Begin typing your search above and press return to search.

ਸ੍ਰੀ ਮੁਕਤਸਰ ਸਾਹਿਬ ਨੂੰ ਮਿਲਿਆ ਨਵਾਂ ਡੀ ਸੀ

ਇਸ ਮੌਕੇ ਤੇ ਉਹਨਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜਿਹਨਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਅਤੇ ਚਾਲ੍ਹੀ ਮੁਕਤਿਆਂ ਦੀ ਪਵਿੱਤਰ ਧਰਤੀ ਤੇ ਸੇਵਾ

ਸ੍ਰੀ ਮੁਕਤਸਰ ਸਾਹਿਬ ਨੂੰ ਮਿਲਿਆ ਨਵਾਂ ਡੀ ਸੀ
X

GillBy : Gill

  |  18 Feb 2025 2:48 PM IST

  • whatsapp
  • Telegram

ਸ੍ਰੀ ਮੁਕਤਸਰ ਸਾਹਿਬ 18 ਫਰਵਰੀ: 2015 ਬੈਚ ਦੇ ਆਈ. ਏ. ਐਸ. ਅਫਸਰ ਸ੍ਰੀ ਅਭਿਜੀਤ ਕਪਲਿਸ਼ ਨੇ ਅ¤ਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਹੁਦਾ ਸੰਭਾਲ ਲਿਆ ਹੈ।





ਇਸ ਤੋਂ ਪਹਿਲਾਂ ਸ੍ਰੀ ਕਪਲਿਸ਼ ਖਾਣਾਂ ਅਤੇ ਭੂ ਵਿਗਿਆਨ ਦੇ ਡਾਇਰੈਕਟਰ ਤੋਂ ਇਲਾਵਾ ਪੰਜਾਬ ਵਿਕਾਸ ਕਮਿਸ਼ਨ ਦੇ ਐਡੀਸ਼ਨਲ ਸਕੱਤਰ, ਏ.ਡੀ.ਸੀ. ਫਾਜਿ਼ਲਕਾ, ਏ.ਡੀ.ਸੀ. ਪਠਾਨਕੋਟ, ਕਮਿਸ਼ਨਰ ਅਬੋਹਰ ਕਾਰਪੋਰੇਸ਼ਨ, ਸਹਾਇਕ ਕਮਿਸ਼ਨਰ (ਅੰਡਰ ਟਰੇਨਿੰਗ) ਬਠਿੰਡਾ,ਐਸ.ਡੀ.ਐਮ.ਮਾਨਸਾ,ਐਸ.ਡੀ.ਐਮ ਬੁਢਲਾਡਾ, ਐਸ.ਡੀ.ਐਮ. ਸਰਦੂਲਗੜ੍ਹ ਵੀ ਰਹਿ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਪਹਿਲਾਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਗਾਰਡ ਆਫ ਆਨਰ ਲਿਆ, ਇਸ ਮੌਕੇ ਹੋਰਨਾ ਤੋਂ ਇਲਾਵਾ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਸ੍ਰੀ ਸੰਜੀਵ ਕੁਮਾਰ ਐਸ.ਡੀ.ਐਮ.ਮਲੋਟ,ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਸ਼ਾਇਰੀ ਮਲੋਹਤਰਾ ਸਹਾਇਕ ਕਮਿਸ਼ਨਰ (ਜਨਰਲ), ਸ੍ਰੀ ਪੁਨੀਤ ਸ਼ਰਮਾ ਮੁੱਖ ਮੰਤਰੀ ਫੀਲਡ ਅਫਸਰ, ਸ੍ਰੀ ਗੁਰਦੀਪ ਸਿੰਘ ਜਿ਼ਲ੍ਹਾ ਲੋਕ ਸੰਪਰਕ ਅਫਸਰ ਵੀ ਮੌਜ਼ੂਦ ਸਨ।

ਇਸ ਮੌਕੇ ਤੇ ਉਹਨਾਂ ਕਿਹਾ ਕਿ ਉਹ ਬਹੁਤ ਭਾਗਾਂ ਵਾਲੇ ਹਨ, ਜਿਹਨਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨ ਛੋਹ ਪ੍ਰਾਪਤ ਅਤੇ ਚਾਲ੍ਹੀ ਮੁਕਤਿਆਂ ਦੀ ਪਵਿੱਤਰ ਧਰਤੀ ਤੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ।

ਉਹਨਾਂ ਜਿ਼ਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਪੇਸ਼ ਆਵੇ ਤਾਂ ਉਹ ਸਿੱਧੇ ਤੌਰ ਤੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਜਾਂ ਸਿੱਧੇ ਤੌਰ ਤੇ ਉਹਨਾਂ ਨਾਲ ਸੰਪਰਕ ਕਰ ਸਕਦੇ ਹਨ।

Next Story
ਤਾਜ਼ਾ ਖਬਰਾਂ
Share it