PU ਦੇ ਵਿਦਿਆਰਥੀਆਂ ਤੇ VC ਵਿਚਾਲੇ ਹੋਈ ਅਹਿਮ ਬੈਠਕ ਦੇਤਾ ਲੌਲੀਪੌਪ, ਅੜ੍ਹ ਗਏ ਵਿਦਿਆਰਥੀ
ਪੰਜਾਬ ਯੂਨੀਵਰਸਿਟੀ ਵਿੱਚ ਅੱਜ ਵਿਦਿਆਰਥੀਆਂ ਅਤੇ ਵਾਈਸ ਚਾਂਸਲਰ ਦੀ ਮੀਟਿੰਗ ਹੋਈ ਹੈ ਇਹ ਮੀਟਿਗੰ ਸਹੀ ਮਾਹੌਲ ਵਿੱਚ ਹੋਈ ਹੈ ਵਾਈਸ ਚਾਂਸਲਰ ਨੇ ਵਿਦਿਆਰਥੀਆਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਪਰ ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਤੱਕ ਤਾਰੀਖਾਂ ਦਾ ਐਲਾਨ ਨਹੀਂ ਹੁੰਦਾ ਤੱਦ ਤੱਕ ਪ੍ਰਦਰਸ਼ਨ ਜਾਰੀ ਰਹੇਗਾ।

By : Gurpiar Thind
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਵਿੱਚ ਅੱਜ ਵਿਦਿਆਰਥੀਆਂ ਅਤੇ ਵਾਈਸ ਚਾਂਸਲਰ ਦੀ ਮੀਟਿੰਗ ਹੋਈ ਹੈ ਇਹ ਮੀਟਿਗੰ ਸਹੀ ਮਾਹੌਲ ਵਿੱਚ ਹੋਈ ਹੈ ਵਾਈਸ ਚਾਂਸਲਰ ਨੇ ਵਿਦਿਆਰਥੀਆਂ ਦੀਆਂ ਗੱਲਾਂ ਧਿਆਨ ਨਾਲ ਸੁਣੀਆਂ ਪਰ ਵਿਦਿਆਰਥੀਆਂ ਨੇ ਕਿਹਾ ਕਿ ਜਦੋਂ ਤੱਕ ਤਾਰੀਖਾਂ ਦਾ ਐਲਾਨ ਨਹੀਂ ਹੁੰਦਾ ਤੱਦ ਤੱਕ ਪ੍ਰਦਰਸ਼ਨ ਜਾਰੀ ਰਹੇਗਾ।
ਵਿਦਿਆਰਥੀਆਂ ਦੇ ਵੱਖ-ਵੱਖ ਸੰਗਠਨਾਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ 10 ਨਵੰਬਰ ਨੂੰ ਮਹਾ-ਪ੍ਰਦਰਸ਼ਨ ਕੀਤਾ ਗਾ ਸੀ ਅਤੇ ਇਹ ਮੀਟਿੰਗ ਹੁਣ ਤਣਾਅ ਨੂੰ ਘੱਟ ਕਰਨ ਲਈ ਕੀਤੀ ਗਈ ਹੈ।
ਵਿਦਿਆਰਥੀਆਂ ਨੇ ਕਿਹਾ ਜਦੋਂ ਤੱਕ ਸੈਨੇਟ ਦੀਆਂ ਚੋਣਾਂ ਦੀ ਤਾਰੀਖ ਨਹੀਂ ਦਿੱਤੀ ਜਾਂਦੀ ਓਦੋਂ ਤੱਕ ਇਹ ਪ੍ਰਦਰਸ਼ਨ ਜਾਰੀ ਰਹੇਗਾ। ਉਦੋਂ ਤੱਕ ਵਿਦਿਆਰਥੀ ਧਰਨਾ ਪ੍ਰਦਰਸ਼ਨ ਕਰਦੇ ਰਹਿਣਗੇ। ਉਹਨਾਂ ਨੇ ਕਿਹਾ ਕਿ ਉਹ ਸਾਰੀਆਂ 91 ਸੀਟਾਂ ਉੱਤੇ ਚੋਣਾਂ ਦੀ ਤਾਰੀਖ ਦੇ ਤੁਰੰਤ ਐਲਾਨ ਦੀ ਮੰਗ ਕਰ ਰਹੇ ਹਨ।
ਪੀਯੂ ਬਚਾਓ ਮੋਰਚਾ ਦੇ ਮੈਂਬਰਾਂ ਨੇ ਮੀਟਿੰਗ ਤੋਂ ਬਾਅਦ ਸਾਫ਼ ਕੀਤਾ ਕਿ ਵਾਈਸ ਚਾਂਸਲਰ ਨਾਲ ਗੱਲਬਾਤ ਦੇ ਬਾਵਜੂਦ ਉਹਨਾਂ ਦਾ ਸੰਘਰਸ਼ ਜਾਰੀ ਰਹੇਗਾ।


