Begin typing your search above and press return to search.

Kuldeep Dhaliwal ਨੇ ਸੰਗਰੂਰ ਬਾਰੇ ਬਿਆਨ ’ਤੇ ਪ੍ਰਤਾਪ ਬਾਜਵਾ ਨੂੰ ਘੇਰਿਆ, ਇਤਿਹਾਸ ਜਾਣੋ, ਮਾਫੀ ਮੰਗੋ: Dhaliwal

ਕੁਲਦੀਪ ਸਿੰਘ ਧਾਲੀਵਾਲ ਨੇ ਬਾਜਵਾ ਦੇ ਉਸ ਬਿਆਨ ਦੀ ਘੋਰ ਨਿੰਦਾ ਕੀਤੀ, ਜਿਸ ਵਿੱਚ ਉਨ੍ਹਾਂ ਵੱਲੋਂ ਸੰਗਰੂਰ ਵਾਸੀਆਂ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਗਈ

Kuldeep Dhaliwal ਨੇ ਸੰਗਰੂਰ ਬਾਰੇ ਬਿਆਨ ’ਤੇ ਪ੍ਰਤਾਪ ਬਾਜਵਾ ਨੂੰ ਘੇਰਿਆ, ਇਤਿਹਾਸ ਜਾਣੋ, ਮਾਫੀ ਮੰਗੋ: Dhaliwal
X

Gurpiar ThindBy : Gurpiar Thind

  |  8 April 2026 2:28 PM IST

  • whatsapp
  • Telegram

ਅੰਮ੍ਰਿਤਸਰ : ਅੰਮ੍ਰਿਤਸਰ ਵਿੱਚ ਆਮ ਆਦਮੀ ਪਾਰਟੀ ਦੇ ਪੰਜਾਬ ਮੁੱਖ ਬੁਲਾਰੇ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਸੀਨੀਅਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਹਾਲੀਆ ਬਿਆਨ ’ਤੇ ਤਿੱਖੀ ਪ੍ਰਤੀਕ੍ਰਿਆ ਦਿੱਤੀ। ਕੁਲਦੀਪ ਸਿੰਘ ਧਾਲੀਵਾਲ ਨੇ ਬਾਜਵਾ ਦੇ ਉਸ ਬਿਆਨ ਦੀ ਘੋਰ ਨਿੰਦਾ ਕੀਤੀ, ਜਿਸ ਵਿੱਚ ਉਨ੍ਹਾਂ ਵੱਲੋਂ ਸੰਗਰੂਰ ਵਾਸੀਆਂ ਬਾਰੇ ਅਪਮਾਨਜਨਕ ਟਿੱਪਣੀ ਕੀਤੀ ਗਈ ਸੀ।



ਧਾਲੀਵਾਲ ਨੇ ਕਿਹਾ ਕਿ ਸੰਗਰੂਰ ਦੀ ਧਰਤੀ ਇਤਿਹਾਸਕ ਤੌਰ ’ਤੇ ਇਨਕਲਾਬੀ ਅਤੇ ਦੇਸ਼ਭਗਤੀ ਭਾਵਨਾ ਨਾਲ ਭਰੀ ਰਹੀ ਹੈ। ਇਸ ਧਰਤੀ ਨੇ ਕਈ ਵੱਡੇ ਯੋਧੇ, ਸੰਤ ਅਤੇ ਆਗੂ ਪੈਦਾ ਕੀਤੇ ਹਨ, ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਅਤੇ ਸਮਾਜਿਕ ਬਦਲਾਅ ਵਿੱਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਬਿਆਨ ਸਿਰਫ਼ ਸੰਗਰੂਰ ਹੀ ਨਹੀਂ, ਸਾਰੇ ਪੰਜਾਬ ਦੀ ਤੌਹੀਨ ਹਨ ਅਤੇ ਬਾਜਵਾ ਨੂੰ ਤੁਰੰਤ ਮਾਫੀ ਮੰਗਣੀ ਚਾਹੀਦੀ ਹੈ।




AAP ਨੇਤਾ ਨੇ ਕਾਂਗਰਸ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਉਹੀ ਪਾਰਟੀ ਹੈ ਜਿਸ ਨੇ ਦੇਸ਼ ਵਿੱਚ ਐਮਰਜੈਂਸੀ ਲਗਾਈ ਅਤੇ ਪੰਜਾਬ ਵਿੱਚ ਕਈ ਵੱਡੇ ਵਿਵਾਦਾਂ ਨੂੰ ਜਨਮ ਦਿੱਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਅੰਦੋਲਨ ਤੋਂ ਉਭਰੀ ਪਾਰਟੀ ਹੈ, ਜਿਸ ਨੇ ਪੰਜਾਬ ਦੀ ਰਾਜਨੀਤੀ ਵਿੱਚ ਵੱਡਾ ਬਦਲਾਅ ਲਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕਾਂ ਦਾ ਭਰੋਸਾ ਜਿੱਤਦੀ ਰਹੇਗੀ।




ਧਾਲੀਵਾਲ ਨੇ ਧਾਰਮਿਕ ਮਾਮਲਿਆਂ ’ਤੇ ਗੱਲ ਕਰਦਿਆਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਹੈ। ਇਸ ਸਬੰਧੀ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਨਾਲ ਮਿਲ ਕੇ ਕੰਮ ਕਰੇ ਤਾਂ ਜੋ ਇੱਕ ਪ੍ਰਭਾਵਸ਼ਾਲੀ ਕਾਨੂੰਨ ਤਿਆਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਚੰਡੀਗੜ੍ਹ ਦੇ ਮਸਲੇ ’ਤੇ ਵੀ ਆਪਣੀ ਪਾਰਟੀ ਦਾ ਸਟੈਂਡ ਸਾਫ਼ ਕਰਦਿਆਂ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਪੰਜਾਬ ਦਾ ਇਸ ’ਤੇ ਪੂਰਾ ਹੱਕ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮਸਲੇ ਦਾ ਜਲਦੀ ਹੱਲ ਕਰਨਾ ਚਾਹੀਦਾ ਹੈ।


Next Story
ਤਾਜ਼ਾ ਖਬਰਾਂ
Share it