ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਗ੍ਰਿਫਤਾਰ, ਸਲਮਾਨ ਖਾਨ ਦੇ ਘਰ 'ਤੇ ਕੀਤੀ ਸੀ ਫਾਇਰਿੰਗ
By : BikramjeetSingh Gill
ਮੁੰਬਈ : ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਬੰਗਲੇ ਦੇ ਬਾਹਰ ਗੋਲੀਬਾਰੀ ਕਰਨ ਵਾਲੇ ਇਕ ਹੋਰ ਦੋਸ਼ੀ ਨੂੰ ਬੁੱਧਵਾਰ ਦੇਰ ਰਾਤ ਪਾਣੀਪਤ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਮੁੰਬਈ ਪੁਲਿਸ ਅਤੇ ਹਰਿਆਣਾ ਨੇ ਸਾਂਝੇ ਆਪ੍ਰੇਸ਼ਨ ਵਿੱਚ ਸੁੱਖਾ ਨੂੰ ਪਾਣੀਪਤ ਤੋਂ ਗ੍ਰਿਫ਼ਤਾਰ ਕੀਤਾ ਹੈ। ਉਹ ਲਾਰੈਂਸ ਬਿਸ਼ਨੋਈ ਗੈਂਗ ਦਾ ਸ਼ਾਰਪ ਸ਼ੂਟਰ ਹੈ। ਪਨਵੇਲ ਸਿਟੀ ਪੁਲਸ ਅਤੇ ਹਰਿਆਣਾ ਪੁਲਸ ਨੇ ਉਸ ਨੂੰ ਇਕ ਹੋਟਲ ਤੋਂ ਫੜਿਆ ਹੈ।
ਹਰਿਆਣਾ ਪੁਲਿਸ ਨੇ ਕਾਨੂੰਨੀ ਕਾਰਵਾਈ ਤੋਂ ਬਾਅਦ ਉਸਨੂੰ ਮੁੰਬਈ ਪੁਲਿਸ ਦੇ ਹਵਾਲੇ ਕਰ ਦਿੱਤਾ। ਉਸ ਦੀ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਮੁੰਬਈ ਪੁਲਸ ਬਾਬਾ ਸਿੱਦੀਕੀ ਕਤਲ ਕੇਸ ਦੀ ਜਾਂਚ ਕਰ ਰਹੀ ਹੈ।
ਪੁਲਿਸ ਤੋਂ ਬਚਣ ਲਈ ਦਾੜ੍ਹੀ ਅਤੇ ਵਾਲ ਵਧਾਏ ਸਨ
ਇਸ ਸਾਲ 14 ਅਪ੍ਰੈਲ ਨੂੰ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਦੇ ਬਾਹਰ ਚਾਰ ਰਾਉਂਡ ਫਾਇਰ ਕੀਤੇ ਗਏ ਸਨ। ਤੜਕੇ ਕਰੀਬ 4.50 ਵਜੇ ਦੋ ਅਣਪਛਾਤੇ ਵਿਅਕਤੀਆਂ ਨੇ ਹਵਾ ਵਿੱਚ ਚਾਰ ਰਾਉਂਡ ਫਾਇਰ ਕੀਤੇ ਅਤੇ ਫਾਇਰਿੰਗ ਕਰ ਕੇ ਫਰਾਰ ਹੋ ਗਏ। ਦੋਵੇਂ ਸ਼ੂਟਰ ਬਾਈਕ 'ਤੇ ਆਏ ਸਨ।
ਮੁੰਬਈ ਕ੍ਰਾਈਮ ਬ੍ਰਾਂਚ ਅਤੇ ਗੁਜਰਾਤ ਪੁਲਸ ਦੀ ਟੀਮ ਨੇ ਦੋਹਾਂ ਨੂੰ ਪੱਛਮੀ ਕੱਛ ਤੋਂ ਗ੍ਰਿਫਤਾਰ ਕੀਤਾ ਸੀ ਪਰ ਸੁੱਖਾ ਫਰਾਰ ਹੋ ਗਿਆ ਸੀ। ਦੋਸ਼ੀ ਸ਼ੂਟਰ ਸੁੱਖਾ ਨੇ ਪਨਵੇਲ ਸਥਿਤ ਸਲਮਾਨ ਖਾਨ ਦੇ ਫਾਰਮ ਹਾਊਸ ਦੀ ਰੇਕੀ ਵੀ ਕਰਵਾਈ ਸੀ। ਉਹ ਪਾਣੀਪਤ ਵਿੱਚ ਲੁਕਿਆ ਹੋਇਆ ਸੀ। ਪੁਲਿਸ ਤੋਂ ਬਚਣ ਲਈ ਉਸ ਨੇ ਆਪਣੇ ਵਾਲ ਅਤੇ ਦਾੜ੍ਹੀ ਵਧਾ ਲਈ ਸੀ।