ਅੰਬੇਡਕਰ ਦਾ ਬੁੱਤ ਤੋੜਨ ਵਿਰੁਧ ਕਪੂਰਥਲਾ ਬੰਦ
ਦੁਪਹਿਰ ਬਾਅਦ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੀ ਅਰਥੀ ਫੂਕ ਮਾਰਚ ਕੱਢਣ ਦੀ ਯੋਜਨਾ ਹੈ, ਜਿਸ ਲਈ ਵਰਕਰ ਸ਼੍ਰੀ ਸ਼ਿਖੰਡੀ ਮੰਦਿਰ ਵਿਖੇ ਇਕੱਠੇ ਹੋ ਰਹੇ ਹਨ। ਸ਼ਹਿਰ ਵਿੱਚ ਅਮਨ
By : BikramjeetSingh Gill
ਦਲਿਤ ਜਥੇਬੰਦੀਆਂ ਨੇ ਕੀਤਾ ਰੋਸ ਪ੍ਰਦਰਸ਼ਨ
200 ਪੁਲਿਸ ਮੁਲਾਜ਼ਮ ਤਾਇਨਾਤ; ਐਮਰਜੈਂਸੀ ਸੇਵਾਵਾਂ ਜਾਰੀ
ਕਪੂਰਥਲਾ : ਅੰਮ੍ਰਿਤਸਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੇ ਬੁੱਤ ਨੂੰ ਤੋੜਨ ਦੇ ਵਿਰੋਧ ਵਿੱਚ ਦਲਿਤ ਜਥੇਬੰਦੀਆਂ ਵੱਲੋਂ ਕਪੂਰਥਲਾ ਵਿੱਚ ਮੁਕੰਮਲ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਦੇ ਸੱਦੇ ਨਾਲ ਸਵੇਰ ਤੋਂ ਹੀ ਸਾਰੇ ਵਪਾਰਕ ਅਦਾਰੇ ਬੰਦ ਰਹੇ ਅਤੇ ਬਾਜ਼ਾਰਾਂ ਵਿੱਚ ਸੰਨਾਟਾ ਛਾ ਗਿਆ। ਦਲਿਤ ਆਗੂਆਂ ਰੋਸ਼ਨ ਸੱਭਰਵਾਲ, ਜ਼ਿਆ ਲਾਲ ਨਾਹਰ ਅਤੇ ਚਰਨਜੀਤ ਹੰਸ ਦੀ ਅਗਵਾਈ ਹੇਠ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਜਥੇਬੰਦੀਆਂ ਨੇ ਇਸ ਬੰਦ ਦੀ ਹਮਾਇਤ ਕੀਤੀ।
ਦੁਪਹਿਰ ਬਾਅਦ ਵੱਖ-ਵੱਖ ਬਾਜ਼ਾਰਾਂ ਵਿੱਚੋਂ ਦੀ ਅਰਥੀ ਫੂਕ ਮਾਰਚ ਕੱਢਣ ਦੀ ਯੋਜਨਾ ਹੈ, ਜਿਸ ਲਈ ਵਰਕਰ ਸ਼੍ਰੀ ਸ਼ਿਖੰਡੀ ਮੰਦਿਰ ਵਿਖੇ ਇਕੱਠੇ ਹੋ ਰਹੇ ਹਨ। ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ 200 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪ੍ਰਸ਼ਾਸਨ ਨੇ ਮੈਡੀਕਲ ਸਟੋਰਾਂ ਸਮੇਤ ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚਾਲੂ ਰੱਖਣ ਦੀ ਇਜਾਜ਼ਤ ਦਿੱਤੀ ਹੈ।
ਦਲਿਤ ਆਗੂ ਚਰਨਜੀਤ ਸਿੰਘ ਹਾਂਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਦੇਰ ਰਾਤ ਤੱਕ ਬੰਦ ਨੂੰ ਮੁਲਤਵੀ ਕਰਨ ਦੀ ਕੋਸ਼ਿਸ਼ ਕੀਤੀ ਪਰ ਸੂਬਾ ਪੱਧਰੀ ਦਲਿਤ ਲੀਡਰਸ਼ਿਪ ਦੀਆਂ ਹਦਾਇਤਾਂ 'ਤੇ ਬੰਦ ਨੂੰ ਜਾਰੀ ਰੱਖਣ ਦਾ ਫੈਸਲਾ ਕੀਤਾ ਗਿਆ। ਇਹ ਫੈਸਲਾ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਹੋਈ ਉੱਚ ਪੱਧਰੀ ਮੀਟਿੰਗ ਤੋਂ ਬਾਅਦ ਲਿਆ ਗਿਆ। ਸ਼ਹਿਰ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਲਈ ਐਸਪੀ ਮਨਜੀਤ ਸਿੰਘ ਦੀ ਅਗਵਾਈ ਵਿੱਚ 200 ਤੋਂ ਵੱਧ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਪ੍ਰਸ਼ਾਸਨ ਨੇ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੈਡੀਕਲ ਸਟੋਰਾਂ ਸਮੇਤ ਐਮਰਜੈਂਸੀ ਸੇਵਾਵਾਂ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚਾਲੂ ਰੱਖਣ ਦੀ ਇਜਾਜ਼ਤ ਦਿੱਤੀ ਹੈ।