ਨਾਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕਣਾ ਗਲਤ : ਜਸਵੰਤ ਸਿੰਘ ਪੁੜੈਲ
ਇਸ ਦਾ ਮੁੱਖ ਕਾਰਨ ਹੈ ਕਿ ਐਸਜੀਪੀਸੀ ਮੈਂਬਰ ਜਸਵੰਤ ਸਿੰਘ ਪੁੜੈਲ ਨੇ ਇਹ ਆਖਿਆ ਹੈ ਕਿ ਨਰਾਇਣ ਸਿੰਘ ਚੋੜਾ ਨੂੰ ਪੰਥ ਵਿੱਚੋਂ ਛੇਕਣਾ ਗਲਤ ਹੋਵੇਗਾ। ਇਸ ਤੇ ਨਾਲ ਹੀ ਉਹਨਾਂ ਆਖਿਆ ਕਿ
By : BikramjeetSingh Gill
ਅੰਮ੍ਰਿਤਸਰ : ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਤਾ ਪਾਸ ਕੀਤਾ ਹੈ। ਪਰ ਇਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੋ ਫਾੜ ਹੁੰਦੀ ਹੋਈ ਨਜ਼ਰ ਆ ਰਹੀ ਹੈ ।
ਇਸ ਦਾ ਮੁੱਖ ਕਾਰਨ ਹੈ ਕਿ ਐਸਜੀਪੀਸੀ ਮੈਂਬਰ ਜਸਵੰਤ ਸਿੰਘ ਪੁੜੈਲ ਨੇ ਇਹ ਆਖਿਆ ਹੈ ਕਿ ਨਰਾਇਣ ਸਿੰਘ ਚੋੜਾ ਨੂੰ ਪੰਥ ਵਿੱਚੋਂ ਛੇਕਣਾ ਗਲਤ ਹੋਵੇਗਾ। ਇਸ ਤੇ ਨਾਲ ਹੀ ਉਹਨਾਂ ਆਖਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਲਦੀ ਵਿੱਚ ਇਹ ਫੈਸਲਾ ਲੈ ਰਹੀ ਹੈ । ਜਸਵੰਤ ਸਿੰਘ ਨੇ ਇਹ ਵੀ ਆਖਿਆ ਹੈ ਕਿ ਜੇਕਰ ਨਰਾਇਣ ਸਿੰਘ ਚੌੜਾ ਨੇ ਕੋਈ ਗਲਤੀ ਕੀਤੀ ਹੈ ਤਾਂ ਉਸਨੂੰ ਕਾਨੂੰਨ ਮੁਤਾਬਕ ਸਜ਼ਾ ਮਿਲੇਗੀ, ਇਸ ਤਰਾਂ ਐਸਜੀਪੀਸੀ ਨੂੰ ਜਲਦਬਾਜ਼ੀ ਵਿੱਚ ਕੋਈ ਵੀ ਫੈਸਲਾ ਨਹੀਂ ਲੈਣਾ ਚਾਹੀਦਾ।
ਇਥੇ ਦਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਮੰਗ ਰੱਖੀ ਗਈ ਹੈ। ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲੀਸ ਦੇ ਰਵੱਈਏ ਨੂੰ ਨਾਂਹ ਪੱਖੀ ਦੱਸਿਆ।
ਐਡਵੋਕੇਟ ਧਾਮੀ ਨੇ ਕਿਹਾ ਕਿ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਸਿੰਘ ਬਾਦਲ 'ਤੇ ਜੋ ਹਮਲਾ ਕੀਤਾ ਹੈ, ਉਹ ਨਿੰਦਣਯੋਗ ਹੈ | ਕਮੇਟੀ ਨੇ ਫੈਸਲਾ ਕੀਤਾ ਕਿ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਕੱਢ ਦਿੱਤਾ ਜਾਵੇ। ਇਸ ਹਮਲੇ ਨਾਲ ਹਰਿਮੰਦਰ ਸਾਹਿਬ ਦੇ ਗੇਟ ਨੂੰ ਗੋਲੀ ਲੱਗੀ। ਇਹ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਅਪਮਾਨ ਹੈ। ਅੰਤ੍ਰਿੰਗ ਕਮੇਟੀ ਮਹਿਸੂਸ ਕਰਦੀ ਹੈ ਕਿ ਸੰਗਤਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।
ਅੰਤ੍ਰਿੰਗ ਕਮੇਟੀ ਨੂੰ ਵੀ ਲੱਗਦਾ ਹੈ ਕਿ ਇਹ ਕਿਸੇ ਲੁਕਵੀਂ ਸਾਜ਼ਿਸ਼ ਦਾ ਨਤੀਜਾ ਹੈ। ਇਸ ਲਈ ਹੋਰ ਦੋਸ਼ੀਆਂ ਦੀ ਪਛਾਣ ਕਰਨ ਲਈ ਮਾਮਲੇ ਦੀ ਜਾਂਚ ਹੋਣੀ ਚਾਹੀਦੀ ਹੈ। ਇਸ ਲਈ ਇੱਕ ਕਮੇਟੀ ਬਣਾਈ ਗਈ ਹੈ, ਜੋ ਤਿੰਨ ਹਫ਼ਤਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ। ਇਸ ਕਮੇਟੀ ਦੇ ਕੋਆਰਡੀਨੇਟਰ ਪ੍ਰਤਾਪ ਸਿੰਘ ਹੋਣਗੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਜਾਂਚ ਦੇ ਦੋ ਪੱਖ ਹਨ। ਸਰਕਾਰ ਦਾ ਰੁਖ਼ ਨਾਂਹ-ਪੱਖੀ ਰਿਹਾ ਹੈ। 20 ਸਾਲਾਂ ਤੋਂ ਸਰਕਾਰ ਵਿੱਚ ਸੇਵਾ ਕਰਨ ਵਾਲਾ ਵਿਅਕਤੀ ਪਰਿਵਾਰ ਦਾ ਮੈਂਬਰ ਬਣ ਜਾਂਦਾ ਹੈ। ਉਸ ਦੀ ਚੌਕਸੀ ਨੇ ਘਟਨਾ ਨੂੰ ਰੋਕਿਆ। ਸਰਕਾਰ ਇਸ ਨੂੰ ਪੁਲਿਸ ਦੀ ਚੌਕਸੀ ਦੱਸ ਰਹੀ ਹੈ। ਦੂਜੇ ਪਾਸੇ ਪੁਲਿਸ ਕਮਿਸ਼ਨਰ ਦਾ ਬਿਆਨ ਆਉਂਦਾ ਹੈ ਕਿ ਅਜਿਹਾ ਹਮਦਰਦੀ ਲਈ ਨਹੀਂ ਕੀਤਾ ਗਿਆ। ਇਸ ਕਾਰਨ ਸ਼੍ਰੋਮਣੀ ਕਮੇਟੀ ਆਪਣੇ ਪੱਧਰ ’ਤੇ ਜਾਂਚ ਕਰਨਾ ਚਾਹੁੰਦੀ ਹੈ।