Begin typing your search above and press return to search.

Police Commissioner ਅਤੇ ਐਸਐਸਪੀ ਫਾਜਿਲਕਾ Akal Takht Sahib ਪਹੁੰਚੇ, ਜਥੇਦਾਰ ਨਾਲ ਮੁਲਾਕਾਤ

ਪਿਛਲੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰੋਂ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰਨ ਦੀ ਘਟਨਾ ਤੋਂ ਬਾਅਦ ਮਾਹੌਲ ਗਰਮਾਇਆ ਹੋਇਆ ਸੀ

Police Commissioner  ਅਤੇ ਐਸਐਸਪੀ ਫਾਜਿਲਕਾ Akal Takht Sahib ਪਹੁੰਚੇ, ਜਥੇਦਾਰ ਨਾਲ ਮੁਲਾਕਾਤ
X

Gurpiar ThindBy : Gurpiar Thind

  |  12 Feb 2026 7:02 PM IST

  • whatsapp
  • Telegram

ਅੰਮ੍ਰਿਤਸਰ: ਪਿਛਲੇ ਦਿਨੀਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਅੰਦਰੋਂ ਪੁਲਿਸ ਵੱਲੋਂ ਦੋਸ਼ੀਆਂ ਨੂੰ ਕਾਬੂ ਕਰਨ ਦੀ ਘਟਨਾ ਤੋਂ ਬਾਅਦ ਮਾਹੌਲ ਗਰਮਾਇਆ ਹੋਇਆ ਸੀ। ਇਸ ਮਾਮਲੇ ‘ਚ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਕੜੇ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਆਦੇਸ਼ ਦਿੱਤਾ ਸੀ ਕਿ ਅੱਜ ਤੋਂ ਬਾਅਦ ਕੋਈ ਵੀ ਪੁਲਿਸ ਮੁਲਾਜ਼ਮ ਗੁਰੂ ਘਰ ਦੇ ਅੰਦਰ ਦਾਖਲ ਨਾ ਹੋਵੇ। ਉਨ੍ਹਾਂ ਕਿਹਾ ਸੀ ਕਿ ਦਰਬਾਰ ਸਾਹਿਬ ਦੀ ਮਰਯਾਦਾ ਅਤੇ ਪਵਿੱਤਰਤਾ ਨੂੰ ਹਰ ਹਾਲਤ ਵਿੱਚ ਕਾਇਮ ਰੱਖਣਾ ਲਾਜ਼ਮੀ ਹੈ।


ਇਸ ਵਿਵਾਦ ਦੇ ਮੱਦੇਨਜ਼ਰ ਅੱਜ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਫਾਜਿਲਕਾ ਦੇ ਐਸਐਸਪੀ ਗੁਰਮੀਤ ਸਿੰਘ ਅਕਾਲ ਤਖਤ ਸਾਹਿਬ ਪਹੁੰਚੇ ਅਤੇ ਜਥੇਦਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਪਹਿਲਾਂ ਮੱਥਾ ਟੇਕ ਕੇ ਅਰਦਾਸ ਕੀਤੀ ਅਤੇ ਫਿਰ ਜਥੇਦਾਰ ਸਾਹਿਬ ਨਾਲ ਗੱਲਬਾਤ ਕੀਤੀ। ਮੁਲਾਕਾਤ ਤੋਂ ਬਾਅਦ ਐਸਐਸਪੀ ਗੁਰਮੀਤ ਸਿੰਘ ਨੇ ਮੀਡੀਆ ਨਾਲ ਸੰਖੇਪ ਗੱਲਬਾਤ ਕਰਦਿਆਂ ਕਿਹਾ ਕਿ ਉਹ ਵਾਹਿਗੁਰੂ ਜੀ ਦੇ ਦਰਸ਼ਨ ਕਰਨ ਲਈ ਆਏ ਸਨ ਅਤੇ ਦਰਸ਼ਨ ਕਰਕੇ ਮਨ ਨੂੰ ਸ਼ਾਂਤੀ ਮਿਲੀ ਹੈ। ਹਾਲਾਂਕਿ ਜਦੋਂ ਪੁਲਿਸ ਕਾਰਵਾਈ ਸਬੰਧੀ ਸਵਾਲ ਪੁੱਛੇ ਗਏ ਤਾਂ ਉਹ ਸਿੱਧਾ ਜਵਾਬ ਦੇਣ ਦੀ ਬਜਾਏ ਟਲਦੇ ਨਜ਼ਰ ਆਏ।


ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਮੀਡੀਆ ਨੂੰ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਸਿਰਫ ਸਿੱਖਾਂ ਦਾ ਹੀ ਨਹੀਂ, ਸਗੋਂ ਸਾਰੀ ਮਨੁੱਖਤਾ ਦਾ ਸਰਬ ਸਾਂਝਾ ਧਾਰਮਿਕ ਕੇਂਦਰ ਹੈ। ਇੱਥੇ ਚਾਰ ਦਰਵਾਜ਼ੇ ਹਰ ਵਰਗ ਲਈ ਖੁੱਲ੍ਹੇ ਹਨ ਅਤੇ ਹਰ ਕੋਈ ਸ਼ਰਧਾ ਨਾਲ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਐਸੀ ਕਾਰਵਾਈ ਜਾਂ ਗਤੀਵਿਧੀ ਨਹੀਂ ਹੋਣੀ ਚਾਹੀਦੀ ਜਿਸ ਨਾਲ ਗਲਤ ਸੁਨੇਹਾ ਜਾਵੇ ਜਾਂ ਮਰਯਾਦਾ ਨੂੰ ਢੀਲ ਪਵੇ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਨੇ ਆਪਣਾ ਪੱਖ ਰੱਖਿਆ ਹੈ ਅਤੇ ਭਵਿੱਖ ਵਿੱਚ ਐਸੀ ਗਲਤੀ ਨਾ ਦੁਹਰਾਉਣ ਦਾ ਭਰੋਸਾ ਦਿੱਤਾ ਹੈ। ਨਾਲ ਹੀ ਲਿਖਤੀ ਜਵਾਬ ਦੇਣ ਦੀ ਗੱਲ ਵੀ ਕੀਤੀ ਗਈ ਹੈ।

ਪੰਜ ਸਿੰਘ ਸਾਹਿਬਾਨਾਂ ਦੀ ਸੰਭਾਵਿਤ ਬੈਠਕ ਬਾਰੇ ਪੁੱਛਣ ‘ਤੇ ਜਥੇਦਾਰ ਨੇ ਕਿਹਾ ਕਿ ਅਜੇ ਤੱਕ ਕੋਈ ਤਰੀਖ਼ ਨਿਰਧਾਰਤ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਜਦੋਂ ਵੀ ਲੋੜ ਮਹਿਸੂਸ ਹੋਈ, ਉਸ ਅਨੁਸਾਰ ਅਗਲਾ ਫੈਸਲਾ ਲਿਆ ਜਾਵੇਗਾ।

ਇਸ ਮੌਕੇ ਜਥੇਦਾਰ ਗੜਗਜ ਨੇ ਪ੍ਰੋਫੈਸਰ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਮਾਮਲੇ ‘ਤੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਭੁੱਲਰ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਅਤੇ ਮਨੁੱਖਤਾ ਦੇ ਨਾਤੇ ਉਨ੍ਹਾਂ ਨੂੰ ਪੱਕੀ ਰਿਹਾਈ ਮਿਲਣੀ ਚਾਹੀਦੀ ਹੈ। ਉਨ੍ਹਾਂ ਦਿੱਲੀ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਵੇਦਨਸ਼ੀਲਤਾ ਨਾਲ ਵੇਖਿਆ ਜਾਵੇ ਅਤੇ ਸੰਬੰਧਿਤ ਫਾਈਲਾਂ ‘ਤੇ ਤੁਰੰਤ ਦਸਤਖ਼ਤ ਕਰਕੇ ਰਿਹਾਈ ਦੀ ਪ੍ਰਕਿਰਿਆ ਪੂਰੀ ਕੀਤੀ ਜਾਵੇ।


ਜਥੇਦਾਰ ਨੇ ਅਖੀਰ ‘ਚ ਕਿਹਾ ਕਿ ਸਿੱਖ ਕੌਮ ਨੇ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹਰ ਸੰਕਟਕਾਲ ਵਿੱਚ ਵੱਡਾ ਯੋਗਦਾਨ ਦਿੱਤਾ ਹੈ। ਇਸ ਲਈ ਸਰਕਾਰਾਂ ਨੂੰ ਚਾਹੀਦਾ ਹੈ ਕਿ ਸਿੱਖਾਂ ਨਾਲ ਜੁੜੇ ਮਸਲਿਆਂ ‘ਤੇ ਸਮਝਦਾਰੀ, ਹਮਦਰਦੀ ਅਤੇ ਸਨਮਾਨ ਨਾਲ ਫੈਸਲੇ ਕੀਤੇ ਜਾਣ।





Next Story
ਤਾਜ਼ਾ ਖਬਰਾਂ
Share it