ਖਨੌਰੀ ਬਾਰਡਰ 'ਤੇ ਡੱਲੇਵਾਲ ਨੂੰ ਮਿਲਣ ਪਹੁੰਚੇ ਰਕੇਸ਼ ਟਕੈਤ
ਆਪਣਾ ਮਰਨ ਵਰਤ ਵਾਪਸ ਨਹੀਂ ਲੈਣਗੇ ਅਤੇ ਜਦੋਂ ਤੱਕ ਇਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਮੁਜਾਹਰਾ ਜਾਰੀ ਰੱਖਣਗੇ । ਟਿਕੈਤ ਨੇ ਇਹ ਵੀ ਕਿਹਾ ਕਿ ਸਿੱਖ ਕੌਮ ਦੀਆਂ
By : BikramjeetSingh Gill
ਖਨੌਰੀ ਬਾਰਡਰ 'ਤੇ ਡੱਲੇਵਾਲ ਨੂੰ ਮਿਲਣ ਪਹੁੰਚੇ ਰਕੇਸ਼ ਟਕੈਤ
ਖਨੌਰੀ : ਇਸ ਮੌਕੇ ਰਕੇਸ਼ ਟਕੈਤ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਮੋਰਚਾ ਜਾਰੀ ਰਹੇਗਾ । ਇਸ ਤੇ ਨਾਲ ਹੀ ਟਕੈਤ ਨੇ ਕਿਹਾ ਕਿ ਡੱਲੇਵਾਲ ਆਪਣਾ ਮਰਨ ਵਰਤ ਵਾਪਸ ਨਹੀਂ ਲੈਣਗੇ ਅਤੇ ਜਦੋਂ ਤੱਕ ਇਹਨਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਇਹ ਮੁਜਾਹਰਾ ਜਾਰੀ ਰੱਖਣਗੇ । ਟਿਕੈਤ ਨੇ ਇਹ ਵੀ ਕਿਹਾ ਕਿ ਸਿੱਖ ਕੌਮ ਦੀਆਂ ਦੇਸ਼ ਲਈ ਵੱਡੀਆਂ ਕੁਰਬਾਨੀਆਂ ਹਨ । ਇੱਥੇ ਦੱਸ ਦਈਏ ਕਿ ਡੱਲੇਵਾਲ ਦਾ ਮਰਨ ਵਰਤ ਅੱਜ 18ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ । ਇਸ ਮੌਕੇ ਰਕੇਸ਼ ਟਕੈਤ ਦੇ ਨਾਲ ਹੋਰ ਵੀ ਵੱਡੇ ਲੀਡਰ ਪਹੁੰਚੇ,
ਇਸ ਦੇ ਨਾਲ ਹੀ ਐਡਵੋਕੇਟ ਵਾਸੂ ਰੰਜਨ ਸ਼ਾਂਡਿਲਿਆ ਨੇ ਡੱਲੇਵਾਲ ਦੀ ਮੌਤ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ਵਿੱਚ ਉਨ੍ਹਾਂ ਅਦਾਲਤ ਤੋਂ ਮੰਗ ਕੀਤੀ ਹੈ ਕਿ ਡੱਲੇਵਾਲ case ਨੂੰ ਜਲਦੀ ਤੋਂ ਜਲਦੀ ਖਤਮ ਕੀਤਾ ਜਾਵੇ। ਇਹ ਵੀ ਮੰਗ ਕੀਤੀ ਗਈ ਹੈ ਕਿ ਡੱਲੇਵਾਲ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਦੇਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਪਟੀਸ਼ਨ 'ਚ ਉਨ੍ਹਾਂ ਮੰਗ ਕੀਤੀ ਹੈ ਕਿ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ ਨੂੰ ਹੀ ਕੀਤੀ ਜਾਵੇ।
ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ 17 ਦਿਨਾਂ ਤੋਂ ਮਰਨ ਵਰਤ 'ਤੇ ਹਨ। ਅਜਿਹੇ 'ਚ ਉਨ੍ਹਾਂ ਦੀ ਸਿਹਤ ਵਿਗੜਦੀ ਜਾ ਰਹੀ ਹੈ। ਉਸ ਦੀ ਸਿਹਤ 'ਤੇ ਨਜ਼ਰ ਰੱਖਣ ਵਾਲੇ ਨਿੱਜੀ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਕੇ ਕਿਹਾ ਹੈ ਕਿ ਉਸ ਦਾ ਭਾਰ 12 ਕਿਲੋ ਤੋਂ ਵੱਧ ਘਟ ਗਿਆ ਹੈ।
ਉਸ ਦੇ ਗੁਰਦੇ ਕਿਸੇ ਵੀ ਸਮੇਂ ਫੇਲ ਹੋ ਸਕਦੇ ਹਨ ਅਤੇ ਉਸ ਨੂੰ ਦਿਲ ਦਾ ਦੌਰਾ ਵੀ ਪੈ ਸਕਦਾ ਹੈ। ਇੰਨਾ ਹੀ ਨਹੀਂ ਡਾਕਟਰਾਂ ਮੁਤਾਬਕ ਇੰਨੇ ਦਿਨ ਭੁੱਖੇ ਰਹਿਣ ਕਾਰਨ ਉਨ੍ਹਾਂ ਦੇ ਲੀਵਰ 'ਚ ਵੀ ਸਮੱਸਿਆ ਆ ਸਕਦੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੱਤਰ ਵਿੱਚ ਲਿਖਿਆ : ਮੈਂ ਦੇਸ਼ ਦਾ ਇੱਕ ਸਾਧਾਰਨ ਕਿਸਾਨ ਜਗਜੀਤ ਸਿੰਘ ਡੱਲੇਵਾਲ ਭਾਰੀ ਹਿਰਦੇ ਨਾਲ ਇਹ ਪੱਤਰ ਲਿਖ ਰਿਹਾ ਹਾਂ। ਇਹ ਅੰਦੋਲਨ 13 ਫਰਵਰੀ ਤੋਂ ਚੱਲ ਰਿਹਾ ਹੈ। ਜਦੋਂ ਸਰਕਾਰ ਨੇ ਨਾ ਸੁਣੀ ਤਾਂ 26 november ਤੋਂ ਮਰਨ ਵਰਤ ਸ਼ੁਰੂ ਕਰ ਦਿੱਤਾ। ਜਿਨ੍ਹਾਂ ਮੰਗਾਂ ਨੂੰ ਲੈ ਕੇ ਇਹ ਸੰਘਰਸ਼ ਕੀਤਾ ਜਾ ਰਿਹਾ ਹੈ ਇਹ ਵੱਖ-ਵੱਖ ਸਰਕਾਰਾਂ ਵੱਲੋਂ ਕੀਤੇ ਵਾਅਦੇ ਹਨ।
ਕੀਤੇ ਵਾਅਦੇ ਪੂਰੇ ਕਰੋ ਜਾਂ ਮੇਰੀ ਕੁਰਬਾਨੀ ਨੂੰ ਸਵੀਕਾਰ ਕਰਨ ਲਈ ਤਿਆਰ ਰਹੋ। ਜੇਕਰ ਮੇਰੀ ਜਾਨ ਚਲੀ ਗਈ ਤਾਂ ਇਸਦੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ। ਕਿਉਂਕਿ ਮੈਂ ਸਰਕਾਰ ਤੋਂ ਦੁਖੀ ਹਾਂ ਅਤੇ ਮੈਂ ਮਰਨ ਵਰਤ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਜੇਕਰ ਇਨ੍ਹਾਂ ਦੋਹਾਂ ਮੋਰਚਿਆਂ 'ਤੇ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਦੀ ਜ਼ਿੰਮੇਵਾਰੀ ਤੁਹਾਡੀ ਹੋਵੇਗੀ। ਇਹ ਮੇਰੀ ਤੁਹਾਨੂੰ ਪਹਿਲੀ ਅਤੇ ਆਖਰੀ ਚਿੱਠੀ ਹੈ।