Begin typing your search above and press return to search.

ਪੰਜਾਬ ਵਿੱਚ ਨਸ਼ਾ ਤਸ਼ਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋ ਵੱਧ: ਰਿਪੋਰਟ ਐਨ.ਸੀ.ਆਰ.ਬੀ

ਪੰਜਾਬ ਵਿੱਚ ਜਿੱਥੇ ਇੱਕ ਪਾਸੇ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ ਉੱਥੇ ਦੂਜੇ ਪਾਸੇ ਹੀ ਐਨ.ਸੀ.ਆਰ.ਬੀ ਦੀ ਰਿਪੋਰਟ ਨੇ ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕਿ ਨਵੇਂ ਅੰਕੜੇ ਜਾਰੀ ਕੀਤੇ ਹਨ। ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ ਬੀ) ਵੱਲੋਂ ਜਾਰੀ ਕੀਤੀ ਗਈ 2023 ਦੀ ਤਾਜ਼ਾ ਦੇਸ਼ਵਿਆਪੀ ਵਿਸ਼ਲੇਸ਼ਣਾਤਮਕ ਰਿਪੋਰਟ ਅਨੁਸਾਰ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਦੀ ਗਿਣਤੀ ਨਸ਼ਾ ਕਰਨ ਵਾਲਿਆਂ ਨਾਲੋਂ ਵੱਧ ਹੈ। ਰਿਪੋਰਟ ਮੁਤਾਬਕ ਪ੍ਰਤੀ ਲੱਖ ਆਬਾਦੀ ਦੇ ਹਿਸਾਬ ਨਾਲ ਨਸ਼ਾ ਤਸਕਰੀ ਦੇ ਸਭ ਤੋਂ ਵੱਧ 25.3 ਪ੍ਰਤੀ ਲੱਖ ਮਾਮਲਿਆਂ ਨਾਲ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ’ਤੇ ਰਿਹਾ।

ਪੰਜਾਬ ਵਿੱਚ ਨਸ਼ਾ ਤਸ਼ਕਰਾਂ ਦੀ ਗਿਣਤੀ ਨਸ਼ੇੜੀਆਂ ਨਾਲੋ ਵੱਧ: ਰਿਪੋਰਟ ਐਨ.ਸੀ.ਆਰ.ਬੀ
X

Makhan shahBy : Makhan shah

  |  2 Oct 2025 3:39 PM IST

  • whatsapp
  • Telegram

ਚੰਡੀਗੜ੍ਹ (ਗੁਰਪਿਆਰ ਸਿੰਘ): ਵਿੱਚ ਜਿੱਥੇ ਇੱਕ ਪਾਸੇ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਹੋਈ ਹੈ ਉੱਥੇ ਦੂਜੇ ਪਾਸੇ ਹੀ ਐਨ.ਸੀ.ਆਰ.ਬੀ ਦੀ ਰਿਪੋਰਟ ਨੇ ਪੰਜਾਬ ਵਿੱਚ ਨਸ਼ਿਆਂ ਨੂੰ ਲੈ ਕਿ ਨਵੇਂ ਅੰਕੜੇ ਜਾਰੀ ਕੀਤੇ ਹਨ। ਅਪਰਾਧ ਰਿਕਾਰਡਜ਼ ਬਿਊਰੋ (ਐੱਨ ਸੀ ਆਰ ਬੀ) ਵੱਲੋਂ ਜਾਰੀ ਕੀਤੀ ਗਈ 2023 ਦੀ ਤਾਜ਼ਾ ਦੇਸ਼ਵਿਆਪੀ ਵਿਸ਼ਲੇਸ਼ਣਾਤਮਕ ਰਿਪੋਰਟ ਅਨੁਸਾਰ, ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲਿਆਂ ਦੀ ਗਿਣਤੀ ਨਸ਼ਾ ਕਰਨ ਵਾਲਿਆਂ ਨਾਲੋਂ ਵੱਧ ਹੈ। ਰਿਪੋਰਟ ਮੁਤਾਬਕ ਪ੍ਰਤੀ ਲੱਖ ਆਬਾਦੀ ਦੇ ਹਿਸਾਬ ਨਾਲ ਨਸ਼ਾ ਤਸਕਰੀ ਦੇ ਸਭ ਤੋਂ ਵੱਧ 25.3 ਪ੍ਰਤੀ ਲੱਖ ਮਾਮਲਿਆਂ ਨਾਲ ਪੰਜਾਬ ਦੇਸ਼ ਭਰ ਵਿੱਚ ਪਹਿਲੇ ਸਥਾਨ ’ਤੇ ਰਿਹਾ।

