Begin typing your search above and press return to search.

ਬੇਅਦਬੀ ਰੋਕੂ ਕਾਨੂੰਨ ‘ਤੇ Amritsar SGPC ਦਫ਼ਤਰ ਵਿੱਚ ਪੰਥਕ ਮੀਟਿੰਗ ਸ਼ੁਰੂ, ਵੱਖ-ਵੱਖ ਦੇ ਆਗੂ ਪਹੁੰਚੇ

ਐਸਜੀਪੀਸੀ ਦੀ ਅਹਿਮ ਬੈਠਕ ਅੱਜ, ਬੇਅਦਬੀ ਮਾਮਲਿਆਂ ‘ਤੇ ਸਾਂਝੀ ਰਾਇ ਬਣਾਉਣ ਦੀ ਕਵਾਇਦ ਤੇਜ਼

ਬੇਅਦਬੀ ਰੋਕੂ ਕਾਨੂੰਨ ‘ਤੇ Amritsar SGPC ਦਫ਼ਤਰ ਵਿੱਚ ਪੰਥਕ ਮੀਟਿੰਗ ਸ਼ੁਰੂ, ਵੱਖ-ਵੱਖ ਦੇ ਆਗੂ ਪਹੁੰਚੇ
X

Gurpiar ThindBy : Gurpiar Thind

  |  6 April 2026 1:44 PM IST

  • whatsapp
  • Telegram

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਬਣਾਏ ਜਾ ਰਹੇ ਕਾਨੂੰਨ ਸਬੰਧੀ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਬੁਲਾਈ ਗਈ ਪੰਥਕ ਇਕੱਤਰਤਾ ਅੰਮ੍ਰਿਤਸਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਸ਼ੁਰੂ ਹੋ ਗਈ ਹੈ। ਇਸ ਅਹਿਮ ਬੈਠਕ ਵਿੱਚ ਵੱਖ-ਵੱਖ ਸਿੱਖ ਜਥੇਬੰਦੀਆਂ, ਸੰਪਰਦਾਵਾਂ ਅਤੇ ਸੰਸਥਾਵਾਂ ਦੇ ਪ੍ਰਮੁੱਖ ਆਗੂ ਪਹੁੰਚ ਰਹੇ ਹਨ।



ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਵੱਖ-ਵੱਖ ਸੰਪਰਦਾਵਾਂ ਦੇ ਨੁਮਾਇੰਦਿਆਂ ਦਾ ਪਹੁੰਚਣਾ ਜਾਰੀ ਰਿਹਾ। ਹਾਲਾਂਕਿ ਐਸਜੀਪੀਸੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ, ਪਰ ਐਸਜੀਪੀਸੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਮੀਡੀਆ ਨੂੰ ਮੀਟਿੰਗ ਦੇ ਮਕਸਦ ਅਤੇ ਮਹੱਤਵ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਵੱਖ-ਵੱਖ ਸਿੱਖ ਸੰਪਰਦਾਵਾਂ ਦੇ ਆਗੂ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਪਹੁੰਚੇ ਅਤੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਆਪਣੇ ਵਿਚਾਰ ਸਾਂਝੇ ਕੀਤੇ।



ਗੰਡਾ ਸਿੰਘ ਸੰਪਰਦਾ ਦੇ ਮੁਖੀ ਬਾਬਾ ਹਾਕਮ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਅਤੇ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਗੋਹਰ ਨੇ ਵੀ ਇਸ ਮਸਲੇ ‘ਤੇ ਆਪਣੀ ਪ੍ਰਤੀਕਿਰਿਆ ਦਿੱਤੀ। ਆਗੂਆਂ ਦਾ ਕਹਿਣਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣਾ ਪੂਰੀ ਸਿੱਖ ਕੌਮ ਲਈ ਬਹੁਤ ਹੀ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਮਸਲਾ ਹੈ।




ਇਸ ਬੈਠਕ ਵਿੱਚ ਸਾਰੀਆਂ ਜਥੇਬੰਦੀਆਂ ਆਪਣੀ-ਆਪਣੀ ਰਾਇ ਅਤੇ ਸੁਝਾਅ ਪੇਸ਼ ਕਰਨਗੀਆਂ, ਜਿਨ੍ਹਾਂ ‘ਤੇ ਵਿਚਾਰ ਕਰਕੇ ਇੱਕ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਕਾਨੂੰਨ ਲਈ ਸਾਂਝੀ ਪੰਥਕ ਰਾਇ ਤਿਆਰ ਕੀਤੀ ਜਾਵੇਗੀ। ਬੈਠਕ ਦੌਰਾਨ ਇਹ ਵੀ ਸਪਸ਼ਟ ਕੀਤਾ ਗਿਆ ਕਿ ਕਾਨੂੰਨ ਦੇ ਸਾਰੇ ਪੱਖਾਂ ‘ਤੇ ਗੰਭੀਰਤਾ ਨਾਲ ਚਰਚਾ ਕੀਤੀ ਜਾਵੇਗੀ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਸਖ਼ਤੀ ਨਾਲ ਰੋਕ ਲਗਾਈ ਜਾ ਸਕੇ।




Next Story
ਤਾਜ਼ਾ ਖਬਰਾਂ
Share it