੇ ਪਾਸੇ ਸਿਰਫ਼ ਗੱਲਾਂ ਦਾ ਸਿਲਸਿਲਾ ਜਾਰੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਲੱਦਾਖ ਦੇ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਦਾ ਪੱਖ ਪੂਰਦਿਆਂ ਕਿਹਾ ਕਿ ਮੋਦੀ ਸਰਕਾਰ ਉਨ੍ਹਾਂ ਤੋਂ ਡਰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਵਾਂਗਚੁਕ ਵਰਗੀਆਂ ਸ਼ਖਸੀਅਤਾਂ ਨੂੰ ਜੇਲ੍ਹ ਭੇਜਣ ਦੀ ਬਜਾਏ ਪਦਮ ਭੂਸ਼ਣ ਅਤੇ ਪਦਮ ਵਿਭੂਸ਼ਣ ਵਰਗੇ ਸਨਮਾਨਾਂ ਨਾਲ ਨਿਵਾਜਿਆ ਜਾਣਾ ਚਾਹੀਦਾ ਹੈ।

Next Story
ਤਾਜ਼ਾ ਖਬਰਾਂ
Share it