Begin typing your search above and press return to search.

Impact of immigration : BC ਚ ਵਿਦੇਸ਼ੀ ਵਿਦਿਆਰਥੀਆਂ ਦੀ ਘਟੀ ਆਮਦ

ਪ੍ਰਾਪਤ ਜਾਣਕਾਰੀ ਮੁਤਾਬਕ ਕਨੇਡਾ ਦੇ ਆਡੀਟਰ ਜਨਰਲ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ 2024 ਦੌਰਾਨ ਸਟਡੀ ਪਰਮਿਟ ਮਨਜ਼ੂਰੀਆਂ ਵਿੱਚ ਲਗਭਗ 66

Impact of immigration : BC ਚ ਵਿਦੇਸ਼ੀ ਵਿਦਿਆਰਥੀਆਂ ਦੀ ਘਟੀ ਆਮਦ
X

GillBy : Gill

  |  25 March 2026 9:28 AM IST

  • whatsapp
  • Telegram



ਵੈਨਕੂਵਰ, 24 ਮਾਰਚ (ਮਲਕੀਤ ਸਿੰਘ) – ਕਨੇਡਾ ਵਿੱਚ ਫੈਡਰਲ ਇਮੀਗ੍ਰੇਸ਼ਨ ਕਟੌਤੀਆਂ ਦੇ ਅਸਰ ਨਾਲ ਬ੍ਰਿਟਿਸ਼ ਕੋਲੰਬੀਆ ਵਿੱਚ ਆਉਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਉਮੀਦਾਂ ਨਾਲੋਂ ਕਾਫ਼ੀ ਘੱਟ ਰਹੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਕਨੇਡਾ ਦੇ ਆਡੀਟਰ ਜਨਰਲ ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ 2024 ਦੌਰਾਨ ਸਟਡੀ ਪਰਮਿਟ ਮਨਜ਼ੂਰੀਆਂ ਵਿੱਚ ਲਗਭਗ 66 ਫ਼ੀਸਦੀ ਦੀ ਵੱਡੀ ਕਮੀ ਦਰਜ ਕੀਤੀ ਗਈ। ਇਹ ਉਹ ਪਹਿਲਾ ਸਾਲ ਸੀ ਜਦੋਂ ਕੇਂਦਰੀ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਇਮੀਗ੍ਰੇਸ਼ਨ ਕਟੌਤੀਆਂ ਲਾਗੂ ਕੀਤੀਆਂ ਗਈਆਂ ਸਨ।

ਰਿਪੋਰਟ ਅਨੁਸਾਰ ਇਸ ਦੇ ਨਤੀਜੇ ਵਜੋਂ ਬੀ.ਸੀ. ਵਿੱਚ ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਵਿੱਚ ਤਿੱਖੀ ਗਿਰਾਵਟ ਆਈ ਹੈ, ਜਿਸ ਨਾਲ ਸਿੱਖਿਆ ਸੰਸਥਾਵਾਂ ਅਤੇ ਅਰਥਵਿਵਸਥਾ ‘ਤੇ ਵੀ ਅਸਰ ਪਿਆ ਹੈ।

ਮਾਹਿਰਾਂ ਦਾ ਕਹਿਣਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀ ਸੂਬੇ ਦੀ ਅਰਥਵਿਵਸਥਾ ਲਈ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ, ਇਸ ਲਈ ਉਨ੍ਹਾਂ ਦੀ ਘੱਟ ਗਿਣਤੀ ਭਵਿੱਖ ਵਿੱਚ ਵੱਡੇ ਪ੍ਰਭਾਵ ਪੈਦਾ ਕਰ ਸਕਦੀ ਹੈ।

Next Story
ਤਾਜ਼ਾ ਖਬਰਾਂ
Share it