Begin typing your search above and press return to search.

ਡੇਟਨ ਓਹਾਇਓ ਗੁਰਦੁਆਰਾ ਸਾਹਿਬ ਵਿਖੇ ਸਜਾਇਆ ਗਿਆ “Rag Basant Kirtan Darbar”

ਡੇਟਨ ਓਹਾਇਓ ਗੁਰਦੁਆਰਾ ਸਾਹਿਬ ਵਿਖੇ ਸਜਾਇਆ ਗਿਆ “Rag Basant Kirtan Darbar”
X

GillBy : Gill

  |  24 Feb 2026 5:55 AM IST

  • whatsapp
  • Telegram

ਸਮੀਪ ਸਿੰਘ ਗੁਮਟਾਲਾ

ਡੇਟਨ, ਓਹਾਇਓ (23 ਫਰਵਰੀ, 2026): ਗੁਰਦੁਆਰਾ ਸਿੱਖ ਸੋਸਾਇਟੀ ਆਫ ਡੇਟਨ ਵਿਖੇ ਬੀਤੇ ਦਿਨੀਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ 'ਰਾਗ ਬਸੰਤ ਕੀਰਤਨ ਦਰਬਾਰ' ਸਜਾਇਆ ਗਿਆ। ਇਸ ਸਮਾਗਮ ਵਿੱਚ ਡੇਟਨ ਤੋਂ ਇਲਾਵਾ ਕੋਲੰਬਸ ਅਤੇ ਸਿਨਸਿਨੈਟੀ ਦੀਆਂ ਸੰਗਤਾਂ ਨੇ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।

ਇਸ ਕੀਰਤਨ ਦਰਬਾਰ ਦੀ ਖਾਸ ਵਿਸ਼ੇਸ਼ਤਾ ਇਹ ਰਹੀ ਕਿ ਬੱਚਿਆਂ ਤੋਂ ਲੈ ਕੇ ਵੱਡਿਆਂ ਤੱਕ, ਲਗਭਗ 45 ਕੀਰਤਨੀਆਂ ਨੇ ਲਗਾਤਾਰ 8 ਘੰਟੇ ਰਾਗ ਬਸੰਤ ਵਿੱਚ ਗੁਰਬਾਣੀ ਦਾ ਗਾਇਨ ਕੀਤਾ। ਇਸ ਸਮਾਗਮ ਦਾ ਮੁੱਖ ਮਨੋਰਥ ਸੰਗਤਾਂ ਨੂੰ ਸਾਡੀ ਅਮੀਰ ਕੀਰਤਨ ਪਰੰਪਰਾ ਅਤੇ ਰਾਗਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ।

ਕੋਲੰਬਸ ਗੁਰਦੁਆਰਾ ਸਾਹਿਬ ਤੋਂ ਵਿਸ਼ੇਸ਼ ਤੌਰ ‘ਤੇ ਪੁੱਜੇ ਭਾਈ ਕੁਲਵੰਤ ਸਿੰਘ ਜੀ ਨੇ ਸੰਗਤਾਂ ਨਾਲ ਗੁਰਮਤਿ ਸੰਗੀਤ ਦੇ ਵਿਚਾਰ ਸਾਂਝੇ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਰਾਗ ਕੇਵਲ ਸਜਾਵਟ ਨਹੀਂ, ਸਗੋਂ ਇੱਕ ਅਨੁਸ਼ਾਸਨ ਹੈ ਜੋ ਮਨ ਨੂੰ ਪਰਮਾਤਮਾ ਨਾਲ ਜੋੜਦਾ ਹੈ। ਉਨ੍ਹਾਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਡੇਟਨ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹੇਮ ਸਿੰਘ ਜੀ ਅਤੇ ਭਾਈ ਪ੍ਰੇਮ ਸਿੰਘ ਜੀ ਨੇ ਵੀ ਕੀਰਤਨ ਦੀ ਹਾਜ਼ਰੀ ਭਰੀ ਅਤੇ ਦੂਰ-ਦੁਰਾਡੇ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।

ਇਸ ਮੌਕੇ 'ਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਇਸ ਸਮਾਗਮ ਨੇ ਆਲੇ-ਦੁਆਲੇ ਦੇ ਸ਼ਹਿਰਾਂ ਦੀਆਂ ਸੰਗਤਾਂ ਨੂੰ ਇੱਕ ਮਾਲਾ ਵਿੱਚ ਪਰੋ ਕੇ ਆਪਸੀ ਪ੍ਰੇਮ ਅਤੇ ਸਾਂਝ ਦਾ ਸੁਨੇਹਾ ਦਿੱਤਾ।

Next Story
ਤਾਜ਼ਾ ਖਬਰਾਂ
Share it