ਰਾਜਵੀਰ ਜਵੰਦਾ ਦੀ ਮੌਤ ਤੋਂ ਬਾਅਦ ਸੋਗ ’ਚ ਡੁੱਬਿਆ ਪੰਜਾਬ, ਸਰਸ ਮੇਲੇ ਦੀ ਸਟਾਰ ਨਾਈਟ ਕੀਤੀ ਰੱਦ
ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੇ ਮੱਦੇਨਜ਼ਰ, ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਸ ਫੈਸਟੀਵਲ ਵਿੱਚ ਹੋਣ ਵਾਲੀ ਸਟਾਰ ਨਾਈਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। 11 ਦਿਨ ਬਾਅਦ ਰਾਜਵੀਰ ਜਵੰਦਾ ਦੀ ਫੋਰਟਿਸ ਹਸਪਤਾਲ ਵਿੱਚ ਮੋਤ ਹੋ ਗਈ ਹੈ ਅਤੇ ਉਹ ਇਸ ਫ਼ਾਨੀ ਸੰਸਾਰ ਨੂੰ ਅਲਵੀਦਾ ਆਖ ਗਏ ਹਨ।

By : Makhan shah
ਲੁਧਿਆਣਾ (ਗੁਰਪਿਆਰ ਥਿੰਦ) : ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੇ ਮੱਦੇਨਜ਼ਰ, ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸਰਸ ਫੈਸਟੀਵਲ ਵਿੱਚ ਹੋਣ ਵਾਲੀ ਸਟਾਰ ਨਾਈਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। 11 ਦਿਨ ਬਾਅਦ ਰਾਜਵੀਰ ਜਵੰਦਾ ਦੀ ਫੋਰਟਿਸ ਹਸਪਤਾਲ ਵਿੱਚ ਮੋਤ ਹੋ ਗਈ ਹੈ ਅਤੇ ਉਹ ਇਸ ਫ਼ਾਨੀ ਸੰਸਾਰ ਨੂੰ ਅਲਵੀਦਾ ਆਖ ਗਏ ਹਨ।
ਇਹ ਫੈਸਲਾ ਵਿਛੜੀ ਰੂਹ ਪ੍ਰਤੀ ਡੂੰਘੇ ਸਨਮਾਨ ਅਤੇ ਪੰਜਾਬੀ ਸੰਗੀਤ ਉਦਯੋਗ ਨੂੰ ਹੋਏ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਦੇਖਦੇ ਹੋਏ ਲਿਆ ਗਿਆ ਹੈ। ਪ੍ਰਸ਼ਾਸਨ ਨੇ ਇਸ ਮੁਸ਼ਕਲ ਸਮੇਂ ਵਿੱਚ ਲੋਕਾਂ ਤੋਂ ਮਿਲੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਬਿਆਨ ਜਾਰੀ ਕਰਕੇ ਰਾਜਵੀਰ ਜਵੰਦਾ ਦੇ ਪਰਿਵਾਰ, ਦੋਸਤਾਂ ਅਤੇ ਪ੍ਰਸ਼ੰਸਕਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕੀਤੀ।
ਪੂਰੇ ਪੰਜਾਬ ਵਿੱਚ ਦੌੜੀ ਸੋਗ ਦੀ ਲਹਿਰ:
ਜ਼ਿਕਰਯੋਗ ਹੈ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਚੱਲ ਰਹੇ ਸਰਸ ਫੈਸਟੀਵਲ ਵਿੱਚ ਰਾਤ ਇੱਕ ਪ੍ਰੋਗਰਾਮ ਦਾ ਆਯੋਜਨ ਹੋਣਾ ਸੀ, ਜਿਸ ਨੂੰ ਹੁਣ ਗਾਇਕ ਦੇ ਸਨਮਾਨ ਵਿੱਚ ਰੱਦ ਕਰ ਦਿੱਤਾ ਗਿਆ ਹੈ। ਰਾਜਵੀਰ ਜਵੰਦਾ ਦੇ ਦੇਹਾਂਤ ਨਾਲ ਪੂਰੇ ਪੰਜਾਬ ਵਿੱਚ ਸੋਗ ਦੀ ਲਹਿਰ ਹੈ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇਹ ਕਦਮ ਚੁੱਕਿਆ ਗਿਆ ਹੈ। ਵੀਰਵਾਰ ਸਵੇਰ 11 ਵਜੇ ਦੇ ਕਰੀਬ ਰਾਜਵੀਰ ਜਵੰਦਾ ਦਾ ਸਸਕਾਰ ਕੀਤਾ ਜਾਵੇਗਾ।


