ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਮਨਜ਼ੂਰ ਜਾਂ ਨਾ-ਮਨਜ਼ੂਰ ?
ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਸਤੀਫੇ ਦੇ ਨਾਲ ਇਹ ਵੀ ਦੱਸਿਆ ਕਿ ਉਹ 7 ਮੈਂਬਰਾਂ ਦੀ ਨਿਗਰਾਨ ਕਮੇਟੀ ਤੋਂ ਬਾਹਰ ਹੋ ਰਹੇ ਹਨ, ਜਿਸ ਦੀ ਪ੍ਰਧਾਨਗੀ ਉਹ ਕਰ ਰਹੇ ਸਨ।

By : Gill
ਧਾਮੀ ਦੇ ਅਸਤੀਫੇ 'ਤੇ ਅੰਤ੍ਰਿੰਗ ਕਮੇਟੀ ਦਾ ਫੈਸਲਾ ਅੱਜ ਹੋਵੇਗਾ
ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਪਹਿਲੀ ਵਾਰ ਮਹੱਤਵਪੂਰਨ ਬੈਠਕ ਹੋ ਰਹੀ ਹੈ, ਜਿਸ ਵਿੱਚ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ 'ਤੇ ਚਰਚਾ ਹੋਣੀ ਸੰਭਵ ਹੈ। ਇਹ ਬੈਠਕ ਗੁਰਦੁਆਰਾ ਕਟਾਣਾ ਸਾਹਿਬ, ਲੁਧਿਆਣਾ ਵਿੱਚ ਸਵੇਰੇ 10 ਵਜੇ ਹੋਵੇਗੀ। ਅੰਤ੍ਰਿੰਗ ਕਮੇਟੀ ਇਸ ਬੈਠਕ ਵਿੱਚ ਫੈਸਲਾ ਲਵੇਗੀ ਕਿ ਉਹਨਾਂ ਦਾ ਅਸਤੀਫਾ ਮਨਜ਼ੂਰ ਕਰਨਾ ਹੈ ਜਾਂ ਨਹੀਂ।
ਹਰਜਿੰਦਰ ਸਿੰਘ ਧਾਮੀ ਨੇ ਆਪਣੇ ਅਸਤੀਫੇ ਦੇ ਨਾਲ ਇਹ ਵੀ ਦੱਸਿਆ ਕਿ ਉਹ 7 ਮੈਂਬਰਾਂ ਦੀ ਨਿਗਰਾਨ ਕਮੇਟੀ ਤੋਂ ਬਾਹਰ ਹੋ ਰਹੇ ਹਨ, ਜਿਸ ਦੀ ਪ੍ਰਧਾਨਗੀ ਉਹ ਕਰ ਰਹੇ ਸਨ। ਉਨ੍ਹਾਂ ਦੇ ਅਸਤੀਫੇ ਦੇ ਐਲਾਨ ਤੋਂ ਬਾਅਦ, SGPC ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਵੀ ਇਸ ਕਮੇਟੀ ਤੋਂ ਬਾਹਰ ਹੋਣ ਦਾ ਐਲਾਨ ਕੀਤਾ।
ਇਸ ਤੋਂ ਪਹਿਲਾਂ, ਹਰਜਿੰਦਰ ਸਿੰਘ ਧਾਮੀ ਦਾ ਮੁਕਾਬਲਾ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਹੋਇਆ ਸੀ, ਜਿਸ ਵਿੱਚ ਉਹ ਜਿੱਤੇ ਸਨ।
ਇਸ ਮੀਟਿੰਗ ਵਿੱਚ SGPC ਦੇ ਫੈਸਲੇ 'ਤੇ ਵੀ ਚਰਚਾ ਹੋਵੇਗੀ, ਜਿਸ ਵਿੱਚ ਗਿਆਨੀ ਹਰਪ੍ਰੀਤ ਸਿੰਘ ਖਿਲਾਫ਼ ਲੱਗੇ ਇਲਜ਼ਾਮਾਂ ਦੀ ਜਾਂਚ ਵੀ ਸ਼ਾਮਲ ਹੈ। ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਦੇ ਫੈਸਲੇ 'ਤੇ ਇਤਰਾਜ਼ ਕੀਤਾ ਸੀ ਕਿ SGPC ਕੋਲ ਜੱਥੇਦਾਰ ਖਿਲਾਫ਼ ਜਾਂਚ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
ਇਹ ਮੀਟਿੰਗ SGPC ਦੇ ਭਵਿੱਖ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ, ਅਤੇ ਇਸਦੇ ਨਤੀਜੇ ਸੰਸਥਾ ਦੇ ਅਗਲੇ ਕਦਮਾਂ 'ਤੇ ਪ੍ਰਭਾਵ ਪਾ ਸਕਦੇ ਹਨ।
ਨਿਗਰਾਨ ਕਮੇਟੀ ਤੋਂ ਵੀ ਹੋਏ ਲਾਂਭੇ
ਅਸਤੀਫੇ ਦੇ ਐਲਾਨ ਦੇ ਨਾਲ ਧਾਮੀ ਨੇ ਇਹ ਵੀ ਕਿਹਾ ਸੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਡਰਾਇਵ ਉੱਪਰ ਨਿਗਰਾਨੀ ਰੱਖਣ ਲਈ ਬਣਾਈ ਗਈ 7 ਮੈੈਂਬਰੀ ਕਮੇਟੀ (ਜਿਸ ਦੇ ਉਹ ਪ੍ਰਧਾਨ ਸਨ) ਤੋਂ ਬਾਹਰ ਹੋ ਰਹੇ ਹਨ। ਉਹਨਾਂ ਨੇ ਜੱਥੇਦਾਰ ਨੂੰ ਪੱਤਰ ਲਿਖ ਕੇ ਇਸ ਦੀ ਜਾਣਕਾਰੀ ਦਿੱਤੀ ਸੀ।
ਧਾਮੀ ਦੇ ਕਮੇਟੀ ਤੋਂ ਬਾਹਰ ਹੋਣ ਤੋਂ ਬਾਅਦ SGPC ਦੇ ਸਾਬਕਾ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਵੀ 7 ਮੈੈਂਬਰੀ ਕਮੇਟੀ ਤੋਂ ਬਾਹਰ ਹੋਣ ਦਾ ਐਲਾਨ ਕਰ ਦਿੱਤਾ ਸੀ।ਉਹਨਾਂ ਕਿਹਾ ਸੀ ਕਿ ਜਦੋਂ ਕਮੇਟੀ ਦਾ ਪ੍ਰਧਾਨ ਹੀ ਅਸਤੀਫਾ ਦੇ ਗਿਆ ਹੈ ਤਾਂ ਉਹ ਮੈਂਬਰ ਕਿਵੇਂ ਮੀਟਿੰਗ ਕਰਨਗੇ।


