Begin typing your search above and press return to search.

ਸੰਸਦ ’ਚ ਗਰਜੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਕੇਂਦਰ ਸਰਕਾਰ ਨੂੰ ਪਾਇਆ ਘੇਰਾ

ਸੰਸਦ ਵਿੱਚ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਉਹਨਾਂ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁੱਦਾ ਅੱਜ ਸੰਸਦ ਵਿੱਚ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸੂਬੇ ਦੇ 2,500 ਪਿੰਡ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਹਨ ਅਤੇ ਪੰਜ ਲੱਖ ਏਕੜ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ।

ਸੰਸਦ ’ਚ ਗਰਜੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ, ਕੇਂਦਰ ਸਰਕਾਰ ਨੂੰ ਪਾਇਆ ਘੇਰਾ
X

Gurpiar ThindBy : Gurpiar Thind

  |  3 Dec 2025 4:40 PM IST

  • whatsapp
  • Telegram

ਦਿੱਲੀ : ਸੰਸਦ ਵਿੱਚ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕੇਂਦਰ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ। ਉਹਨਾਂ ਨੇ ਕੇਂਦਰ ਸਰਕਾਰ ਨੂੰ ਘੇਰਿਆ ਹੈ। ਉਹਨਾਂ ਨੇ ਪੰਜਾਬ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁੱਦਾ ਅੱਜ ਸੰਸਦ ਵਿੱਚ ਉਠਾਇਆ ਗਿਆ। ਉਨ੍ਹਾਂ ਕਿਹਾ ਕਿ ਹੜ੍ਹਾਂ ਨੇ ਸੂਬੇ ਦੇ 2,500 ਪਿੰਡ ਪੂਰੀ ਤਰ੍ਹਾਂ ਤਬਾਹ ਕਰ ਦਿੱਤੇ ਹਨ ਅਤੇ ਪੰਜ ਲੱਖ ਏਕੜ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ।




ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਲੈ ਕੇ ਕੇਂਦਰ ਸਰਕਾਰ ਦੇ ਕਈ ਮੰਤਰੀਆਂ ਤੱਕ, ਸਾਰਿਆਂ ਨੇ ਸੂਬੇ ਦਾ ਦੌਰਾ ਕੀਤਾ ਹੈ, ਪਰ ਅਜੇ ਤੱਕ ਕੋਈ ਸਹਾਇਤਾ ਨਹੀਂ ਦਿੱਤੀ ਗਈ। ਪ੍ਰਧਾਨ ਮੰਤਰੀ ਬਿਹਾਰ ਵਿੱਚ ਕਰੋੜਾਂ ਦੀ ਬੋਲੀ ਲਗਾਉਂਦੇ ਹਨ, ਪਰ ਪੰਜਾਬ ਨਾਲ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਨੇ ਸੂਬੇ ਲਈ ਪੰਜ ਹਜ਼ਾਰ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਆਪਣੇ ਪੈਰਾਂ 'ਤੇ ਖੜ੍ਹਾ ਹੋ ਸਕੇ।


ਉਹਨਾਂ ਨੇ ਕਿਹਾ ਕੇ ਪੰਜਾਬ ਵਿੱਚ ਹੜ੍ਹਾਂ ਕਾਰਨ ਪੰਜ ਲੱਖ ਏਕੜ ਖੜ੍ਹੀ ਫ਼ਸਲ ਤਬਾਹ ਹੋ ਗਈ ਜਿਸ ਨਾਲ ਕਿਸਾਨਾਂ ਦਾ ਭਾਰੀ ਜਾਨੀ ਤੇ ਮਾਲੀ ਨੁਕਸਾਨ ਹੋਇਆ ਸੀ ਉਹਨਾਂ ਨੇ ਕਿਹਾ ਕਿ ਸਭ ਤੋਂ ਮਹੱਤਵਪੂਰਨ ਤੱਥ ਇਹ ਹੈ ਕਿ ਪ੍ਰਭਾਵਿਤ ਖੇਤਰ ਸਾਰੇ ਸਰਹੱਦੀ ਜ਼ਿਲ੍ਹੇ ਹਨ, ਜਿੱਥੇ ਲੋਕਾਂ ਨੇ ਆਪ੍ਰੇਸ਼ਨ ਸਿੰਦੂਰ ਦੌਰਾਨ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਇਸ ਦੇਸ਼ ਲਈ ਲੜਾਈ ਲੜੀ ਸੀ।



