Randhawa family ਨਾਲ ਦੁੱਖ ਸਾਂਝਾ, “ਸਿਆਸਤ ਨਹੀਂ, ਮਨੁੱਖਤਾ ਪਹਿਲਾਂ”—ਧਾਲੀਵਾਲ
ਕਿਹਾ ਕਿ ਉਹ ਰੰਧਾਵਾ ਪਰਿਵਾਰ ਦੇ ਘਰ ਸਿਰਫ ਦੁੱਖ ਸਾਂਝਾ ਕਰਨ ਗਏ ਸਨ, ਨਾ ਕਿ ਕੋਈ ਸਿਆਸਤ ਕਰਨ। ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰ ਉਨ੍ਹਾਂ ਲਈ ਆਪਣੇ ਪਰਿਵਾਰ ਵਰਗਾ ਹੈ ਅਤੇ ਉਹ ਹਰ ਸਮੇਂ ਮਦਦ ਲਈ ਤਿਆਰ ਹਨ।

By : Gurpiar Thind
ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਵਿਕਾਸੀ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪਿੰਡ-ਪਿੰਡ ਜਾ ਕੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਦਿੱਤੀਆਂ ਗਰੰਟੀਆਂ ਨੂੰ ਪੂਰਾ ਕਰਨ ਲਈ ਸਰਕਾਰ ਵਚਨਬੱਧ ਰਹੀ ਹੈ ਅਤੇ ਹੁਣ ਲੋਕਾਂ ਨੂੰ ਇਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਧਾਲੀਵਾਲ ਨੇ ਦੱਸਿਆ ਕਿ ਉਹ ਖੁਦ ਹਰ ਰੋਜ਼ ਆਪਣੇ ਹਲਕੇ ਵਿੱਚ 10 ਤੋਂ 15 ਤੱਕ ਮੀਟਿੰਗਾਂ ਕਰ ਰਹੇ ਹਨ, ਜਿੱਥੇ ਲੋਕਾਂ ਨੂੰ ਸਰਕਾਰ ਦੇ ਕੰਮਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਰੇ ਮੰਤਰੀ, ਵਿਧਾਇਕ ਅਤੇ ਪਾਰਟੀ ਆਗੂ ਇਸ ਮੁਹਿੰਮ ਵਿੱਚ ਜੁਟੇ ਹੋਏ ਹਨ ਅਤੇ ਹਰ ਪਿੰਡ, ਗਲੀ ਤੇ ਮੁਹੱਲੇ ਤੱਕ ਪਹੁੰਚ ਬਣਾਈ ਜਾ ਰਹੀ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਲੋਕਾਂ ਵੱਲੋਂ ਬਹੁਤ ਵਧੀਆ ਰਿਸਪਾਂਸ ਮਿਲ ਰਿਹਾ ਹੈ।
ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨਾਲ ਸੰਬੰਧਿਤ ਗਰੰਟੀ ਸਮੇਤ ਹੋਰ ਵਾਅਦੇ ਵੀ ਪੂਰੇ ਕੀਤੇ ਜਾ ਰਹੇ ਹਨ ਅਤੇ 13 ਅਪ੍ਰੈਲ ਵਿਸਾਖੀ ਤੋਂ ਕਈ ਸਕੀਮਾਂ ਦੀ ਪ੍ਰਕਿਰਿਆ ਹੋਰ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ 10 ਲੱਖ ਰੁਪਏ ਵਾਲੇ ਕਾਰਡ ਅਤੇ ਹੋਰ ਯੋਜਨਾਵਾਂ ਲਈ ਪਿੰਡਾਂ ਵਿੱਚ ਕੈਂਪ ਲਗ ਰਹੇ ਹਨ, ਜਿੱਥੇ ਲੋਕ ਵੱਡੀ ਗਿਣਤੀ ਵਿੱਚ ਪਹੁੰਚ ਰਹੇ ਹਨ।
ਇਸ ਦੌਰਾਨ ਧਾਲੀਵਾਲ ਨੇ ਗਗਨਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਹੋਈ ਮੁਲਾਕਾਤ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਉਹ ਰੰਧਾਵਾ ਪਰਿਵਾਰ ਦੇ ਘਰ ਸਿਰਫ ਦੁੱਖ ਸਾਂਝਾ ਕਰਨ ਗਏ ਸਨ, ਨਾ ਕਿ ਕੋਈ ਸਿਆਸਤ ਕਰਨ। ਉਨ੍ਹਾਂ ਨੇ ਕਿਹਾ ਕਿ ਪੀੜਤ ਪਰਿਵਾਰ ਉਨ੍ਹਾਂ ਲਈ ਆਪਣੇ ਪਰਿਵਾਰ ਵਰਗਾ ਹੈ ਅਤੇ ਉਹ ਹਰ ਸਮੇਂ ਮਦਦ ਲਈ ਤਿਆਰ ਹਨ।
ਧਾਲੀਵਾਲ ਨੇ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ‘ਚ ਸਿਆਸਤ ਨਹੀਂ ਕਰਨੀ ਚਾਹੀਦੀ, ਸਗੋਂ ਮਨੁੱਖਤਾ ਦੇ ਨਾਤੇ ਅੱਗੇ ਆ ਕੇ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਜੇ ਰੰਧਾਵਾ ਪਰਿਵਾਰ ਨੂੰ ਕਦੇ ਵੀ ਕਿਸੇ ਤਰ੍ਹਾਂ ਦੀ ਲੋੜ ਪੈਂਦੀ ਹੈ, ਤਾਂ ਉਹ ਹਰ ਸਮੇਂ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।
ਉਨ੍ਹਾਂ ਨੇ ਇਹ ਵੀ ਕਿਹਾ ਕਿ ਹਲਕੇ ਦੇ ਲੋਕ ਉਨ੍ਹਾਂ ਲਈ ਪਰਿਵਾਰ ਵਰਗੇ ਹਨ ਅਤੇ ਉਹ ਹਰ ਦੁੱਖ-ਸੁੱਖ ਵਿੱਚ ਲੋਕਾਂ ਦੇ ਨਾਲ ਖੜ੍ਹੇ ਰਹਿਣ ਨੂੰ ਆਪਣਾ ਫਰਜ਼ ਸਮਝਦੇ


