Begin typing your search above and press return to search.

Chief Minister's statement ਨੂੰ ਲੈ ਕੇ ਸੋਈ ਦਾ Chandigarh 'ਚ ਜ਼ੋਰਦਾਰ ਪ੍ਰਦਰਸ਼ਨ

ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦੇ ਵਿਰੋਧ ਵਿੱਚ ਬੁੱਧਵਾਰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼...

Chief Ministers statement ਨੂੰ ਲੈ ਕੇ ਸੋਈ ਦਾ Chandigarh ਚ ਜ਼ੋਰਦਾਰ ਪ੍ਰਦਰਸ਼ਨ
X

Kavya SharmaBy : Kavya Sharma

  |  8 April 2026 8:08 PM IST

  • whatsapp
  • Telegram

ਚੰਡੀਗੜ੍ਹ, 8 ਅਪ੍ਰੈਲ : ਮੁੱਖ ਮੰਤਰੀ ਭਗਵੰਤ ਮਾਨ ਦੇ ਬਿਆਨ ਦੇ ਵਿਰੋਧ ਵਿੱਚ ਬੁੱਧਵਾਰ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸੋਈ ਵਰਕਰਾਂ ਵੱਲੋਂ ਸੀਐਮ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਜਥੇਬੰਦੀ ਦੇ ਪ੍ਰਧਾਨ ਰਾਣਾ ਰਣਬੀਰ ਸਮੇਤ ਕਈ ਆਗੂਆਂ ਨੇ ਸੀਐਮ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਰਾਣਾ ਰਣਬੀਰ ਸਮੇਤ ਕਈ ਕਾਰਕੁਨ ਹਿਰਾਸਤ ‘ਚ

ਇਸ ਦੌਰਾਨ ਆਗੂਆਂ ਦੀ ਪੁਲਿਸ ਨਾਲ ਝੜਪ ਹੋਈ, ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਸੋਈ ਮੁਖੀ ਰਾਣਾ ਰਣਬੀਰ ਅਤੇ ਹੋਰ ਕਾਰਕੁਨਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਥਾਣੇ ਲੈ ਗਈ। ਮੁੱਖ ਮੰਤਰੀ ਨੇ ਹਾਲ ਹੀ ਵਿੱਚ ਸਟੇਜ ਤੋਂ ਸੋਈ ਨੂੰ "ਸਮੈਕ ਆਰਗੇਨਾਈਜ਼ੇਸ਼ਨ ਆਫ਼ ਇੰਡੀਆ" ਕਿਹਾ ਸੀ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਹਾਈ ਅਲਰਟ 'ਤੇ ਹੈ।

ਪੁਲਿਸ ਵੱਲੋਂ ਅੱਜ ਕਾਰਕੁਨਾਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਗਏ ਸਨ ਅਤੇ ਵਾਟਰ ਕੈਨਨ ਵੀ ਤਿਆਰ ਕੀਤੀਆਂ ਗਈਆਂ ਸਨ।ਇਸ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ 'ਚ ਵੀ ਵਿਦਿਆਰਥੀਆਂ ਨੇ ਮੁੱਖ ਮੰਤਰੀ ਵਿਰੁੱਧ ਨਾਅਰੇਬਾਜ਼ੀ ਕੀਤੀ ਸੀ ਅਤੇ ਪੁਤਲਾ ਸਾੜਿਆ ਸੀ। ਜਥੇਬੰਦੀ ਵੱਲੋਂ ਉਨ੍ਹਾਂ ਨੂੰ 7 ਦਿਨਾਂ ਦੇ ਅੰਦਰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਾਨੂੰਨੀ ਨੋਟਿਸ ਵੀ ਭੇਜਿਆ ਗਿਆ।

Next Story
ਤਾਜ਼ਾ ਖਬਰਾਂ
Share it