ਜਲੰਧਰ ਦਾ ਨਵਾਂ ਮੇਅਰ: ਵਿਨੀਤ ਧੀਰ
ਸ਼ਹਿਰ ਵਿੱਚ ਕੁੱਲ 85 ਵਾਰਡ ਹਨ। ਜਿਸ ਵਿੱਚੋਂ ਆਮ ਆਦਮੀ ਪਾਰਟੀ ਆਪਣੇ ਦਮ 'ਤੇ ਸਿਰਫ਼ 38 ਸੀਟਾਂ ਹੀ ਜਿੱਤ ਸਕੀ। ਪਰ ਬਹੁਮਤ ਲਈ 'ਆਪ' ਨੂੰ ਕੁੱਲ 43 ਕੌਂਸਲਰਾਂ ਦੀ ਲੋੜ ਸੀ।
By : BikramjeetSingh Gill
ਜਲੰਧਰ : ਜਲੰਧਰ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਵਿਨੀਤ ਧੀਰ ਨੂੰ ਮੇਅਰ ਬਣਾਇਆ। ਉਹ ਵਾਰਡ ਨੰਬਰ 62 ਤੋਂ ਕੌਂਸਲਰ ਹਨ।
ਸੀਨੀਅਰ ਡਿਪਟੀ ਮੇਅਰ: ਬਲਵੀਰ ਸਿੰਘ ਬਿੱਟੂ
ਡਿਪਟੀ ਮੇਅਰ: ਮਲਕੀਤ ਸਿੰਘ
ਆਪ ਨੂੰ 46 ਕੌਂਸਲਰਾਂ ਦਾ ਸਮਰਥਨ ਮਿਲਿਆ, ਜਿਹਨਾਂ ਵਿੱਚ 38 'ਆਪ' ਦੇ ਟਿਕਟ 'ਤੇ ਜਿੱਤੇ ਅਤੇ ਕਈ ਕਾਂਗਰਸ, ਭਾਜਪਾ, ਅਤੇ ਆਜ਼ਾਦ ਕੌਂਸਲਰ ਸ਼ਾਮਲ ਹਨ।
ਸੀਐਮ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।
ਅਸਲ ਵਿਚ ਪੰਜਾਬ ਵਿੱਚ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਅੱਜ ਜਲੰਧਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਨੂੰ ਕੁੱਲ 46 ਕੌਂਸਲਰਾਂ ਦਾ ਸਮਰਥਨ ਮਿਲਿਆ ਹੈ। ਜਿਸ ਤੋਂ ਬਾਅਦ ਜਲੰਧਰ ਨਗਰ ਨਿਗਮ 'ਚ ਆਮ ਆਦਮੀ ਪਾਰਟੀ ਨੇ ਖੁਦ ਦਾ ਮੇਅਰ ਬਣਾ ਲਿਆ ਹੈ। ਵਾਰਡ ਨੰਬਰ 62 ਤੋਂ ਕੌਂਸਲਰ ਵਿਨੀਤ ਧੀਰ ਨੂੰ ਸ਼ਹਿਰ ਦਾ ਮੇਅਰ ਬਣਨ ਦਾ ਮੌਕਾ ਦਿੱਤਾ ਗਿਆ ਹੈ।
ਸੀਐਮ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਇਸ ਵਾਰ ਸੀਨੀਅਰ ਡਿਪਟੀ ਮੇਅਰ ਨਿਯੁਕਤ ਕੀਤਾ ਗਿਆ ਹੈ। ਬਲਬੀਰ ਸਿੰਘ ਬਿੱਟੂ ਨੂੰ ਸੀਨੀਅਰ ਡਿਪਟੀ ਮੇਅਰ ਵਜੋਂ ਜ਼ਿੰਮੇਵਾਰੀ ਸੌਂਪੀ ਗਈ ਹੈ। ਨਾਲ ਹੀ ਵਾਰਡ ਨੰਬਰ 38 ਤੋਂ ਕੌਂਸਲਰ ਮਲਕੀਤ ਸਿੰਘ ਨੂੰ ਡਿਪਟੀ ਮੇਅਰ ਬਣਾਇਆ ਗਿਆ ਹੈ। ਸਦਨ ਦੀ ਬੈਠਕ 'ਚ ਤਿੰਨਾਂ ਨੇਤਾਵਾਂ 'ਤੇ ਸਹਿਮਤੀ ਬਣ ਗਈ ਹੈ।
ਸ਼ਹਿਰ ਵਿੱਚ ਕੁੱਲ 85 ਵਾਰਡ ਹਨ। ਜਿਸ ਵਿੱਚੋਂ ਆਮ ਆਦਮੀ ਪਾਰਟੀ ਆਪਣੇ ਦਮ 'ਤੇ ਸਿਰਫ਼ 38 ਸੀਟਾਂ ਹੀ ਜਿੱਤ ਸਕੀ। ਪਰ ਬਹੁਮਤ ਲਈ 'ਆਪ' ਨੂੰ ਕੁੱਲ 43 ਕੌਂਸਲਰਾਂ ਦੀ ਲੋੜ ਸੀ। ਜਿਸ ਤੋਂ ਬਾਅਦ ਕਈ ਕੌਂਸਲਰ ਕਾਂਗਰਸ ਅਤੇ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ 2 ਆਜ਼ਾਦ ਕੌਂਸਲਰਾਂ ਨੇ 'ਆਪ' ਦਾ ਸਮਰਥਨ ਕੀਤਾ ਸੀ। ਜਿਸ ਕਾਰਨ ਕੁੱਲ 46 ਵੋਟਾਂ ਹਾਸਲ ਕਰਕੇ ਆਮ ਆਦਮੀ ਪਾਰਟੀ ਨੇ ਜਲੰਧਰ ਨਗਰ ਨਿਗਮ 'ਤੇ ਕਬਜ਼ਾ ਕਰ ਲਿਆ ਹੈ। ਦੱਸ ਦਈਏ ਕਿ ਜਲੰਧਰ 'ਚ ਨਗਰ ਨਿਗਮ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ 21 ਦਸੰਬਰ ਨੂੰ ਵੋਟਿੰਗ ਹੋਈ ਸੀ ਅਤੇ ਉਸੇ ਦਿਨ ਹੀ ਨਤੀਜੇ ਐਲਾਨੇ ਗਏ ਸਨ। ਜਿਸ ਵਿੱਚ ਆਮ ਆਦਮੀ ਪਾਰਟੀ ਨੂੰ 38 ਸੀਟਾਂ ਮਿਲੀਆਂ ਹਨ।