ਇਸ ਦੇ ਉਲਟ, ਨਸ਼ਿਆਂ ਦੀ ਵਰਤੋਂ ਦੇ ਮਾਮਲੇ 12.4 ਪ੍ਰਤੀ ਲੱਖ ਰਹੇ ਜੋ ਕਿ ਵਰਤੋਂ ਨਾਲੋਂ ਜ਼ਿਆਦਾ ਤਸਕਰੀ ਵੱਲ ਸਪੱਸ਼ਟ ਝੁਕਾਅ ਨੂੰ ਦਰਸਾਉਂਦਾ ਹੈ। ਇਸੇ ਤਰ੍ਹਾਂ ਪੰਜਾਬ ਲਗਾਤਾਰ ਦੂਜੇ ਸਾਲ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਮੌਤਾਂ ਦੇ ਮਾਮਲੇ ਵਿੱਚ ਦੇਸ਼ ਵਿੱਚ ਸਭ ਤੋਂ ਅੱਗੇ ਰਿਹਾ। ਇੱਥੇ ਅਜਿਹੀਆਂ 89 ਮੌਤਾਂ ਦਰਜ ਕੀਤੀਆਂ ਗਈਆਂ। ਹਾਲਾਂਕਿ, ਇਹ ਗਿਣਤੀ ਪਿਛਲੇ ਸਾਲ 144 ਸੀ।


ਗੁਆਂਢੀ ਰਾਜ ਹਿਮਾਚਲ ਪ੍ਰਦੇਸ਼ ਨਸ਼ਾ ਤਸਕਰੀ ਦੇ ਅਨੁਪਾਤ ਵਿੱਚ ਦੇਸ਼ ਦੇ ਦੂਜੇ ਸਭ ਤੋਂ ਵੱਡੇ ਰਾਜ ਵਜੋਂ ਸਾਹਮਣੇ ਆਇਆ ਹੈ। ਹਿਮਾਚਲ ਪ੍ਰਦੇਸ਼ ਵਿੱਚ 2023 ਵਿੱਚ ਐੱਨ ਡੀ ਪੀ ਐੱਸ ਐਕਟ ਤਹਿਤ 2,146 ਮਾਮਲੇ ਦਰਜ ਹੋਏ। ਇਨ੍ਹਾਂ ਵਿੱਚੋਂ ਨਸ਼ੇ ਦੀ ਵਰਤੋਂ ਕਰਨ ਦੇ 547 ਮਾਮਲੇ ਅਤੇ ਤਸਕਰੀ ਦੇ 1,599 ਮਾਮਲੇ ਸਨ। ਇਸ ਤਹਿਤ ਨਸ਼ਿਆਂ ਦੀ ਵਰਤੋਂ ਕਰਨ ਲਈ 7.3 ਪ੍ਰਤੀ ਲੱਖ ਦੇ ਮੁਕਾਬਲੇ ਤਸਕਰੀ ਕਰਨ ਲਈ ਅਨੁਪਾਤ 21.3 ਪ੍ਰਤੀ ਲੱਖ ਦਾ ਰਿਹਾ।

ਪੰਜਾਬ ਅਤੇ ਜੰਮੂ ਨਾਲ ਲੱਗਦੀ ਇਸ ਦੀ ਭੂਗੋਲਿਕ ਸਥਿਤੀ ਇਸ ਨੂੰ ਨਸ਼ੀਲੇ ਪਦਾਰਥਾਂ ਦੇ ਪਹੁੰਚਣ ਅਤੇ ਅੱਗੇ ਭੇਜਣ ਦਾ ਜ਼ਰੀਆ ਬਣਾਉਂਦੀ ਹੈ। ਪੰਜਾਬ ਤਸਕਰੀ ਦੇ ਅਨੁਪਾਤ ਵਿੱਚ ਜਿੱਥੇ ਮੋਹਰੀ ਸੂਬੇ ਵਜੋਂ ਉੱਭਰਿਆ ਹੈ, ਉੱਥੇ ਹੀ ਇਹ ਐੱਨ ਡੀ ਪੀ ਐੱਸ ਐਕਟ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਿੱਚ ਤੀਜੇ ਸਥਾਨ ਉੱਤੇ ਰਿਹਾ ਹੈ। 2023 ਵਿੱਚ ਪੰਜਾਬ ਵਿੱਚ ਕੁੱਲ 11,589 ਮਾਮਲੇ ਦਰਜ ਕੀਤੇ ਗਏ, ਜੋ ਕਿ ਕੇਰਲਾ (30,697) ਅਤੇ ਮਹਾਰਾਸ਼ਟਰ (15,610) ਨਾਲੋਂ ਘੱਟ ਹਨ। ਹਾਲਾਂਕਿ, ਇਨ੍ਹਾਂ ਦੱਖਣੀ ਸੂਬਿਆਂ ’ਤੇ ਡੂੰਘਾਈ ਨਾਲ ਨਜ਼ਰ ਮਾਰਨ ’ਤੇ ਇੱਕ ਹੋਰ ਰੁਝਾਨ ਸਾਹਮਣੇ ਆਉਂਦਾ ਹੈ ਕਿ ਉੱਥੇ ਜ਼ਿਆਦਾਤਰ ਮਾਮਲੇ ਤਸਕਰੀ ਦੀ ਬਜਾਏ ਵਰਤੋਂ ਨਾਲ ਸਬੰਧਤ ਸਨ।

