Begin typing your search above and press return to search.

Bhindi Saidan ਮਾਮਲੇ ‘ਚ ਜਾਂਚ ਜਾਰੀ, ਜਲਦਬਾਜ਼ੀ ਦੀ ਬਜਾਏ ਗਹਿਰਾਈ ਨਾਲ ਕਾਰਵਾਈ ਹੋਵੇਗੀ – ADGP A.S. Rai

ਅੰਮ੍ਰਿਤਸਰ ਵਿੱਚ ADGP ਏ.ਐਸ. ਰਾਏ ਦੀ ਪ੍ਰੈਸ ਕਾਨਫਰੰਸ, ਪੁਲਿਸ ਰਿਸਪਾਂਸ ਸਿਸਟਮ ਮਜ਼ਬੂਤ ਕਰਨ ਦਾ ਦਾਅਵਾ, ਜ਼ਿਲ੍ਹੇ ਨੂੰ ਮਿਲੀਆਂ 28 ਨਵੀਆਂ PCR ਗੱਡੀਆਂ, ਐਮਰਜੈਂਸੀ ਸੇਵਾਵਾਂ ਹੋਣਗੀਆਂ ਹੋਰ ਤੇਜ਼

Bhindi Saidan ਮਾਮਲੇ ‘ਚ ਜਾਂਚ ਜਾਰੀ, ਜਲਦਬਾਜ਼ੀ ਦੀ ਬਜਾਏ ਗਹਿਰਾਈ ਨਾਲ ਕਾਰਵਾਈ ਹੋਵੇਗੀ – ADGP A.S. Rai
X

Gurpiar ThindBy : Gurpiar Thind

  |  4 April 2026 11:37 AM IST

  • whatsapp
  • Telegram

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ADGP ਏ.ਐਸ. ਰਾਏ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਪੁਲਿਸ ਪ੍ਰਬੰਧ ਅਤੇ ਸੁਰੱਖਿਆ ਪ੍ਰਣਾਲੀ ਨੂੰ ਲੈ ਕੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਪੁਲਿਸ ਸਿਸਟਮ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਈ ਨਵੇਂ ਕਦਮ ਚੁੱਕੇ ਜਾ ਰਹੇ ਹਨ। ਰਾਏ ਨੇ ਕਿਹਾ ਕਿ ਹਾਲ ਹੀ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਲਈ ਲਗਭਗ 28 ਨਵੀਆਂ PCR ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ, ਜੋ ਵੱਖ-ਵੱਖ ਇਲਾਕਿਆਂ ਵਿੱਚ ਤਾਇਨਾਤ ਕੀਤੀਆਂ ਜਾਣਗੀਆਂ।




ਇਸ ਨਾਲ ਪੁਲਿਸ ਦਾ ਰਿਸਪਾਂਸ ਟਾਈਮ ਘਟੇਗਾ ਅਤੇ ਲੋਕਾਂ ਦੀਆਂ ਸਮੱਸਿਆਵਾਂ ‘ਤੇ ਤੁਰੰਤ ਕਾਰਵਾਈ ਹੋ ਸਕੇਗੀ। ਨਾਲ ਹੀ, ਇਨ੍ਹਾਂ ਵਾਹਨਾਂ ਦੀ ਮਦਦ ਨਾਲ ਇਲਾਕਿਆਂ ਵਿੱਚ ਇਨਫੋਰਮੇਸ਼ਨ ਨੈੱਟਵਰਕ ਵੀ ਹੋਰ ਮਜ਼ਬੂਤ ਹੋਵੇਗਾ। ਉਨ੍ਹਾਂ ਬਾਰਡਰ ਇਲਾਕਿਆਂ ਨੂੰ ਚੁਣੌਤੀਪੂਰਨ ਦੱਸਦਿਆਂ ਕਿਹਾ ਕਿ ਡਰੋਨ ਇੱਕ ਵੱਡੀ ਸਮੱਸਿਆ ਵਜੋਂ ਸਾਹਮਣੇ ਆ ਰਿਹਾ ਹੈ। ਇਸਨੂੰ ਧਿਆਨ ਵਿੱਚ ਰੱਖਦਿਆਂ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਐਂਟੀ-ਡਰੋਨ ਸਿਸਟਮ ‘ਤੇ ਵੱਡੇ ਪੱਧਰ ‘ਤੇ ਨਿਵੇਸ਼ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ‘ਤੇ ਕਾਬੂ ਪਾ ਲਿਆ ਜਾਵੇਗਾ।



ਏ.ਐਸ. ਰਾਏ ਨੇ ਇਹ ਵੀ ਦੱਸਿਆ ਕਿ ਬੀਐਸਐਫ ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਪੁਲਿਸ ਦੀ ਕੋਆਰਡੀਨੇਸ਼ਨ ਕਾਫੀ ਵਧੀਆ ਹੈ ਅਤੇ ਸਾਂਝੀ ਜਾਣਕਾਰੀ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਂਦੀ ਹੈ। ਮੁਲਾਜ਼ਮਾਂ ਦੀ ਘਾਟ ਬਾਰੇ ਗੱਲ ਕਰਦਿਆਂ ਉਨ੍ਹਾਂ ਮੰਨਿਆ ਕਿ ਕਰੀਬ 250 ਕਰਮਚਾਰੀਆਂ ਦੀ ਕਮੀ ਹੈ, ਜਿਸਨੂੰ ਟੈਕਨੋਲੋਜੀ ਅਤੇ ਨਵੀਆਂ ਭਰਤੀਆਂ ਰਾਹੀਂ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪੁਲਿਸ ਵੱਲੋਂ ਸੁਰੱਖਿਆ ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਬਿਹਤਰ ਸੁਰੱਖਿਆ ਪ੍ਰਦਾਨ ਕੀਤੀ ਜਾ ਸਕੇ।

Next Story
ਤਾਜ਼ਾ ਖਬਰਾਂ
Share it