Begin typing your search above and press return to search.

ਪੰਜਾਬ ਇਕਲੌਤਾ ਰਾਜ, ਜਿਸ ਨੂੰ ਰਾਜਧਾਨੀ ਨਹੀਂ ਦਿਤੀ ਗਈ : Harsimrat Kaur Badal

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਅੱਜ ਆਖਿਆ ਕਿ ਪੰਜਾਬ ਦੇਸ਼ ਦਾ ਇਕਲੌਤਾ ਰਾਜ ਹੈ, ਜਿਸ ਨੂੰ...

ਪੰਜਾਬ ਇਕਲੌਤਾ ਰਾਜ, ਜਿਸ ਨੂੰ ਰਾਜਧਾਨੀ ਨਹੀਂ ਦਿਤੀ ਗਈ :  Harsimrat Kaur Badal
X

Kavya SharmaBy : Kavya Sharma

  |  1 April 2026 7:04 PM IST

  • whatsapp
  • Telegram

ਨਵੀਂ ਦਿੱਲੀ, 1 ਅਪ੍ਰੈਲ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ.ਪੀ. ਹਰਸਿਮਰਤ ਕੌਰ ਬਾਦਲ ਨੇ ਅੱਜ ਆਖਿਆ ਕਿ ਪੰਜਾਬ ਦੇਸ਼ ਦਾ ਇਕਲੌਤਾ ਰਾਜ ਹੈ, ਜਿਸ ਨੂੰ 1966 ਵਿਚ ਪੁਨਰਗਠਨ ਤੋਂ ਬਾਅਦ ਅਪਣੀ ਰਾਜਧਾਨੀ ਦੇਣ ਤੋਂ ਨਾਂਹ ਕੀਤੀ ਗਈ। ਅੱਜ ਸੰਸਦ ਵਿਚ ਬੋਲਦਿਆਂ ਬਠਿੰਡਾ ਦੇ ਐਮ.ਪੀ. ਨੇ ਸਵਾਲ ਕੀਤਾ ਕਿ ਪੰਜਾਬ ਨਾਲ ਕਿਉਂ ਵਿਤਕਰਾ ਕੀਤਾ ਜਾ ਰਿਹਾ ਹੈ ਅਤੇ ਕਿਹਾ ਕਿ ਸੂਬੇ ਨੂੰ ਰਾਜਧਾਨੀ ਚੰਡੀਗੜ੍ਹ ਨਹੀਂ ਦਿੱਤੀ ਜਦੋਂ ਕਿ ਵਾਰ-ਵਾਰ ਇਸ ਮਾਮਲੇ ਵਿਚ ਐਲਾਨ ਕੀਤੇ ਗਏ ਤੇ ਭਰੋਸੇ ਦਿੱਤੇ ਗਏ।

ਸੰਸਦ ਵਿੱਚ ਕੀਤੇ ਵਾਅਦਿਆਂ ਦੀ ਯਾਦ ਦਵਾਈ

ਉਹਨਾਂ ਕਿਹਾ ਕਿ 1966 ਵਿਚ ਜਦੋਂ ਪੁਨਰਗਠਨ ਵੇਲੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਬਣਾਏ ਗਏ ਤਾਂ ਚੰਡੀਗੜ੍ਹ ਰਾਜਧਾਨੀ ਵਜੋਂ ਪੰਜਾਬ ਨੂੰ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ। ਬਾਅਦ ਵਿਚ 1970 ਵਿਚ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਪੰਜਾਬ ਨੂੰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ 1985 ਵਿਚ ਰਾਜੀਵ-ਲੌਂਗੋਵਾਲ ਸਮਝੌਤੇ ਵੇਲੇ ਫਿਰ ਤੋਂ ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਤਸਦੀਕ ਕੀਤੀ ਗਈ ਤੇ ਇਸ ਵਾਸਤੇ ਤਾਰੀਕ ਵੀ ਤੈਅ ਕੀਤੀ ਗਈ। ਸਰਦਾਰਨੀ ਬਾਦਲ ਨੇ ਕਿਹਾ ਕਿ 60 ਸਾਲਾਂ ਤੋਂ ਇਹ ਮਾਮਲਾ ਲਟਕਦਾ ਆ ਰਿਹਾ ਹੈ।

60 ਸਾਲਾਂ ਤੋਂ ਲਟਕਦਾ ਮਾਮਲਾ

ਉਹਨਾਂ ਕਿਹਾ ਕਿ ਪੰਜਾਬ ਨੂੰ ਅਮਰਾਵਤੀ ਸਮੇਤ ਹੋਰ ਰਾਜਾਂ ਵਾਂਗੂ ਅਪਣੀ ਰਾਜਧਾਨੀ ਮਿਲਣੀ ਚਾਹੀਦੀ ਹੈ ਜਿਵੇਂ ਕਿ ਅੱਜ ਆਂਧਰਾ ਪ੍ਰਦੇਸ਼ ਨੂੰ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ 1966 ਵਿਚ ਜਦੋਂ ਪੁਨਰਗਠਨ ਵੇਲੇ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਬਣਾਏ ਗਏ ਤਾਂ ਚੰਡੀਗੜ੍ਹ ਰਾਜਧਾਨੀ ਵਜੋਂ ਪੰਜਾਬ ਨੂੰ ਦੇਣ ਦਾ ਵਾਅਦਾ ਕੀਤਾ ਗਿਆ ਸੀ ਪਰ ਇਸ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾ ਦਿੱਤਾ ਗਿਆ।


ਸਰਦਾਰਨੀ ਬਾਦਲ ਨੇ ਕਿਹਾ ਕਿ 60 ਸਾਲਾਂ ਤੋਂ ਇਹ ਮਾਮਲਾ ਲਟਕਦਾ ਆ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਅਮਰਾਵਤੀ ਸਮੇਤ ਹੋਰ ਰਾਜਾਂ ਵਾਂਗੂ ਅਪਣੀ ਰਾਜਧਾਨੀ ਮਿਲਣੀ ਚਾਹੀਦੀ ਹੈ ਜਿਵੇਂ ਕਿ ਅੱਜ ਆਂਧਰਾ ਪ੍ਰਦੇਸ਼ ਨੂੰ ਦਿੱਤੀ ਜਾ ਰਹੀ ਹੈ।

Next Story
ਤਾਜ਼ਾ ਖਬਰਾਂ
Share it