Begin typing your search above and press return to search.

ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ: ਮਰਨ ਵਾਲਿਆਂ ਦੀ ਗਿਣਤੀ 15 ਹੋਈ

ਪੁਲਿਸ ਨੇ ਮਾਮਲੇ ਵਿੱਚ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਗ੍ਰਿਫ਼ਤਾਰ ਹੋਏ ਮੁਲਜ਼ਮਾਂ ਵਿੱਚ ਕੁਲਬੀਰ

ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ: ਮਰਨ ਵਾਲਿਆਂ ਦੀ ਗਿਣਤੀ 15 ਹੋਈ
X

GillBy : Gill

  |  13 May 2025 12:36 PM IST

  • whatsapp
  • Telegram

ਮਜੀਠਾ ਜ਼ਹਿਰੀਲੀ ਸ਼ਰਾਬ ਕਾਂਡ: ਮਰਨ ਵਾਲਿਆਂ ਦੀ ਗਿਣਤੀ 15 ਹੋਈ

5 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਨੇੜਲੇ ਪਿੰਡ ਭੰਗਾਲੀ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲਿਆਂ ਦੀ ਗਿਣਤੀ 15 ਹੋ ਗਈ ਹੈ। ਇਹ ਸਾਰੇ ਮ੍ਰਿਤਕ ਪਿੰਡ ਦੇ ਇੱਕ ਇੱਟਾਂ ਦੇ ਭੱਠੇ 'ਤੇ ਕੰਮ ਕਰਦੇ ਸਨ। ਇਸ ਘਟਨਾ ਨੇ ਇਲਾਕੇ ਵਿੱਚ ਸੋਗ ਦੀ ਲਹਿਰ ਪਾ ਦਿੱਤੀ ਹੈ।

ਪੁਲਿਸ ਨੇ ਮਾਮਲੇ ਵਿੱਚ ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਮਹਿਲਾ ਵੀ ਸ਼ਾਮਲ ਹੈ। ਗ੍ਰਿਫ਼ਤਾਰ ਹੋਏ ਮੁਲਜ਼ਮਾਂ ਵਿੱਚ ਕੁਲਬੀਰ ਸਿੰਘ ਉਰਫ਼ ਜੱਗੂ (ਮੁੱਖ ਮੁਲਜ਼ਮ ਪ੍ਰਭਜੀਤ ਸਿੰਘ ਦਾ ਭਰਾ), ਸਾਹਿਬ ਸਿੰਘ ਉਰਫ਼ ਸਰਾਏ ਵਾਸੀ ਮਾੜੀ ਕਲਾਂ, ਗੁਰਜੋਤ ਸਿੰਘ ਅਤੇ ਨਿੰਦਰ ਕੌਰ ਪਤਨੀ ਜੀਤਾ ਵਾਸੀ ਥੀਰੇਵਾਲ ਸ਼ਾਮਲ ਹਨ।

ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਖੁਦ ਮੌਕੇ 'ਤੇ ਪਹੁੰਚੇ ਹਨ। ਉਨ੍ਹਾਂ ਦੱਸਿਆ ਕਿ 6 ਲੋਕ ਹਾਲੇ ਵੀ ਹਸਪਤਾਲ ਵਿੱਚ ਜੇਰੇ ਇਲਾਜ ਹਨ ਅਤੇ ਪੰਜ ਵੱਖ-ਵੱਖ ਪਿੰਡਾਂ ਦੇ ਲੋਕ ਇਸ ਜ਼ਹਿਰੀਲੀ ਸ਼ਰਾਬ ਕਾਰਨ ਪ੍ਰਭਾਵਿਤ ਹੋਏ ਹਨ।

ਐਸਐਸਪੀ ਅੰਮ੍ਰਿਤਸਰ ਦਿਹਾਤੀ ਨੇ ਦੱਸਿਆ ਕਿ ਮਾਮਲੇ ਵਿੱਚ ਐਫਆਈਆਰ ਨੰਬਰ 42 ਮਿਤੀ 13 ਮਈ 2025 ਅਧੀਨ ਧਾਰਾ 105 ਬੀ ਐਨ ਐਸ ਅਤੇ 61 ਏ ਐਕਸਾਈਜ਼ ਤਹਿਤ ਦਰਜ ਕੀਤੀ ਗਈ ਹੈ।

ਪ੍ਰਸ਼ਾਸਨ ਵੱਲੋਂ ਜਾਂਚ ਜਾਰੀ ਹੈ ਅਤੇ ਦੋਸ਼ੀਆਂ ਨੂੰ ਕੜੀ ਸਜ਼ਾ ਦੇਣ ਦਾ ਭਰੋਸਾ ਦਿੱਤਾ ਗਿਆ ਹੈ।





Next Story
ਤਾਜ਼ਾ ਖਬਰਾਂ
Share it