Begin typing your search above and press return to search.

328 ਪਾਵਨ ਸਰੂਪ ਮਾਮਲੇ ਦੀ ਜਾਂਚ ਲਈ ਬਣੀ SIT, AIG Jagatpreet Singh ਪਹੁੰਚੇ ਸ਼੍ਰੋਮਣੀ ਕਮੇਟੀ ਦਫ਼ਤਰ

ਅੰਮ੍ਰਿਤਸਰ 328 ਪਾਵਨ ਸਰੂਪਾਂ ਨਾਲ ਜੁੜੇ ਗੰਭੀਰ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਆਗੂ ਏਆਈਜੀ ਵਿਜੀਲੈਂਸ ਜਗਤਪ੍ਰੀਤ ਸਿੰਘ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਪਹੁੰਚੇ।

328 ਪਾਵਨ ਸਰੂਪ ਮਾਮਲੇ ਦੀ ਜਾਂਚ ਲਈ ਬਣੀ SIT,  AIG Jagatpreet Singh  ਪਹੁੰਚੇ ਸ਼੍ਰੋਮਣੀ ਕਮੇਟੀ ਦਫ਼ਤਰ
X

Gurpiar ThindBy : Gurpiar Thind

  |  13 Jan 2026 3:22 PM IST

  • whatsapp
  • Telegram

ਅੰਮ੍ਰਿਤਸਰ: ਅੰਮ੍ਰਿਤਸਰ 328 ਪਾਵਨ ਸਰੂਪਾਂ ਨਾਲ ਜੁੜੇ ਗੰਭੀਰ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਆਗੂ ਏਆਈਜੀ ਵਿਜੀਲੈਂਸ ਜਗਤਪ੍ਰੀਤ ਸਿੰਘ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਦਫ਼ਤਰ ਪਹੁੰਚੇ। ਇੱਥੇ ਉਨ੍ਹਾਂ ਵੱਲੋਂ 328 ਪਾਵਨ ਸਰੂਪ ਮਾਮਲੇ ਸਬੰਧੀ ਜਾਂਚ ਪ੍ਰਕਿਰਿਆ ਸ਼ੁਰੂ ਕੀਤੀ ਗਈ। ਇਹ ਮਾਮਲਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਡੂੰਘੀ ਤਰ੍ਹਾਂ ਜੁੜਿਆ ਹੋਇਆ ਹੈ, ਜਿਸ ਕਾਰਨ ਇਸ ਦੀ ਜਾਂਚ ਨੂੰ ਲੈ ਕੇ ਸੂਬੇ ਭਰ ਵਿੱਚ ਖਾਸ ਧਿਆਨ ਦਿੱਤਾ ਜਾ ਰਿਹਾ ਹੈ।



ਦੱਸਿਆ ਜਾਂਦਾ ਹੈ ਕਿ ਪਹਿਲਾਂ ਇਸ ਮਾਮਲੇ ਦੀ ਜਾਂਚ ਚੱਲ ਰਹੀ ਸੀ, ਜਿਸ ਨੂੰ ਹੋਰ ਪਾਰਦਰਸ਼ੀ ਅਤੇ ਗੰਭੀਰ ਢੰਗ ਨਾਲ ਅੱਗੇ ਵਧਾਉਣ ਲਈ ਐੱਸਆਈਟੀ ਦਾ ਗਠਨ ਕੀਤਾ ਗਿਆ। ਐੱਸਆਈਟੀ ਦੇ ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚਣ ’ਤੇ ਅਧਿਕਾਰੀਆਂ ਵੱਲੋਂ ਜ਼ਰੂਰੀ ਦਸਤਾਵੇਜ਼ਾਂ ਅਤੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮਾਮਲੇ ਦੇ ਹਰੇਕ ਪੱਖ ਨੂੰ ਸਪਸ਼ਟ ਕੀਤਾ ਜਾ ਸਕੇ।


ਇਸ ਸਬੰਧ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਪੁਲਿਸ ਜਾਂਚ ਵਿੱਚ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਸਭ ਤੋਂ ਉੱਪਰ ਹਨ ਅਤੇ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਪੂਰੀ ਤਰ੍ਹਾਂ ਪਾਲਣਾ ਕਰੇਗੀ।



ਉਨ੍ਹਾਂ ਨੇ ਕਿਹਾ ਕਿ ਜੋ ਵੀ ਹੁਕਮ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੇ ਹਨ, ਉਨ੍ਹਾਂ ਅਨੁਸਾਰ ਹੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਐੱਸਆਈਟੀ ਅੱਜ ਇੱਥੇ ਪੁੱਜੀ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਹਨ। ਪੁਲਿਸ ਵੱਲੋਂ ਜਿੱਥੇ ਵੀ ਸਹਿਯੋਗ ਮੰਗਿਆ ਜਾਵੇਗਾ, ਉੱਥੇ ਪੂਰਾ ਸਹਿਯੋਗ ਦਿੱਤਾ ਜਾਵੇਗਾ, ਤਾਂ ਜੋ ਸੱਚ ਸਾਹਮਣੇ ਆ ਸਕੇ ਅਤੇ ਮਾਮਲੇ ਦੀ ਨਿਰਪੱਖ ਜਾਂਚ ਹੋ ਸਕੇ।


ਸ਼੍ਰੋਮਣੀ ਕਮੇਟੀ ਨੇ ਦੁਹਰਾਇਆ ਕਿ ਉਹ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਕੰਮ ਕਰੇਗੀ, ਤਾਂ ਜੋ ਸਿੱਖ ਸੰਗਤ ਦਾ ਭਰੋਸਾ ਕਾਇਮ ਰਹੇ।

Next Story
ਤਾਜ਼ਾ ਖਬਰਾਂ
Share it