ਕੇਐੱਮਐੱਮ ਨੇ ਮੁੜ ਤੋਂ ਰੇਲ ਰੋਕੋ ਅੰਦੋਲਨ ਦੀ ਦਿੱਤੀ ਚਿਤਾਵਨੀ, ਕਿਹਾ ਜੇ ਨਹੀਂ ਮੰਨੀਆਂ ਮੰਗਾਂ ਤਾਂ ਕਰਾਂਗੇ ਅੰਦੋਲਨ
ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕਿ ਮੁੜ ਤੋਂ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ ਦਿੱਤੀ ਗਈ ਹੈ। ਚੰਡੀਗੜ੍ਹ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਦੇ ਵਿੱਚ ਸਰਕਾਰ ਖ਼ਿਲਾਰ ਅੰਦੋਲਨ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

By : Gurpiar Thind
ਚੰਡੀਗੜ੍ਹ : ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕਿ ਮੁੜ ਤੋਂ ਰੇਲ ਰੋਕੋ ਅੰਦੋਲਨ ਦੀ ਚਿਤਾਵਨੀ ਦਿੱਤੀ ਗਈ ਹੈ। ਚੰਡੀਗੜ੍ਹ ਕਿਸਾਨ ਭਵਨ ਵਿੱਚ ਹੋਈ ਮੀਟਿੰਗ ਦੇ ਵਿੱਚ ਸਰਕਾਰ ਖ਼ਿਲਾਰ ਅੰਦੋਲਨ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। 18 ਅਤੇ 19 ਦਸੰਬਰ ਨੂੰ ਕਿਸਾਨ ਆਗੂਆਂ ਨੇ ਸਾਰੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਅੱਗੇ ਬੈਠ ਕੇ ਧਰਨਾ ਦੇਣ ਦਾ ਐਲਾਨ ਕੀਤਾ।
ਕਿਸਾਨ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਇਹਨਾਂ ਮੰਗਾਂ ਉੱਤੇ ਗੱਲਬਾਤ ਨਹੀਂ ਕੀਤੀ ਤਾਂ 20 ਦਸੰਬਰ ਨੂੰ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। ਇਹ ਅੰਦੋਲਨ ਚਾਰ ਜ਼ਿਲ੍ਹਿਆਂ ਵਿੱਚ ਕੀਤਾ ਜਾਵੇਗਾ ਜਿਸ ਵਿੱਚ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ ਤੇ ਬਠਿੰਡਾ ਜ਼ਿਲ੍ਹੇ ਸਾਮਲ ਹਨ ਅਤੇ ਇਹਨਾਂ ਜ਼ਿਲ੍ਹਿਆਂ ਵਿੱਚ ਰੇਲਾਂ ਰੋਕੀਆਂ ਜਾਣਗੀਆਂ।
ਬੈਠਕ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਦੀਆਂ ਸਮੱਸਿਆਵਾਂ ਦੀ ਅਣਦੇਖੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ 2025 ਉੱਤੇ ਸਰਕਾਰ ਦੀ ਚੁੱਪ ਕਿਸਾਨਾਂ ’ਚ ਰੋਸ ਪੈਦਾ ਕਰ ਰਹੀ ਹੈ। ਉਨ੍ਹਾਂ ਹਾਕਮ ਧਿਰ ਨੂੰ ਚੇਤੇ ਕਰਵਾਇਆ ਕਿ ਉਹ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਦੇ ਆਧਾਰ ’ਤੇ ਹੀ ਸੱਤਾ ’ਚ ਆਈ ਸੀ ਪਰ ਅੱਜ ਕਿਸਾਨ ਸਭ ਤੋਂ ਜ਼ਿਆਦਾ ਪਰੇਸ਼ਾਨ ਹਨ। ਕਿਸਾਨ ਜਥੇਬੰਦੀ ਕੇਐੱਮਐੱਮ ਨੇ ਰਾਜਸਥਾਨ ਦੇ ਟਿੱਬੀ ਇਲਾਕੇ ’ਚ ਕਿਸਾਨਾਂ ’ਤੇ ਹੋਏ ਲਾਠੀਚਾਰਜ ਦੀ ਨਿੰਦਾ ਕੀਤੀ।
ਇਸ ਮੀਟਿੰਗ ਵਿੱਚ ਕਿਸਾਨ ਆਗੂਆਂ ਨੇ ਸ਼ੰਭੂ ਬਾਰਡਰ ਉੱਚੇ ਨਕਸਾਨ ਤੇ ਚੋਰੀ ਲਈ 3 ਕਰੋੜ 77 ਲੱਖ 48 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣਾ, ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਲਾਏ ਗਏ ਜੁਰਮਾਨੇ ਤੇ ਮੁਕੱਦਮਿਆਂ ਦੀ ਵਾਪਸੀ, ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਫੌਰੀ ਰਾਹਤ, ਵਨ ਨੇਸ਼ਨ-ਵਨ ਰਜਿਸਟਰੀ ਪ੍ਰਕਿਰਿਆ ਨੂੰ ਰੋਕਣਾ ਤੇ ਸਮਾਰਟ ਮੀਟਰ ਲਾਉਣ ਦਾ ਵਿਰੋਧ ਉੱਤੇ ਵੀ ਚਰਚਾ ਕੀਤੀ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਤੋਂ ਸਲਾਹ ਲਏ ਬਿਨਾ ਲਗਾਤਾਰ ਨਵੇਂ ਕਾਨੂੰਨ ਲਿਆ ਰਹੀ ਹੈ, ਜਿਹੜਾ ਕਿਸਾਨਾਂ ਨਾਲ ਵਿਸ਼ਵਾਸਘਾਤ ਹੈ ਕਿਸਾਨ ਆਗੂਆਂ ਨੇ ਕਿਹਾ ਕਿ ਜੇ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਤਾਂ ਵੱਡਾ ਅੰਦੋਲਨ ਆਰੰਭ ਕੀਤਾ ਜਾਵੇਗਾ।


