Begin typing your search above and press return to search.

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ-ਕਮ-ਸਵੈ ਰੁਜ਼ਗਾਰ ਕੈਂਪ 27 ਮਈ ਨੂੰ

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ-ਕਮ-ਸਵੈ ਰੁਜ਼ਗਾਰ ਕੈਂਪ 27 ਮਈ ਨੂੰ
X

GillBy : Gill

  |  24 May 2025 1:26 PM IST

  • whatsapp
  • Telegram

ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪਲੇਸਮੈਂਟ-ਕਮ-ਸਵੈ ਰੁਜ਼ਗਾਰ ਕੈਂਪ 27 ਮਈ ਨੂੰ


ਸ੍ਰੀ ਮੁਕਤਸਰ ਸਾਹਿਬ, 24 ਮਈ: ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਵੱਲੋਂ 27 ਮਈ ਨੂੰ ਸਵੇਰੇ 9:30 ਵਜੇ ਦਫਤਰ ਵਿਖੇ ਪਲੇਸਮੈਂਟ-ਕਮ-ਸਵੈ ਰੁਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਕੈਂਪ ਦੌਰਾਨ ਪੁਖਰਾਜ ਹੈਲਥ ਕੇਅਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ ਵੈੱਲਨੈਸ ਅਡਵਾਈਜ਼ਰ ਦੀ 100 ਅਸਾਮੀਆਂ ਲਈ ਘੱਟ ਤੋਂ ਘੱਟ 10 ਪਾਸ ਕੇਵਲ ਲੜਕੀਆਂ ਦੀ ਇੰਟਰਵਿਊ ਕੀਤੀ ਜਾਣੀ ਹੈ। ਇਸ ਦੇ ਨਾਲ-ਨਾਲ ਜੋ ਬੇਰੁਜਗਾਰ ਪ੍ਰਾਰਥੀ ਆਪਣਾ ਕਾਰੋਬਾਰ ਸ਼ੁਰੂ ਕਰਨਾ ਚਾਹੁੰਦੇ ਹਨ, ਉਨ੍ਹਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਲੋਨ ਮੁਹੱਈਆ ਕਰਵਾਉਣ ਲਈ ਅਰਜੀਆ ਪ੍ਰਾਪਤ ਕੀਤੀਆਂ ਜਾਣਗੀਆਂ, ਸਵੈ-ਰੋਜ਼ਗਾਰ ਲਈ ਲੜਕੇ ਲੜਕੀਆਂ ਦੋਨੋ ਭਾਗ ਲੈ ਸਕਦੇ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਕੈਂਪ ਵਿੱਚ ਭਾਗ ਲੈਣ ਸਮੇਂ ਪ੍ਰਾਰਥੀ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ, ਆਧਾਰ ਕਾਰਡ, ਜਾਤੀ ਸਰਟੀਫਿਕੇਟ, ਪੈਨ ਕਾਰਡ, ਬੈਂਕ ਡੀਟੇਲ ਜਰੂਰ ਨਾਲ ਲੈ ਕੇ ਆਉਣ। (ਅਸਲ + ਫੋਟੋ ਕਾਪੀ) ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ਼੍ਰੀ ਮੁਕਤਸਰ ਸਾਹਿਬ ਦੇ ਨੰਬਰ 9888562317 ਤੇ ਸੰਪਰਕ ਕਰ ਸਕਦੇ ਹਨ।

Next Story
ਤਾਜ਼ਾ ਖਬਰਾਂ
Share it