Begin typing your search above and press return to search.
ਪੰਜਾਬ : 3 ਨਗਰ ਕੌਂਸਲਾਂ ਚੋਣਾਂ ਲਈ 191 ਉਮੀਦਵਾਰ ਚੋਣ ਮੈਦਾਨ ‘ਚ
ਉਨ੍ਹਾਂ ਅੱਗੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ

By : Gill
ਚੰਡੀਗੜ੍ਹ 23 ਫਰਵਰੀ, 2025:
ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ ਤੋਂ ਬਾਅਦ 191 ਉਮੀਦਵਾਰ ਹੀ ਚੋਣ ਮੈਦਾਨ ਵਿੱਚ ਰਹਿ ਗਏ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਤਰਨ ਤਾਰਨ (ਜ਼ਿਲ੍ਹਾ ਤਰਨ ਤਾਰਨ), ਡੇਰਾ ਬਾਬਾ ਨਾਨਕ (ਜ਼ਿਲ੍ਹਾ ਗੁਰਦਾਸਪੁਰ) ਅਤੇ ਤਲਵਾੜਾ (ਜ਼ਿਲ੍ਹਾ ਹੁਸ਼ਿਆਰਪੁਰ) ਦੀਆਂ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਤੋਂ ਬਾਅਦ ਚੋਣ ਮੈਦਾਨ ਵਿੱਚ ਬਾਕੀ ਬਚੇ ਉਮੀਦਵਾਰਾਂ ਦੀ ਗਿਣਤੀ ਕ੍ਰਮਵਾਰ 113, 37 ਅਤੇ 41 ਹੈ।
ਦੱਸਣਯੋਗ ਹੀ ਕਿ ਵੋਟਾਂ 02.03.2025 ਨੂੰ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ, ਜਦੋਂਕਿ ਵੋਟਾਂ ਦੀ ਗਿਣਤੀ ਵੋਟਾਂ ਪੈਣ ਉਪਰੰਤ ਉਸੇ ਦਿਨ ਪੋਲਿੰਗ ਸਟੇਸ਼ਨ 'ਤੇ ਹੀ ਕੀਤੀ ਜਾਵੇਗੀ।
Next Story


