ਸ਼੍ਰੀ ਅਕਾਲ ਤਖਤ ਦੇ ਜਥੇਦਾਰ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਮੁਲਾਕਾਤ
2012 ਵਿੱਚ ਜਦੋਂ ਰਾਜੋਆਣਾ ਨੂੰ ਫਾਂਸੀ ਦੇਣ ਲਈ ਦਿਨ ਮੁਕੱਰਰ ਕੀਤਾ ਗਿਆ ਸੀ, ਤਾਂ ਉਸ ਵੱਲੋਂ ਕੋਈ ਕਾਨੂੰਨੀ ਚਾਰਾਜੋਈ ਨਾ ਕਰਨ ਕਾਰਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤੇ ਸ਼੍ਰੋਮਣੀ

By : Gill
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਕੇਂਦਰੀ ਜੇਲ ਪਟਿਆਲਾ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਪੁੱਜੇ ਹਨ। ਰਾਜੋਆਣਾ, ਜੋ ਕਿ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਕੇਸ ਵਿੱਚ ਮੁੱਖ ਦੋਸ਼ੀ ਹੈ, 30 ਸਾਲਾਂ ਤੋਂ ਪਟਿਆਲਾ ਜੇਲ੍ਹ ਵਿੱਚ ਕੈਦ ਹੈ। ਉਸਨੂੰ 2007 ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ।
2012 ਵਿੱਚ ਜਦੋਂ ਰਾਜੋਆਣਾ ਨੂੰ ਫਾਂਸੀ ਦੇਣ ਲਈ ਦਿਨ ਮੁਕੱਰਰ ਕੀਤਾ ਗਿਆ ਸੀ, ਤਾਂ ਉਸ ਵੱਲੋਂ ਕੋਈ ਕਾਨੂੰਨੀ ਚਾਰਾਜੋਈ ਨਾ ਕਰਨ ਕਾਰਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ਾਂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਟੀਸ਼ਨ ਦੇ ਅਧਾਰ 'ਤੇ ਰਾਸ਼ਟਰਪਤੀ ਨੇ ਫਾਂਸੀ 'ਤੇ ਰੋਕ ਲਾ ਦਿੱਤੀ ਸੀ ਅਤੇ ਮਾਮਲਾ ਗ੍ਰਹਿ ਮੰਤਰਾਲੇ ਕੋਲ ਅਗਲੀ ਕਾਰਵਾਈ ਲਈ ਭੇਜ ਦਿੱਤਾ ਗਿਆ।
ਰਾਜੋਆਣਾ ਦੀ ਮੰਗ ਹੈ ਕਿ ਉਸ ਦੇ ਫਾਂਸੀ ਸਬੰਧੀ ਫੈਸਲੇ ਦਾ ਨਿਪਟਾਰਾ ਜਲਦੀ ਕੀਤਾ ਜਾਵੇ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਅਰਜ਼ੀ 'ਤੇ ਤੁਰੰਤ ਕਾਰਵਾਈ ਕਰਨ ਲਈ ਕਿਹਾ ਹੈ।
ਇਸ ਮੌਕੇ 'ਤੇ ਬਲਵੰਤ ਸਿੰਘ ਰਾਜੋਆਣਾ ਨੇ ਕਿਹਾ ਕਿ ਉਹ 18 ਸਾਲ ਤੋਂ ਫਾਂਸੀ ਦੀ ਚੱਕੀ ਵਿੱਚ ਬੈਠਾ ਫੈਸਲੇ ਦੀ ਉਡੀਕ ਕਰ ਰਿਹਾ ਹੈ ਅਤੇ ਇਸ ਦੇ ਮਾਮਲੇ ਵਿੱਚ ਹੋ ਰਹੀ ਦੇਰੀ ਨੂੰ ਬੇਇਨਸਾਫ਼ੀ ਕਰਾਰ ਦਿੱਤਾ। ਉਹ ਆਪਣੇ ਭਰਾ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਤਿੰਨ ਘੰਟਿਆਂ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਵੀ ਆ ਚੁੱਕਾ ਹੈ।
ਬਲਵੰਤ ਸਿੰਘ ਰਾਜੋਆਣਾ CM ਬੇਅੰਤ ਸਿੰਘ ਕਤਲ ਕੇਸ ਵਿੱਚ ਮੁੱਖ ਦੋਸ਼ੀ ਹੈ ਅਤੇ ਲੁਧਿਆਣਾ ਦੇ ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਦਾ ਵਾਸੀ ਹੈ। ਉਹ ਪਹਿਲਾਂ ਪੰਜਾਬ ਪੁਲਿਸ ਵਿੱਚ ਸਿਪਾਹੀ ਸੀ ਅਤੇ ਖਾਲਿਸਤਾਨ ਲਹਿਰ ਨਾਲ ਜੁੜਿਆ।


