Begin typing your search above and press return to search.

Sri Harmandir Sahib ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਕਰਨ 'ਤੇ SGPC ਹੋਈ ਸਖ਼ਤ

ਏ.ਆਈ. (AI) ਤਕਨੀਕ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਕਰਨ 'ਤੇ ਸ਼੍ਰੋਮਣੀ ਕਮੇਟੀ ਸਖ਼ਤ; ਕੇਂਦਰ ਅਤੇ ਰਾਜ ਸਰਕਾਰ ਤੋਂ ਕੀਤੀ ਬੈਨ ਦੀ ਮੰਗ।

Sri Harmandir Sahib ਦੀਆਂ ਇਤਰਾਜ਼ਯੋਗ ਵੀਡੀਓਜ਼ ਵਾਇਰਲ ਕਰਨ ਤੇ SGPC ਹੋਈ ਸਖ਼ਤ
X

Gurpiar ThindBy : Gurpiar Thind

  |  21 March 2026 3:48 PM IST

  • whatsapp
  • Telegram

ਅੰਮ੍ਰਿਤਸਰ: ਪਿਛਲੇ ਕੁੱਝ ਦਿਨਾਂ ਤੋਂ ਸੋਸ਼ਲ ਮੀਡੀਆ 'ਤੇ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਤਕਨੀਕ ਰਾਹੀਂ ਤਿਆਰ ਕੀਤੀਆਂ ਗਈਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਇਤਰਾਜ਼ਯੋਗ ਵੀਡੀਓਜ਼ ਅਤੇ ਤਸਵੀਰਾਂ ਵਾਇਰਲ ਹੋਣ ਕਾਰਨ ਸਿੱਖ ਸੰਗਤਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਗੰਭੀਰ ਮੁੱਦੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਅਤੇ ਕਾਨੂੰਨੀ ਮਾਹਰ ਐਡਵੋਕੇਟ ਅਮਰਬੀਰ ਸਿੰਘ ਸਿਆਲੀ ਨੇ ਇਸ ਨੂੰ ਸਿੱਖ ਸੰਗਤ ਦੇ ਧਾਰਮਿਕ ਜਜ਼ਬਾਤਾਂ ਨਾਲ ਖਿਲਵਾੜ ਕਰਾਰ ਦਿੱਤਾ ਹੈ।



ਐਡਵੋਕੇਟ ਸਿਆਲੀ ਨੇ ਕਿਹਾ ਕਿ ਜਿੱਥੇ ਆਈ.ਟੀ. ਤਕਨੀਕ ਦਾ ਮਕਸਦ ਦੇਸ਼ ਅਤੇ ਬੱਚਿਆਂ ਦਾ ਵਿਕਾਸ ਹੋਣਾ ਚਾਹੀਦਾ ਸੀ, ਉੱਥੇ ਕੁੱਝ ਸ਼ਰਾਰਤੀ ਅਨਸਰ ਇਸ ਦੀ ਵਰਤੋਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਲਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਲਿਖਤੀ ਸ਼ਿਕਾਇਤਾਂ ਭੇਜੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਜਿਸ ਤਰ੍ਹਾਂ ਕਈ ਯੂਰਪੀਅਨ ਮੁਲਕਾਂ ਨੇ ਅਜਿਹੀ ਇਤਰਾਜ਼ਯੋਗ ਸਮੱਗਰੀ 'ਤੇ ਮੁਕੰਮਲ ਬੈਨ ਲਗਾਇਆ ਹੈ, ਉਸੇ ਤਰ੍ਹਾਂ ਭਾਰਤ ਵਿੱਚ ਵੀ ਆਈ.ਟੀ. ਐਕਟ ਵਿੱਚ ਅਮੈਂਡਮੈਂਟ (ਸੋਧ) ਕਰਕੇ ਸਖ਼ਤ ਕਾਨੂੰਨ ਬਣਾਇਆ ਜਾਵੇ।


ਉਨ੍ਹਾਂ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ, ਜਿਸ ਦੇ ਚਾਰੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ ਅਤੇ ਜਿੱਥੇ ਸਰਬੱਤ ਦੇ ਭਲੇ ਦੀ ਗੱਲ ਹੁੰਦੀ ਹੈ, ਅਜਿਹੇ ਪਵਿੱਤਰ ਅਸਥਾਨ ਬਾਰੇ ਗਲਤ ਵੀਡੀਓਜ਼ ਬਣਾਉਣ ਵਾਲੇ ਲੋਕ ਮਾਨਸਿਕ ਤੌਰ 'ਤੇ ਬਿਮਾਰ ਹਨ। ਉਨ੍ਹਾਂ ਸ਼ੱਕ ਜਤਾਇਆ ਕਿ ਇਨ੍ਹਾਂ ਸ਼ਰਾਰਤਾਂ ਪਿੱਛੇ ਕੁੱਝ ਅਜਿਹੀਆਂ ਤਾਕਤਾਂ ਜਾਂ ਏਜੰਸੀਆਂ ਹੋ ਸਕਦੀਆਂ ਹਨ ਜੋ ਧਰਮਾਂ ਨੂੰ ਬਦਨਾਮ ਕਰਨਾ ਚਾਹੁੰਦੀਆਂ ਹਨ।


ਸਿਆਲੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਆਈ.ਟੀ. ਵਿੰਗ ਇਸ 'ਤੇ ਲਗਾਤਾਰ ਨਜ਼ਰ ਰੱਖ ਰਿਹਾ ਹੈ। ਉਨ੍ਹਾਂ ਵਿਦੇਸ਼ ਮੰਤਰਾਲੇ ਨੂੰ ਵੀ ਅਪੀਲ ਕੀਤੀ ਕਿ ਉਹ ਯੂ.ਐਸ. (US) ਅਤੇ ਹੋਰ ਦੇਸ਼ਾਂ ਦੀਆਂ ਕੰਪਨੀਆਂ ਨਾਲ ਰਾਬਤਾ ਕਾਇਮ ਕਰਨ ਤਾਂ ਜੋ ਹੇਟ ਸਪੀਚ ਅਤੇ ਇਤਰਾਜ਼ਯੋਗ ਵੀਡੀਓਜ਼ ਨੂੰ ਇੰਟਰਨੈੱਟ ਤੋਂ ਤੁਰੰਤ ਹਟਾਇਆ ਜਾ ਸਕੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜਿੱਥੇ ਦੋਸ਼ੀ ਭਾਰਤ ਵਿੱਚ ਹੁੰਦੇ ਹਨ, ਉੱਥੇ ਤੁਰੰਤ ਐਫ.ਆਈ.ਆਰ. ਦਰਜ ਕਰਵਾਈ ਜਾਂਦੀ ਹੈ, ਪਰ ਵਿਦੇਸ਼ੀ ਐਪਸ 'ਤੇ ਲਗਾਮ ਲਗਾਉਣ ਲਈ ਸਰਕਾਰ ਦੀ ਦਖ਼ਲਅੰਦਾਜ਼ੀ ਲਾਜ਼ਮੀ ਹੈ।

Next Story
ਤਾਜ਼ਾ ਖਬਰਾਂ
Share it