Begin typing your search above and press return to search.

MP Aujla ਨੇ ਕਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਕੋਲੋਂ ਕੀਤੀ ਮੰਗ

ਅੰਮ੍ਰਿਤਸਰ ਤੋਂ ਕੈਨੇਡਾ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਉਠਾਉਂਦਿਆਂ ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਅੰਮ੍ਰਿਤਸਰ ਸ਼ਹਿਰ ਦੁਨੀਆਂ ਭਰ ਚ ਵੱਸਦੇ ਲੱਖਾਂ

MP Aujla ਨੇ ਕਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਉਡਾਣ ਸ਼ੁਰੂ ਕਰ ਲਈ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਕੋਲੋਂ ਕੀਤੀ ਮੰਗ
X

GillBy : Gill

  |  1 March 2026 6:50 AM IST

  • whatsapp
  • Telegram



ਵੈਨਕੂਵਰ,28 ਫਰਵਰੀ (ਮਲਕੀਤ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਨੌਜਵਾਨ ਕਾਂਗਰਸੀ ਐਮਪੀ ਗੁਰਜੀਤ ਸਿੰਘ ਔਜਲਾ ਨੇ ਭਾਰਤ ਦੇ ਦੌਰੇ ਤੇ ਗਏ ਕੈਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਕਨੇਡਾ ਤੋਂ ਅੰਮ੍ਰਿਤਸਰ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਉਠਾਈ ਹੈ ਇਸ ਸਬੰਧੀ ਸ੍ਰੀ ਔਜਲਾ ਵੱਲੋਂ ਭਾਰਤ ਦੌਰੇ ਤੇ ਆਏ ਕਨੇਡੀਅਨ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਉਹਨਾਂ ਦੀ ਸਮੁੱਚੀ ਟੀਮ ਨੂੰ ਸਭ ਤੋਂ ਪਹਿਲਾਂ ਭਾਰਤ ਦੌਰੇ ਸਬੰਧੀ 'ਜੀ ਆਇਆ' ਆਖਿਆ ਗਿਆ

ਅੰਮ੍ਰਿਤਸਰ ਤੋਂ ਕੈਨੇਡਾ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਮੰਗ ਉਠਾਉਂਦਿਆਂ ਉਹਨਾਂ ਆਪਣੇ ਪੱਤਰ ਵਿੱਚ ਲਿਖਿਆ ਹੈ ਕਿ ਅੰਮ੍ਰਿਤਸਰ ਸ਼ਹਿਰ ਦੁਨੀਆਂ ਭਰ ਚ ਵੱਸਦੇ ਲੱਖਾਂ ਲੋਕਾਂ ਦੇ ਵਿਸ਼ਵਾਸ ਅਤੇ ਭਾਵਨਾ ਦਾ ਅਹਿਮ ਕੇਂਦਰ ਹੈ ਜਿਸ ਕਾਰਨ ਕਨੇਡਾ ਤੋ ਵੱਡੀ ਗਿਣਤੀ ਚ ਵੱਸਦੇ ਪੰਜਾਬੀ ਭਾਈਚਾਰੇ ਦੀਆਂ ਜੜਾਂ ਪੰਜਾਬ ਦੇ ਨਾਲ ਨਾਲ ਧਾਰਮਿਕ ਸ਼ਹਿਰ ਅੰਮ੍ਰਿਤਸਰ ਦੇ ਨਾਲ ਜੁੜੀਆਂ ਹੋਈਆਂ ਹਨ ਇਸ ਲਈ ਕਨੇਡਾ ਦੇ ਮਹਾਨਗਰ ਵੈਨਕੂਵਰ ਅਤੇ ਟੋਰੰਟੋ ਤੋਂ ਅੰਮ੍ਰਿਤਸਰ ਲਈ ਸਿੱਧੀ ਹਵਾਈ ਸੇਵਾ ਸ਼ੁਰੂ ਕਰਨ ਦੀ ਪ੍ਰਵਾਸੀ ਪੰਜਾਬੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਉਕਤ ਮੰਗ ਹੁਣ ਪੂਰੀ ਕੀਤੀ ਜਾਣੀ ਚਾਹੀਦੀ ਹੈ।

Next Story
ਤਾਜ਼ਾ ਖਬਰਾਂ
Share it