Begin typing your search above and press return to search.
Firing in Abbotsford, ਇੱਕ ਵਿਅਕਤੀ ਦੀ ਮੌਤ
ਜਾਣਕਾਰੀ ਮੁਤਾਬਕ ਇਹ ਘਟਨਾ ਵਟਕਮ ਰੋਡ ਪਾਰਕ-ਐਂਡ-ਰਾਈਡ ਇਲਾਕੇ ਵਿੱਚ ਵਾਪਰੀ, ਜਿੱਥੇ ਬੇਘਰੇ ਲੋਕਾਂ ਦਾ ਕੈਂਪ ਲੱਗਿਆ ਹੋਇਆ ਸੀ।

By : Gill
ਵੈਨਕੂਵਰ, 24 ਮਾਰਚ (ਮਲਕੀਤ ਸਿੰਘ) – ਕਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਐਬਟਸਫੋਰਡ ਸ਼ਹਿਰ ਵਿੱਚ ਬੇਘਰੇ ਲੋਕਾਂ ਦੇ ਕੈਂਪ ਵਿੱਚ ਹੋਈ ਗੋਲੀਬਾਰੀ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਗਈ
ਜਾਣਕਾਰੀ ਮੁਤਾਬਕ ਇਹ ਘਟਨਾ ਵਟਕਮ ਰੋਡ ਪਾਰਕ-ਐਂਡ-ਰਾਈਡ ਇਲਾਕੇ ਵਿੱਚ ਵਾਪਰੀ, ਜਿੱਥੇ ਬੇਘਰੇ ਲੋਕਾਂ ਦਾ ਕੈਂਪ ਲੱਗਿਆ ਹੋਇਆ ਸੀ।
ਪੁਲਿਸ ਅਨੁਸਾਰ ਗੋਲੀਬਾਰੀ ਤੋਂ ਬਾਅਦ ਮੌਕੇ ‘ਤੇ ਪਹੁੰਚੀ ਟੀਮ ਨੇ ਇੱਕ ਵਿਅਕਤੀ ਨੂੰ ਮ੍ਰਿਤਕ ਹਾਲਤ ਵਿੱਚ ਪਾਇਆ। ਘਟਨਾ ਮਗਰੋਂ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਨੂੰ ਘੇਰਾਬੰਦੀ ਕਰਕੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਹਾਲਾਤਾਂ ਦੀ ਪੂਰੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ
Next Story


