Begin typing your search above and press return to search.

Lambton College campus ਬਾਰ ਵਿੱਚ ਗੋਲੀਬਾਰੀ, 1 ਦੀ ਮੌਤ, 2 ਹੋਰ ਜ਼ਖ਼ਮੀ

ਜਾਣਕਾਰੀ ਮੁਤਾਬਕ ਸਰਨੀਆ ਸ਼ਹਿਰ ਨਾਲ ਸੰਬੰਧਿਤ 20 ਸਾਲਾ ਨੌਜਵਾਨ ਨੂੰ ਗੋਲੀਆਂ ਲੱਗਣ ਮਗਰੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

Lambton College campus ਬਾਰ ਵਿੱਚ ਗੋਲੀਬਾਰੀ, 1 ਦੀ ਮੌਤ, 2 ਹੋਰ ਜ਼ਖ਼ਮੀ
X

GillBy : Gill

  |  11 April 2026 8:39 AM IST

  • whatsapp
  • Telegram

ਵੈਨਕੂਵਰ, 10 ਅਪ੍ਰੈਲ (ਮਲਕੀਤ ਸਿੰਘ) – ਕਨੇਡਾ ਦੇ ਸੂਬੇ ਓਨਟਾਰਿਓ ਦੇ ਲੈਂਬਟਨ ਕਾਲਜ ਦੇ ਕੈਂਪਸ ਬਾਰ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋਏ ਹਨ।

ਜਾਣਕਾਰੀ ਮੁਤਾਬਕ ਸਰਨੀਆ ਸ਼ਹਿਰ ਨਾਲ ਸੰਬੰਧਿਤ 20 ਸਾਲਾ ਨੌਜਵਾਨ ਨੂੰ ਗੋਲੀਆਂ ਲੱਗਣ ਮਗਰੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ।

ਪੁਲਿਸ ਅਨੁਸਾਰ ਇਹ ਘਟਨਾ ਕਾਲਜ ਦੇ ਕੈਂਪਸ ਵਿੱਚ ਸਥਿਤ ਬਾਰ ਵਿੱਚ ਵਾਪਰੀ, ਜਿੱਥੇ ਅਚਾਨਕ ਗੋਲੀਆਂ ਚੱਲਣ ਨਾਲ ਅਫਰਾਤਫਰੀ ਮਚ ਗਈ। ਜ਼ਖ਼ਮੀ ਹੋਏ ਦੋ ਹੋਰ ਵਿਅਕਤੀਆਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਅਧਿਕਾਰੀਆਂ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਘਟਨਾ ਦੇ ਕਾਰਨਾ ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ ਜਾਰੀ ਹੈ।

ਇਸ ਘਟਨਾ ਮਗਰੋਂ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ ਅਤੇ ਸੁਰੱਖਿਆ ਨੂੰ ਲੈ ਕੇ ਲੋਕਾਂ ਵਿੱਚ ਚਿੰਤਾ ਵੱਧ ਗਈ ਹੈ।

Next Story
ਤਾਜ਼ਾ ਖਬਰਾਂ
Share it