Begin typing your search above and press return to search.
ਇੰਦੌਰ ਏਅਰਪੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
By : BikramjeetSingh Gill
ਇੰਦੌਰ : ਮੱਧ ਪ੍ਰਦੇਸ਼ ਦੇ ਇੰਦੌਰ ਏਅਰਪੋਰਟ ਨੂੰ ਬੰਬ ਦੀ ਧਮਕੀ ਮਿਲੀ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਏਅਰਪੋਰਟ ਪੁਲਸ ਨੇ ਸੁਰੱਖਿਆ ਇੰਚਾਰਜ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰਕੇ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਅੱਜ ਹੀ ਬੈਂਗਲੁਰੂ ਦੇ 3 ਇੰਜੀਨੀਅਰਿੰਗ ਕਾਲਜਾਂ 'ਚ ਬੰਬ ਦੀ ਧਮਕੀ ਕਾਰਨ ਸਨਸਨੀ ਫੈਲ ਗਈ। ਬੀਐਮਐਸ ਕਾਲਜ ਆਫ਼ ਇੰਜਨੀਅਰਿੰਗ (ਬੀਐਮਐਸਸੀਈ), ਐਮਐਸ ਰਮਈਆ ਇੰਸਟੀਚਿਊਟ ਆਫ਼ ਟੈਕਨਾਲੋਜੀ (ਐਮਐਸਆਰਆਈਟੀ) ਅਤੇ ਬੈਂਗਲੁਰੂ ਇੰਸਟੀਚਿਊਟ ਆਫ਼ ਟੈਕਨਾਲੋਜੀ (ਬੀਆਈਟੀ) ਨੂੰ ਸ਼ੁੱਕਰਵਾਰ ਨੂੰ ਧਮਕੀ ਈਮੇਲ ਮਿਲੀ ਸੀ।
ਪੁਲਿਸ ਸੂਤਰਾਂ ਅਨੁਸਾਰ ਧਮਕੀ ਭਰੇ ਈਮੇਲ ਸੰਦੇਸ਼ ਮਿਲਣ ਤੋਂ ਬਾਅਦ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੇ ਤੁਰੰਤ ਕਾਰਵਾਈ ਕੀਤੀ। ਧਮਕੀ ਦੀ ਪੁਸ਼ਟੀ ਕਰਨ ਲਈ ਬੰਬ ਨਿਰੋਧਕ ਦਸਤੇ ਅਤੇ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ।
Next Story