ਭਲਕੇ ਰਾਕੇਸ਼ ਟਕੈਤ ਤੇ ਲੱਖੋਵਾਲ ਖਨੌਰੀ ਬਾਰਡਰ 'ਤੇ ਪਹੁੰਚਣਗੇ
ਸ਼ੰਭੂ ਬਾਰਡ ਉਤੇ ਚਲ ਰਹੇ ਕਿਸਾਨ ਮੋਰਚੇ ਵਿਚ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 17ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਹੁਣ ਖ਼ਬਰ ਆਈ ਹੈ ਕਿ
By : BikramjeetSingh Gill
ਭਲਕੇ ਰਾਕੇਸ਼ ਟਕੈਤ ਤੇ ਲੱਖੋਵਾਲ ਖਨੌਰੀ ਬਾਰਡਰ 'ਤੇ ਪਹੁੰਚਣਗੇ
ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 17ਵੇਂ ਦਿਨ 'ਚ ਦਾਖ਼ਲ
ਪਟਿਆਲਾ : ਸ਼ੰਭੂ ਬਾਰਡ ਉਤੇ ਚਲ ਰਹੇ ਕਿਸਾਨ ਮੋਰਚੇ ਵਿਚ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 17ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਹੁਣ ਖ਼ਬਰ ਆਈ ਹੈ ਕਿ ਇਸ ਮੋਰਚੇ ਵਿਚ ਭਲਕੇ ਕਿਸਾਨ ਲੀਡਰ ਰਕੇਸ਼ ਟਕੈਤ ਅਤੇ ਲੱਖੋਵਾਲ ਸਣੇ ਐਸ ਕੇ ਐਮ ਦੇ ਵੱਡੇ ਲੀਡਰ ਵੀ ਸ਼ਾਮਲ ਹੋਣਗੇ।
ਇਸ ਮੌਕੇ ਡੱਲੇਵਾਲ ਨੇ ਕਿਹਾ ਕਿ ਸਰਕਾਰ ਨੇ ਇਥੇ ਸਾਡੇ ਆਸ ਪਾਸ ਇੰਟਰਨੈਟ ਬੰਦ ਕਰ ਦਿੱਤਾ ਹੈ। ਦਰਅਸਲ ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਸ ਦੀ ਸਿਹਤ ਦੀ ਨਿਗਰਾਨੀ ਕਰ ਰਹੇ ਪ੍ਰਾਈਵੇਟ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਉਸ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ। ਉਸ ਦੇ ਗੁਰਦੇ ਕਿਸੇ ਵੀ ਸਮੇਂ ਫੇਲ ਹੋ ਸਕਦੇ ਹਨ ਅਤੇ ਉਸ ਨੂੰ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਇੰਨਾ ਹੀ ਨਹੀਂ। ਡਾਕਟਰਾਂ ਅਨੁਸਾਰ ਲੰਬੇ ਸਮੇਂ ਤੱਕ ਭੁੱਖੇ ਰਹਿਣ ਕਾਰਨ ਉਸ ਦੇ ਲੀਵਰ ਵਿੱਚ ਵੀ ਸਮੱਸਿਆ ਹੋ ਸਕਦੀ ਹੈ।
ਵੀਰਵਾਰ ਨੂੰ ਵੀ ਕਿਸਾਨਾਂ ਨੇ ਡੱਲੇਵਾਲ ਦਾ ਚੈਕਅੱਪ ਕਰਨ ਆਈ ਸਰਕਾਰੀ ਡਾਕਟਰਾਂ ਦੀ ਟੀਮ ਨੂੰ ਰੋਕ ਲਿਆ ਸੀ। ਹਾਲਾਂਕਿ ਬਾਅਦ ਵਿੱਚ ਡਾਕਟਰਾਂ ਦੀ ਟੀਮ ਨੇ ਡੱਲੇਵਾਲ ਦੀ ਸਾਰੀ ਜਾਂਚ ਰਿਪੋਰਟ ਕਿਸਾਨਾਂ ਨੂੰ ਸੌਂਪ ਦਿੱਤੀ। ਇਸ ਤੋਂ ਬਾਅਦ ਕਿਸਾਨਾਂ ਨੇ ਸਰਕਾਰੀ ਡਾਕਟਰਾਂ ਦੀ ਟੀਮ ਨੂੰ ਡੱਲੇਵਾਲ ਜਾਣ ਦਿੱਤਾ। ਇਸ ਦੇ ਨਾਲ ਹੀ ਅੱਜ ਅਮਰੀਕਾ ਤੋਂ ਡਾਕਟਰ ਵੀ ਡੱਲੇਵਾਲ ਦੀ ਜਾਂਚ ਲਈ ਪਹੁੰਚੇ ਹਨ।
ਡੱਲੇਵਾਲ ਦੀ ਹਾਲਤ ਖ਼ਰਾਬ ਹੋਣ ਕਾਰਨ ਕਿਸਾਨਾਂ ਨੇ ਉਸ ਦੀ ਸੁਰੱਖਿਆ ਵੀ ਵਧਾ ਦਿੱਤੀ ਹੈ। ਬੁੱਧਵਾਰ ਰਾਤ ਨੂੰ ਕਿਸਾਨ ਆਗੂਆਂ ਨੇ ਖਨੌਰੀ ਸਰਹੱਦ ਤੋਂ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੂਤਰਾਂ ਤੋਂ ਸੂਚਨਾ ਮਿਲੀ ਸੀ ਕਿ ਕੇਂਦਰ ਸਰਕਾਰ ਕਿਸਾਨਾਂ 'ਤੇ ਹਮਲਾ ਕਰਕੇ ਡੱਲੇਵਾਲ ਨੂੰ ਹਿਰਾਸਤ ਵਿੱਚ ਲੈ ਸਕਦੀ ਹੈ। ਇਸ ਲਈ ਡੱਲੇਵਾਲ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ।