Begin typing your search above and press return to search.

ਅੰਮ੍ਰਿਤਧਾਰੀ ਨੂੰ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਪ੍ਰੋਫੈਸਰ ਬਡੂੰਗਰ

https://hamdardmediagroup.com/h-upload/2025/08/18/500x300_1069433-screenshot2025-08-12-18-18-46-13965bbf4d18d205f782c6b8409c5773a4.webp?time=1755519869547

ਅੰਮ੍ਰਿਤਧਾਰੀ ਨੂੰ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਪ੍ਰੋਫੈਸਰ ਬਡੂੰਗਰ
X

GillBy : Gill

  |  18 Aug 2025 5:55 PM IST

  • whatsapp
  • Telegram

ਅੰਮ੍ਰਿਤਧਾਰੀ ਸਰਪੰਚ ਨੂੰ ਸ੍ਰੀ ਸਾਹਿਬ ਪਹਿਨ ਕੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਹੋਣ ਤੋਂ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ : ਪ੍ਰੋਫੈਸਰ ਬਡੂੰਗਰ

ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਟਿਆਲਾ ਦੇ ਨਾਭਾ ਅਧੀਨ ਪੈਂਦੇ ਪਿੰਡ ਕਾਲਸਨਾ ਦੇ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ

ਸ਼੍ਰੀ ਸਾਹਿਬ ਪਹਿਨ ਕੇ ਦਿੱਲੀ ਦੇ ਲਾਲ ਕਿਲੇ ਵਿੱਚ ਆਜ਼ਾਦੀ ਦਿਵਸ ਦੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਨਾ ਹੋਣ ਦਿੱਤੇ ਜਾਣ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ ।

ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਨਾਭਾ ਦੇ ਪਿੰਡ ਕਾਲਸਨਾ ਦੀ ਪੰਚਾਇਤ ਦੀ ਸਵੱਛ ਭਾਰਤ ਮੁਹਿੰਮ ਤਹਿਤ ਚੋਣ ਹੋਈ ਸੀ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਵੱਲੋਂ ਪਿੰਡ ਦੀ ਪੰਚਾਇਤ ਨੂੰ ਪ੍ਰਧਾਨ ਮੰਤਰੀ ਦੇ ਸਮਾਗਮ ਵਿੱਚ ਸ਼ਾਮਿਲ ਹੋ ਕੇ ਸਨਮਾਨਤ ਕਰਨ ਲਈ ਸੱਦਾ ਦਿੱਤਾ ਗਿਆ ਸੀ, ਪਰੰਤੂ ਅੰਮ੍ਰਿਤਧਾਰੀ ਸਰਪੰਚ ਗੁਰਧਿਆਨ ਸਿੰਘ ਨੂੰ ਸ਼੍ਰੀ ਸਾਹਿਬ ਉਤਾਰ ਕੇ ਰਾਸ਼ਟਰੀ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕਿਹਾ ਗਿਆ, ਜਦਕਿ ਸਰਪੰਚ ਗੁਰਧਿਆਨ ਸਿੰਘ ਨੇ ਸ਼੍ਰੀ ਸਾਹਿਬ ਉਤਾਰ ਕੇ ਸਮਾਗਮ ਵਿੱਚ ਜਾਣ ਤੋਂ ਮਨਾ ਕਰ ਦਿੱਤਾ ।

ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਬਹੁਤ ਹੀ ਅਫਸੋਸ ਦੀ ਗੱਲ ਹੈ ਕਿ ਆਪਣੇ ਹੀ ਦੇਸ਼ ਵਿੱਚ ਅਜਿਹੀਆਂ ਕਾਰਵਾਈਆਂ ਗੁਰਸਿੱਖ ਵਿਅਕਤੀਆਂ ਨਾਲ ਹੋ ਰਹੀਆਂ ਹਨ, ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਿਲ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਗੁਰਸਿੱਖ ਵਿਅਕਤੀਆਂ ਨਾਲ ਅਜਿਹੀਆਂ ਕਿਸੇ ਵੀ ਪ੍ਰਕਾਰ ਦੀਆਂ ਕਾਰਵਾਈਆਂ ਨਾ ਹੋ ਸਕਣ।

ਉਹਨਾਂ ਕਿਹਾ ਕਿ ਦੇਸ਼ ਭਰ ਵਿੱਚ ਕਿਤੇ ਨਾ ਕਿਤੇ ਅਜਿਹੀਆਂ ਘਟਨਾਵਾਂ ਨਿਤ ਦਿਨ ਵਾਪਰਦੀਆਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਤੇ ਵਿਦਿਆਰਥੀਆਂ ਨੂੰ ਵੀ ਪ੍ਰੀਖਿਆ ਕੇਂਦਰਾਂ ਵਿੱਚ ਕੜਾ ਉਤਾਰ ਕੇ ਜਾਣ ਲਈ ਕਿਹਾ ਜਾਂਦਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਅੰਮ੍ਰਿਤਧਾਰੀ ਸਿੱਖਾਂ ਦੇ ਪੰਜ ਕਕਾਰਾਂ ਨੂੰ ਲੈ ਕੇ ਵਿਸ਼ੇਸ਼ ਤੌਰ ਤੇ ਹੁਕਮ ਜਾਰੀ ਕੀਤੇ ਜਾਣੇ ਚਾਹੀਦੇ ਹਨ ਤਾਂ ਜੋ ਭਵਿੱਖ ਵਿੱਚ ਸਿੱਖਾਂ ਨੂੰ ਇਨ੍ਹਾਂ ਪਰੇਸ਼ਾਨੀਆਂ ਦਾ ਸਾਹਮਣਾ ਨਾ ਕਰਨਾ ਪਵੇ ।

Next Story
ਤਾਜ਼ਾ ਖਬਰਾਂ
Share it