ਲੋਕ ਸਭਾ ਵਿੱਚ ਬੋਲਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਵੀ ਇਸ ਇਲਾਕੇ ਦਾ ਦੌਰਾ ਕੀਤਾ ਸੀ ਅਤੇ ਭਾਰਤ ਸਰਕਾਰ ਦੇ ਕਈ ਮੰਤਰੀਆਂ ਨੇ ਦੌਰਾ ਕੀਤਾ, ਪਰ ਸਰਕਾਰ ਵੱਲੋਂ ਸੂਬੇ ਨੂੰ ਠੀਕ ਕਰਨ ਲਈ ਇੱਕ ਵੀ ਰੁਪਿਆ ਨਹੀਂ ਦਿੱਤਾ ਗਿਆ। ਹਰਿਆਣਾ ਅਤੇ ਰਾਜਸਥਾਨ ਦੀਆਂ ਸਰਕਾਰਾਂ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਮੰਗ ਕਰਦੀਆਂ ਹਨ। ਉਹ ਇਸ ਔਖੇ ਸਮੇਂ ਦੌਰਾਨ ਉਨ੍ਹਾਂ ਦਾ ਸਮਰਥਨ ਕਰਨ ਵਿੱਚ ਵੀ ਅਸਫਲ ਰਹੀਆਂ। ਪੰਜਾਬ ਦੇ ਲੋਕਾਂ ਨੇ ਸਾਰੀਆਂ ਮੁਸ਼ਕਲਾਂ ਆਪਣੇ ਬਲਬੂਤੇ ਉੱਤੇ ਝੱਲੀਆਂ ਹਨ।




ਉਹਨਾਂ ਨੇ ਕਿਹਾ ਜਦੋਂ ਬਿਹਾਰ ਵਿੱਚ ਚੋਣਾਂ ਹੁੰਦੀਆਂ ਹਨ ਤਾਂ ਪ੍ਰਧਾਨ ਮੰਤਰੀ ਉੱਥੇ ਕਰੋੜਾਂ ਰੁਪਏ ਦਾ ਪੈਕੇਜ ਪ੍ਰਦਾਨ ਕਰਦੇ ਹਨ ਅਤੇ ਬੋਲੀ ਲਗਦੀ ਹੈ ਕਿ 50,000 ਕਰੋੜ ਰੁਪਏ, 70,000 ਕਰੋੜ ਰੁਪਏ, 80,000 ਕਰੋੜ ਰੁਪਏ, ਜਾਂ 90,000 ਕਰੋੜ ਰੁਪਏ ਦੀ ਬੋਲੀ ਲਗਾਈ ਜਾਂਦੀ ਹੈ ਅਤੇ ਇੱਕ ਪਾਸੇ, ਪੰਜਾਬ ਉਹ ਸੂਬਾ ਹੈ ਜਿਸਨੇ ਸਾਡੀ ਆਜ਼ਾਦੀ ਅਤੇ ਸਾਡੇ ਅਨਾਜ ਭੰਡਾਰਾਂ ਨੂੰ ਭਰਨ ਵਿੱਚ ਸਭ ਤੋਂ ਵੱਡਾ ਯੋਗਦਾਨ ਪਾਇਆ ਹੈ।



ਮੇਰਾ ਮੰਨਣਾ ਹੈ ਕਿ ਮੁਸ਼ਕਲ ਸਮੇਂ ਵਿੱਚ ਉਸ ਸੂਬੇ ਨੂੰ ਉਸ ਦੇ ਆਪਣੇ ਹੀ ਕਿਸਮਤ 'ਤੇ ਛੱਡ ਦੇਣ ਤੋਂ ਵੱਡਾ ਕੋਈ ਵਿਤਕਰਾ ਨਹੀਂ ਹੋ ਸਕਦਾ। ਉਹਨਾਂ ਨੇ ਕਿਹਾ ਕਿ ਪੰਜਾਬ ਲਈ ਤੁਰੰਤ ਪੰਜਾਹ ਹਜ਼ਾਰ ਕਰੋੜ ਦਾ ਵਿਸ਼ੇਸ਼ ਪੈਕੇਜ ਮੁਹੱਈਆ ਕਰਵਾਇਆ ਜਾਵੇ ਜਿਸ ਨਾਲ ਪੰਜਾਬ ਵਿੱਚ ਹੋਏ ਹੜ੍ਹਾਂ ਕਾਰਨ ਨੁਕਸਾਨ ਦੀ ਭਰਭਾਈ ਹੋ ਸਕੇ।

Next Story
ਤਾਜ਼ਾ ਖਬਰਾਂ
Share it