Begin typing your search above and press return to search.

ਰਾਵੀ ਦਰਿਆ ਦੇ ਬੰਨਾਂ ਦਾ MLA Kuldeep Singh Dhaliwal ਵੱਲੋਂ ਜਾਇਜ਼ਾ

ਅੰਮ੍ਰਿਤਸਰ ਦੇ ਸਰਹੱਦੀ ਖੇਤਰ ਰਮਦਾਸ ਵਿੱਚ ਰਾਵੀ ਦਰਿਆ ਅੰਦਰ ਪਿਛਲੇ ਸਮੇਂ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਟੁੱਟੇ ਧੁੱਸੀ ਬੰਨਾਂ ਨੂੰ ਲੈ ਕੇ ਅੱਜ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮਿਲ ਕੇ ਮੌਕੇ ਦਾ ਜਾਇਜ਼ਾ ਲਿਆ

ਰਾਵੀ ਦਰਿਆ ਦੇ ਬੰਨਾਂ ਦਾ MLA Kuldeep Singh Dhaliwal ਵੱਲੋਂ ਜਾਇਜ਼ਾ
X

Gurpiar ThindBy : Gurpiar Thind

  |  13 March 2026 3:10 PM IST

  • whatsapp
  • Telegram

ਅੰਮ੍ਰਿਤਸਰ : ਅੰਮ੍ਰਿਤਸਰ ਦੇ ਸਰਹੱਦੀ ਖੇਤਰ ਰਮਦਾਸ ਵਿੱਚ ਰਾਵੀ ਦਰਿਆ ਅੰਦਰ ਪਿਛਲੇ ਸਮੇਂ ਦੌਰਾਨ ਆਏ ਭਿਆਨਕ ਹੜ੍ਹਾਂ ਕਾਰਨ ਟੁੱਟੇ ਧੁੱਸੀ ਬੰਨਾਂ ਨੂੰ ਲੈ ਕੇ ਅੱਜ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮਿਲ ਕੇ ਮੌਕੇ ਦਾ ਜਾਇਜ਼ਾ ਲਿਆ।



ਇਸ ਦੌਰਾਨ ਉਨ੍ਹਾਂ ਨੇ ਹੜ੍ਹਾਂ ਨਾਲ ਨੁਕਸਾਨੇ ਬੰਨਾਂ ਦੀ ਮੌਜੂਦਾ ਹਾਲਤ ਦੀ ਜਾਂਚ ਕੀਤੀ ਅਤੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਮੁਰੰਮਤ ਅਤੇ ਮਜ਼ਬੂਤੀ ਦੇ ਕੰਮ ਸ਼ੁਰੂ ਕਰਨ ਲਈ ਨਿਰਦੇਸ਼ ਦਿੱਤੇ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਾਵੀ ਦਰਿਆ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹਲਕਾ ਅਜਨਾਲਾ ਅੰਦਰ ਲਗਭਗ 23 ਬੰਨ੍ਹ ਟੁੱਟ ਗਏ ਸਨ, ਜਿਸ ਕਾਰਨ ਸਰਹੱਦੀ ਪਿੰਡਾਂ ਨੂੰ ਵੱਡਾ ਨੁਕਸਾਨ ਝੇਲਣਾ ਪਿਆ ਸੀ।




ਉਨ੍ਹਾਂ ਨੇ ਕਿਹਾ ਕਿ ਭਵਿੱਖ ਵਿੱਚ ਇਸ ਤਰ੍ਹਾਂ ਦੀ ਸਥਿਤੀ ਤੋਂ ਬਚਣ ਲਈ ਨੁਕਸਾਨੇ ਬੰਨਾਂ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਅੱਜ ਵੱਖ-ਵੱਖ ਥਾਵਾਂ ‘ਤੇ ਟੁੱਟੇ ਅਤੇ ਕਮਜ਼ੋਰ ਹੋ ਚੁੱਕੇ ਬੰਨਾਂ ਦਾ ਜਾਇਜ਼ਾ ਲਿਆ ਗਿਆ ਹੈ ਅਤੇ ਇਸ ਦਾ ਪੂਰਾ ਐਸਟੀਮੇਟ ਤਿਆਰ ਕਰਕੇ ਸਰਕਾਰ ਨੂੰ ਭੇਜਿਆ ਜਾਵੇਗਾ।




ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਮਨਜ਼ੂਰੀ ਮਿਲਦੇ ਹੀ ਤਿੰਨ ਤੋਂ ਚਾਰ ਮਹੀਨਿਆਂ ਦੇ ਅੰਦਰ ਇਹ ਸਾਰੇ ਬੰਨ੍ਹ ਮਜ਼ਬੂਤ ਕਰ ਦਿੱਤੇ ਜਾਣਗੇ। ਉਨ੍ਹਾਂ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਜੇ ਕੰਮ ਵਿੱਚ ਲਾਪਰਵਾਹੀ ਹੋਈ ਅਤੇ ਭਵਿੱਖ ਵਿੱਚ ਬੰਨ੍ਹ ਟੁੱਟੇ ਤਾਂ ਉਸ ਦੀ ਜ਼ਿੰਮੇਵਾਰੀ ਸੰਬੰਧਿਤ ਅਧਿਕਾਰੀਆਂ ਦੀ ਹੋਵੇਗੀ।

Next Story
ਤਾਜ਼ਾ ਖਬਰਾਂ
Share it