Begin typing your search above and press return to search.

MLA Kuldeep Dhaliwal ਨੇ ਗਿਆਨੀ ਰਘਬੀਰ ਸਿੰਘ ਨਾਲ ਫੋਨ ’ਤੇ ਕੀਤੀ ਗੱਲਬਾਤ, ਗਿਆਨੀ ਜੀ ਹੋਏ ਭਾਵੁਕ

ਪੰਜਾਬ ਦੀ ਸਿਆਸਤ ਅਤੇ ਸਿੱਖ ਸੰਸਥਾਵਾਂ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਇੱਕ ਵਾਰ ਫਿਰ ਤਿੱਖੀ ਬਹਿਸ ਛਿੜ ਗਈ ਹੈ।

MLA Kuldeep Dhaliwal ਨੇ ਗਿਆਨੀ ਰਘਬੀਰ ਸਿੰਘ ਨਾਲ  ਫੋਨ ’ਤੇ ਕੀਤੀ ਗੱਲਬਾਤ, ਗਿਆਨੀ ਜੀ ਹੋਏ ਭਾਵੁਕ
X

Gurpiar ThindBy : Gurpiar Thind

  |  19 Feb 2026 8:58 PM IST

  • whatsapp
  • Telegram

ਅੰਮ੍ਰਿਤਸਰ : ਪੰਜਾਬ ਦੀ ਸਿਆਸਤ ਅਤੇ ਸਿੱਖ ਸੰਸਥਾਵਾਂ ਨਾਲ ਜੁੜੇ ਮਸਲਿਆਂ ਨੂੰ ਲੈ ਕੇ ਇੱਕ ਵਾਰ ਫਿਰ ਤਿੱਖੀ ਬਹਿਸ ਛਿੜ ਗਈ ਹੈ। ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ SGPC, ਬਾਦਲ ਪਰਿਵਾਰ ਅਤੇ ਸਿੱਖ ਧਾਰਮਿਕ ਮਾਮਲਿਆਂ ਨੂੰ ਲੈ ਕੇ ਕੜੀ ਆਲੋਚਨਾ ਕਰਦਿਆਂ ਕਿਹਾ ਕਿ ਅੱਜ ਸਭ ਤੋਂ ਵੱਡਾ ਸਵਾਲ ਇਹ ਹੈ ਕਿ “ਤੁਹਾਡੀ SGPC ਕਿੱਥੇ ਹੈ ਅਤੇ ਕਿਸ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ?”

ਧਾਲੀਵਾਲ ਨੇ ਦੋਸ਼ ਲਗਾਇਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਨਾਂ ‘ਤੇ ਕਈ ਥਾਵਾਂ ਕਾਲੀ ਕਮਾਈ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਅਖੰਡ ਪਾਠ ਦੀ ਮਰਿਆਦਾ ਅਨੁਸਾਰ ਸੇਵਾ ਹੋਣੀ ਚਾਹੀਦੀ ਹੈ, ਉੱਥੇ ਚਾਰ–ਚਾਰ, ਪੰਜ–ਪੰਜ ਲੱਖ ਰੁਪਏ ਲੈ ਕੇ ਪਾਠ ਵੇਚੇ ਜਾ ਰਹੇ ਹਨ, ਜੋ ਸਿੱਖ ਮਰਿਆਦਾ ਦੇ ਸਿੱਧੇ ਉਲਟ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਐਸੇ ਕੰਮ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਗੁਰੂ ਘਰਾਂ ਦੀ ਪਵਿੱਤਰਤਾ ਬਰਕਰਾਰ ਰਹੇ।


