ਬੇਅਦਬੀ ਦੇ ਮਸਲਿਆਂ ਤੇ ਸਖ਼ਤ ਕਨੂੰਨ ਦੀ ਅੱਜ ਹੋਵੇਗੀ ਸ਼ੁਰੂਆਤ
ਨਵਾਂ ਬਿੱਲ ਕੈਬਨਿਟ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ। ਵਿਧਾਨ ਸਭਾ ਦਾ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਇਆ, ਜਦਕਿ ਕੈਬਨਿਟ ਮੀਟਿੰਗ ਦੁਪਹਿਰ 2 ਵਜੇ ਹੋਣੀ ਨਿਰਧਾਰਤ ਹੈ।

By : Gill
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਵਿਚਾਲੇ CM ਨੇ ਸੱਦੀ ਕੈਬਨਿਟ ਮੀਟਿੰਗ
ਬੇਅਦਬੀ ਦੇ ਮਸਲਿਆਂ ਤੇ ਸਖ਼ਤ ਕਨੂੰਨ ਲੈਕੇ ਆ ਰਹੀ ਸਰਕਾਰ
ਕੈਬਨਿਟ ਮੀਟਿੰਗ ਵਿੱਚ ਪੇਸ਼ ਕੀਤੇ ਜਾਣ ਵਾਲੇ ਬਿੱਲ ਤੇ ਹੋਵੇਗੀ ਚਰਚਾ
ਵਿਧਾਨ ਸਭਾ ਦਾ ਸੈਸ਼ਨ 11 ਵਜੇ ਸ਼ੁਰੂ ਤੇ ਮੀਟਿੰਗ 2 ਵਜੇ
ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਵਿਸ਼ੇਸ਼ ਸੈਸ਼ਨ ਅੱਜ ਤੋਂ ਚੰਡੀਗੜ੍ਹ ਵਿਖੇ ਸ਼ੁਰੂ ਹੋ ਗਿਆ ਹੈ। ਇਹ ਸੈਸ਼ਨ ਹੰਗਾਮੇ ਭਰਿਆ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਇਕ ਦਲ ਦੀ ਮੀਟਿੰਗ ਕਰ ਕੇ ਸਰਕਾਰ ਨੂੰ ਅਮਨ-ਕਾਨੂੰਨ ਅਤੇ ਲੈਂਡ ਪੁਲਿੰਗ ਵਰਗੇ ਮੁੱਦਿਆਂ 'ਤੇ ਘੇਰਨ ਦੀ ਰਣਨੀਤੀ ਬਣਾਈ ਹੈ। ਉਥੇ ਹੀ ਸੱਤਾਧਾਰੀ ਆਮ ਆਦਮੀ ਪਾਰਟੀ (AAP) ਵਲੋਂ ਵੀ ਵਿਰੋਧੀ ਧਿਰ ਨੂੰ ਨਸ਼ਿਆਂ ਅਤੇ ਹੋਰ ਮੁੱਦਿਆਂ 'ਤੇ ਘੇਰਨ ਦੀ ਤਿਆਰੀ ਕੀਤੀ ਗਈ ਹੈ।
ਇਸ ਸੈਸ਼ਨ ਵਿੱਚ ਸਰਕਾਰ ਵਲੋਂ ਬੇਅਦਬੀ ਦੇ ਮਾਮਲਿਆਂ 'ਤੇ ਸਖ਼ਤ ਕਾਨੂੰਨ ਲਿਆਉਣ ਦਾ ਐਲਾਨ ਕੀਤਾ ਜਾਵੇਗਾ ਅਤੇ ਇਸ ਸੰਬੰਧੀ ਨਵਾਂ ਬਿੱਲ ਕੈਬਨਿਟ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ। ਵਿਧਾਨ ਸਭਾ ਦਾ ਸੈਸ਼ਨ ਸਵੇਰੇ 11 ਵਜੇ ਸ਼ੁਰੂ ਹੋਇਆ, ਜਦਕਿ ਕੈਬਨਿਟ ਮੀਟਿੰਗ ਦੁਪਹਿਰ 2 ਵਜੇ ਹੋਣੀ ਨਿਰਧਾਰਤ ਹੈ।
ਸੈਸ਼ਨ ਦੀ ਸ਼ੁਰੂਆਤ ਵਿਛੜੀਆਂ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ। ਇਸ ਤੋਂ ਬਾਅਦ ਘੈਰ-ਸਰਕਾਰੀ ਅਤੇ ਵਿਧਾਨਕ ਕੰਮ ਹੋਣਗੇ। ਸਰਕਾਰ ਵਲੋਂ ਉਮੀਦ ਹੈ ਕਿ ਨਵੇਂ ਕਾਨੂੰਨ ਅਤੇ ਬਿੱਲਾਂ 'ਤੇ ਚਰਚਾ ਹੋਵੇਗੀ ਅਤੇ ਵਿਧਾਨ ਸਭਾ ਵਿੱਚ ਵੱਖ-ਵੱਖ ਮੁੱਦਿਆਂ 'ਤੇ ਗਰਮਾਗਰਮ ਚਰਚਾ ਹੋ ਸਕਦੀ ਹੈ।