ਪੰਜਾਬ ਸਰਕਾਰ ਨੇ ਮੁਹਿੰਮ ਯੁੱਧ ਨਸ਼ਿਆ ਵਿਰੁੱਧ ਨਸ਼ਾਂ ਤਸ਼ਕਰਾਂ ਉੱਤ ਕਾਰਵਾਈ ਕੀਤੀ ਸੀ ਇੱਥੋਂ ਤੱਕ ਕਿ ਉਹਨਾਂ ਦੇ ਘਰਾਂ ਨੂੰ ਵੀ ਮਸ਼ੀਨਾਂ ਦੀ ਵਰਤੋਂ ਨਾਲ ਢਾਹ ਦਿੱਤਾ ਗਿਆ ਸੀ। ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਹਜ਼ਾਰਾਂ ਦੀ ਗਿਣਤੀ ਵਿੱਚ ਨਸ਼ਾ ਤਸ਼ਕਰਾਂ ਫੜਿਆ ਸੀ ਜਿਸ ਵਿੱਚ ਔਰਤਾਂ ਵੀ ਸ਼ਾਮਲ ਸਨ। ਪੰਜਾਬ ਪੁਲਿਸ ਨੇ ਦਿਨ-ਰਾਤ ਇਸ ਮੁਹਿੰਮ ਤਹਿਤ ਨਸ਼ਾਂ ਤੇ ਛਾਪੇਮਾਰੀ ਕਰ ਰਹੀ ਸੀ।

ਇਸ ਮੁਹਿਮ ਤਹਿਤ ਵੱਡੇ ਮਗਰਮੱਛਾਂ ਤੇ ਵੀ ਕਾਰਵਾਈ ਹੋਈ ਸੀ ਜਿਸ ਵਿੱਚ ਕਈ ਸਿਆਸੀ ਆਗੂ ਵੀ ਸ਼ਾਮਲ ਸਨ। ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰ ਉੱਤੇ ਵੀ ਨਸ਼ਾ ਤਸ਼ਕਰੀ ਦੇ ਪੰਜਾਬ ਸਰਕਾਰ ਨੇ ਆਰੋਪ ਲਗਾਏ ਸਨ, ਜਿਸ ਤਹਿਤ ਹੁਣ ਉਹ ਨਾਭਾ ਦੀ ਜੇਲ੍ਹ ਵਿੱਚ ਬੰਦ ਹਨ। ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਅਤੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਨਸ਼ਾ ਖ਼ਤਮ ਕਰਨ ਦਾ ਵਾਅਦਾ ਕੀਤਾ ਸੀ ਅਤੇ ਸੀਐਮ ਮਾਨ ਨੇ ਕਿਹਾ ਸੀ ਕਿ ਕੁਝ ਕੁ ਮਹੀਨਿਆਂ ਤੱਕ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰ ਦਿੱਤਾ ਜਾਵੇਗਾ। ਅਤੇ ਹੁਣ ਸਰਕਾਰ ਇਸ ਮੁਹਿੰਸ ਤਹਿਤ ਨਸ਼ਾ ਤਸ਼ਕਰਾਂ ਉੱਤੇ ਸਖ਼ਤ ਕਾਰਵਾਈ ਕਰ ਰਹੀ ਹੈ।

Next Story
ਤਾਜ਼ਾ ਖਬਰਾਂ
Share it