ਜਲੰਧਰ ਇੱਕ ਗੁਆਂਢੀ ਦੇ ਘਰ ਦੇ ਬਾਥਰੂਮ ’ਚੋਂ ਮਿਲੀ ਨਾਬਾਲਗ ਲੜਕੀ ਦੀ ਲਾਸ਼, ਪਰਿਵਾਰ ਨੇ ਲਗਾਏ ਬਲਾਤਕਾਰ ਦੇ ਆਰੋਪ, ਲੋਕਾਂ ’ਚ ਰੋਸ਼
ਜਲੰਧਰ ਤੋਂ ਇੱਕ ਵੱਡੀ ਤੇ ਦੁਖਦਾਇਕ ਘਟਨਾ ਵਾਪਰੀ ਹੈ ਜਿਸ ਵਿੱਚ ਇੱਕ ਗੁਆਂਢੀ ਦੇ ਬਾਥਰੂਮ ਵਿੱਚੋਂ ਇੱਕ ਛੋਟੀ ਕੁੜੀ ਦੀ ਲਾਸ਼ ਬਰਾਮਦ ਹੋਈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਸਦੀ ਹੱਤਿਆ ਕਰ ਦਿੱਤੀ ਗਈ।

By : Gurpiar Thind
ਜਲੰਧਰ : ਜਲੰਧਰ ਤੋਂ ਇੱਕ ਵੱਡੀ ਤੇ ਦੁਖਦਾਇਕ ਘਟਨਾ ਵਾਪਰੀ ਹੈ ਜਿਸ ਵਿੱਚ ਇੱਕ ਗੁਆਂਢੀ ਦੇ ਬਾਥਰੂਮ ਵਿੱਚੋਂ ਇੱਕ ਛੋਟੀ ਕੁੜੀ ਦੀ ਲਾਸ਼ ਬਰਾਮਦ ਹੋਈ। ਪਰਿਵਾਰ ਦਾ ਦੋਸ਼ ਹੈ ਕਿ ਉਸ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਸਦੀ ਹੱਤਿਆ ਕਰ ਦਿੱਤੀ ਗਈ।
ਸੀਸੀਟੀਵੀ ਦੇ ਅਨੁਸਾਰ ਕੁੜੀ ਸ਼ਾਮ ਨੂੰ ਸੈਰ ਲਈ ਘਰੋਂ ਨਿਕਲੀ ਸੀ ਅਤੇ ਦੇਰ ਰਾਤ ਤੱਕ ਵਾਪਸ ਨਹੀਂ ਆਈ। ਸੀਸੀਟੀਵੀ ਫੁਟੇਜ ਵਿੱਚ ਉਹ ਇੱਕ ਗੁਆਂਢੀ ਦੇ ਘਰ ਜਾਂਦੀ ਦਿਖਾਈ ਦੇ ਰਹੀ ਹੈ। ਉਸਤੋਂ ਬਾਅਦ ਉਹ ਘਰ ਵਾਪਸ ਨਹੀਂ ਆਈ ਤਾਂ ਪਰਿਵਾਰ ਵਾਲਿਆਂ ਨੇ ਲਾਪਤਾ ਰਿਪੋਰਟ ਵੀ ਦਰਜ਼ ਕਰਵਾ ਦਿੱਤੀ ਅਤੇ ਪੁਲਿਸ ਉੱਤੇ ਵੀ ਢਿੱਲੀ ਕਾਰਵਾਈ ਦੇ ਆਰੋਪ ਪਰਿਵਾਰ ਵਾਲਿਆਂ ਵੱਲੋਂ ਤੇ ਇਲਾਕਾ ਨਿਵਾਸੀਆਂ ਵੱਲੋਂ ਲਗਾਏ ਗਏ ਹਨ।
ਇਸ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਇੱਕ ਏਐਸਆਈ ਨੂੰ ਸਸਪੈਂਡ ਵੀ ਕਰ ਦਿੱਤਾ ਹੈ। ਪਰਿਵਾਰ ਤੇ ਇਲਾਕਾ ਨਿਵਾਸੀਆਂ ਨੇ ਜਦੋਂ ਗੁਆਂਢੀ ਦੇ ਘਰ ਦੀ ਜਾਂਚ-ਪੜਤਾਲ ਕੀਤੀ ਤਾਂ ਪਤਾ ਲੱਗਿਆ ਕਿ ਕੁੜੀ ਬਾਥਰੂਮ ਵਿੱਚ ਹੈ ਅਤੇ ਉਸਦੀ ਮੌਤ ਹੋ ਚੁੱਕੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾਂ ਹੈ ਕਿ ਲਾਸ ਦਾ ਪੋਸਟਮਾਰਟਮ ਕਰਕੇ ਹੀ ਪਤਾ ਲੱਗੇਗਾ ਕਿ ਕੁੜੀ ਨਾਲ ਬਲਾਤਕਾਰ ਹੋਇਆ ਹੈ ਜਾਂ ਨਹੀਂ। ਨਬਾਲਗ ਲੜਕੀ ਦੀ ਗਰਦਨ ਉੱਤੇ ਕੁੱਟਮਾਰ ਦੇ ਨਿਸ਼ਾਨ ਸਨ ਪੁਲਿਸ ਹੁਣ ਇਸ ਮਾਮਲੇ ਨੂੰ ਲੈ ਕਿ ਜਾਂਚ ਵਿੱਚ ਜੁੱਟ ਗਈ ਹੈ।
ਲੜਕੀ ਦੇ ਪਿਤਾ ਦੀ ਇੱਕ ਸਾਲ ਪਹਿਲਾਂ ਮੌਤ ਹੋ ਚੁੱਕੀ ਸੀ। ਮਾਂ ਦਾ ਇਸ ਘਟਨਾਂ ਤੋਂ ਬਾਅਦ ਰੋ-ਰੋ ਕੇ ਬੂਰਾ ਹਾਲ ਹੈ ਅਤੇ ਇਸ ਘਟਨਾਂ ਤੋਂ ਬਾਅਦ ਉਹਨ ਬੇਹੋਸ਼ ਹੋ ਗਈ ਸੀ। ਇਲਾਕਨਿਵਾਸੀਆਂ ਨੇ ਪੁਲਿਸ ਪ੍ਰਸ਼ਾਸ਼ਨ ਦੀ ਢਿੱਲੀ ਕਾਰਵਾਈ ਤੋਂ ਬਾਅਦ ਪੁਲਿਸ ਦੇ ਵਿਰੁੱਧ ਤਕੜਾ ਰੋਸ਼ ਪ੍ਰਦਰਸ਼ਨ ਕੀਤਾ ਅਤੇ ਆਰੋਪੀ ਨੂੰ ਤੇਲ ਪਾ ਕਿ ਉੱਥੇ ਹੀ ਸਾੜਨ ਲਈ ਲੋਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ।
ਫਿਲਹਾਲ ਇਸ ਮਾਮਲੇ ’ਚ ਪੁਲਿਸ ਨੇ ਇੱਕ ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਨੂੰ ਲੈ ਕੇ ਕਈ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾਂ ਹੈ।


