ਓਂਟਾਰੀਓ ਖਾਲਸਾ ਦਰਬਾਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ਼ਹੀਦੀ ਪੁਰਬ
ਇਸ ਕਰਕੇ ਗੁਰੂ ਸਾਹਿਬ ਨੂੰ ਹਿੰਦ ਦੀ ਚਾਦਰ ਆਖਿਆ ਜਾਂਦਾ ਹੈ । ਬਿਲਕੁਲ ਓਸੇ ਤਰਾਂ ਦੇਸ਼ ਵਿਦੇਸ਼ ਵਿਚ ਹਰ ਇਕ ਸਿੱਖ ਨੂੰ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ ਅਤੇ
By : BikramjeetSingh Gill
ਓਂਟਾਰੀਓ ਖਾਲਸਾ ਦਰਬਾਰ ਵਿਖੇ ਸ਼ਰਧਾ ਨਾਲ ਮਨਾਇਆ ਗਿਆ ਸ਼ਹੀਦੀ ਪੁਰਬ
ਓਂਟਾਰੀਓ: ਕੈਨੇਡਾ ਦੇ ਪ੍ਰਸਿੱਧ ਗੁਰਦੁਆਰਾ ਓਨਟਾਰੀਓ ਖ਼ਾਲਸਾ ਦਰਬਾਰ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਇਆ ਗਿਆ । ਇਸ ਮੌਕੇ ਇਕੱਤਰ ਹੋਈਆਂ ਸੰਗਤਾਂ ਨੂੰ ਸਬੋਧਨ ਕਰਦਿਆ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਨੇ ਕਿਹਾ ਕਿ ਜਿਸ ਤਰਾਂ ਗੁਰੂ ਸਾਹਿਬ ਨੇ ਸਨਾਤਨ ਧਰਮ ਦੀ ਰਾਖੀ ਕੀਤੀ ਅਤੇ ਔਰੰਗਜ਼ੇਬ ਬਾਦਸ਼ਾਹ ਦੇ ਜ਼ੁਲਮ ਦੀ ਪਰਵਾਹ ਨਾ ਕਰਦਿਆਂ ਆਪਣੇ ਜੀਵਨ ਦਾ ਬਲੀਦਾਨ ਦੇ ਦਿੱਤਾ ।
ਇਸ ਕਰਕੇ ਗੁਰੂ ਸਾਹਿਬ ਨੂੰ ਹਿੰਦ ਦੀ ਚਾਦਰ ਆਖਿਆ ਜਾਂਦਾ ਹੈ । ਬਿਲਕੁਲ ਓਸੇ ਤਰਾਂ ਦੇਸ਼ ਵਿਦੇਸ਼ ਵਿਚ ਹਰ ਇਕ ਸਿੱਖ ਨੂੰ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਯਤਨਸ਼ੀਲ ਰਹਿਣਾ ਚਾਹੀਦਾ ਹੈ ਅਤੇ ਭਾਈਚਾਰਿਕ ਸਾਂਝ ਕਾਇਮ ਰੱਖਣੀ ਚਾਹੀਦੀ ਹੈ । ਉਨਾ ਕਿਹਾ ਕਿ ਇਸ ਨਕਸ਼ੇ ਕਦਮ ਤੇ ਚੱਲਦਿਆਂ ਓਨਟਾਰੀਓ ਖ਼ਾਲਸਾ ਦਰਬਾਰ ਦੇ ਸਮੂਹ ਸੇਵਾਦਾਰ ਵੀ ਹਰ ਤਰਾਂ ਦੀ ਸਮਾਜਿਕ ਅਤੇ ਧਾਰਮਿਕ ਸੇਵਾ ਲਈ ਹਮੇਸ਼ਾ ਤਿਆਰ ਰਹਿੰਦੇ ਹਨ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਭੁਪਿੰਦਰ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ । ਹਾਜ਼ਿਰ ਸੰਗਤਾਂ ਨੂੰ ਭਾਈ ਅਮਰਜੀਤ ਸਿੰਘ ਨਵਾਂਸ਼ਹਿਰ ਵਾਲਿਆਂ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।