ਧਾਲੀਵਾਲ ਨੇ “ਸੁਖਬੀਰ ਲਿਆਓ ਪੰਜਾਬ ਬਚਾਓ” ਨਾਅਰੇ ‘ਤੇ ਵੀ ਤਿੱਖਾ ਵਾਰ ਕਰਦਿਆਂ ਕਿਹਾ ਕਿ ਜਿਹੜੇ ਲੋਕ ਇਹ ਨਾਅਰਾ ਲਗਾਉਂਦੇ ਹਨ, ਉਨ੍ਹਾਂ ਨੂੰ ਸਭ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਪੀੜ ਸੁਣਨੀ ਚਾਹੀਦੀ ਸੀ ਅਤੇ 2 ਦਸੰਬਰ ਵਾਲਾ ਹੁਕਮਨਾਮਾ ਧਿਆਨ ਨਾਲ ਪੜ੍ਹਨਾ ਚਾਹੀਦਾ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਕਈ ਨੇਤਾ ਪਹਿਲਾਂ ਆਪਣੇ ਆਪ ਨੂੰ ਪੰਥਕ ਸੇਵਕ ਦੱਸਦੇ ਰਹੇ, ਪਰ ਬਾਅਦ ਵਿੱਚ ਆਪਣੇ ਬਿਆਨਾਂ ਤੋਂ ਮੁੱਕਰ ਗਏ।

ਸਭ ਤੋਂ ਗੰਭੀਰ ਦੋਸ਼ ਲਗਾਉਂਦਿਆਂ ਧਾਲੀਵਾਲ ਨੇ ਕਿਹਾ ਕਿ ਅੱਜ ਤੱਕ ਲੋਕਾਂ ਨੂੰ ਇਹ ਨਹੀਂ ਦੱਸਿਆ ਗਿਆ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ 328 ਸਰੂਪ ਕਿੱਥੇ ਗਏ। ਉਨ੍ਹਾਂ ਸਵਾਲ ਉਠਾਇਆ ਕਿ ਕੀ ਸੁਖਬੀਰ ਬਾਦਲ ਜਾਂ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਇਸ ਗੱਲ ਦਾ ਜਵਾਬ ਦੇ ਸਕਦੇ ਹਨ ਕਿ ਉਹ ਸਰੂਪ ਕਿੱਥੇ ਹਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿਰਫ਼ ਪ੍ਰਸ਼ਾਸਕੀ ਨਹੀਂ, ਸਗੋਂ ਸਿੱਧਾ ਸਿੱਖ ਆਸਥਾ ਨਾਲ ਜੁੜਿਆ ਹੋਇਆ ਹੈ।


ਅੰਤ ਵਿੱਚ ਧਾਲੀਵਾਲ ਨੇ ਅਪੀਲ ਕੀਤੀ ਕਿ ਜਿਨ੍ਹਾਂ ਲੋਕਾਂ ਨੇ ਪੰਜਾਬ, ਗੁਰਦੁਆਰਿਆਂ ਅਤੇ ਗੁਰਦੁਆਰਾ ਜਾਇਦਾਦਾਂ ਨੂੰ ਨੁਕਸਾਨ ਪਹੁੰਚਾਇਆ ਹੈ, ਉਨ੍ਹਾਂ ਨੂੰ ਪੰਜਾਬ ਦੀ ਸਿਆਸਤ ਤੋਂ ਬਾਹਰ ਦਾ ਰਸਤਾ ਦਿਖਾਇਆ ਜਾਵੇ। ਉਨ੍ਹਾਂ ਕਿਹਾ ਕਿ ਹੁਣ ਸਿਰਫ਼ ਆਮ ਆਵਾਜ਼ ਹੀ ਨਹੀਂ, ਸਗੋਂ ਸਾਬਕਾ ਜਥੇਦਾਰ ਅਤੇ ਮੁੱਖ ਗ੍ਰੰਥੀ ਵੀ ਬੋਲ ਰਹੇ ਹਨ, ਜੋ ਇਸ ਗੱਲ ਦਾ ਸਬੂਤ ਹੈ ਕਿ ਮਾਮਲਾ ਕਿੰਨਾ ਗੰਭੀਰ ਹੈ।

Next Story
ਤਾਜ਼ਾ ਖਬਰਾਂ
Share it