Begin typing your search above and press return to search.

ਟਰੰਪ–ਮੋਦੀ ਟਰੇਡ ਡੀਲ ਦੇ ਵਿਰੋਧ ’ਚ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ, ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦਾ ਐਲਾਨ

ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਜਥੇਬੰਦੀ ਵੱਲੋਂ ਅੱਜ ਸਾਰੇ ਜ਼ਿਲ੍ਹਾ ਅਤੇ ਡੀਸੀ ਹੈੱਡਕੁਆਰਟਰਾਂ ’ਤੇ ਵੱਡੇ ਮਾਰਚ ਕੱਢ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਟਰੇਡ ਡੀਲ ਦੇ ਖ਼ਿਲਾਫ਼ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ।

ਟਰੰਪ–ਮੋਦੀ ਟਰੇਡ ਡੀਲ ਦੇ ਵਿਰੋਧ ’ਚ ਕਿਸਾਨਾਂ ਦਾ ਜ਼ੋਰਦਾਰ ਪ੍ਰਦਰਸ਼ਨ, ਭਾਜਪਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦਾ ਐਲਾਨ
X

Gurpiar ThindBy : Gurpiar Thind

  |  11 Feb 2026 2:14 PM IST

  • whatsapp
  • Telegram

ਅੰਮ੍ਰਿਤਸਰ: ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਜਥੇਬੰਦੀ ਵੱਲੋਂ ਅੱਜ ਸਾਰੇ ਜ਼ਿਲ੍ਹਾ ਅਤੇ ਡੀਸੀ ਹੈੱਡਕੁਆਰਟਰਾਂ ’ਤੇ ਵੱਡੇ ਮਾਰਚ ਕੱਢ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਕਾਰ ਹੋਈ ਟਰੇਡ ਡੀਲ ਦੇ ਖ਼ਿਲਾਫ਼ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਮੋਦੀ ਅਤੇ ਟਰੰਪ ਦੇ ਪੁਤਲੇ ਸਾੜੇ ਗਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।


ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਹ ਟਰੇਡ ਡੀਲ ਭਾਰਤ ਦੇ ਕਿਸਾਨਾਂ, ਡੇਅਰੀ ਫਾਰਮਰਾਂ, ਛੋਟੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਘਾਤਕ ਸਾਬਤ ਹੋਵੇਗੀ। ਆਗੂਆਂ ਦਾ ਦੋਸ਼ ਹੈ ਕਿ ਮੋਦੀ ਸਰਕਾਰ ਨੇ ਅਮਰੀਕੀ ਸਰਕਾਰ ਅੱਗੇ ਘੁਟਨੇ ਟੇਕ ਕੇ ਦੇਸ਼ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ। ਜੋ ਸਰਕਾਰ ਆਪਣੇ ਆਪ ਨੂੰ “ਵਿਸ਼ਵ ਗੁਰੂ” ਦੱਸਦੀ ਸੀ, ਉਹ ਅਮਰੀਕਾ ਦੇ ਦਬਾਅ ਹੇਠ ਆ ਕੇ ਸਰੈਂਡਰ ਕਰ ਗਈ।


ਕਿਸਾਨ ਆਗੂਆਂ ਨੇ ਕਿਹਾ ਕਿ ਇਸ ਸਮਝੌਤੇ ਬਾਰੇ ਭਾਰਤ ਦੀ ਜਨਤਾ ਨੂੰ ਕੁਝ ਵੀ ਸਪਸ਼ਟ ਨਹੀਂ ਦੱਸਿਆ ਗਿਆ। ਪਹਿਲਾਂ ਅਮਰੀਕਾ ਦੇ ਅਧਿਕਾਰੀਆਂ ਦੇ ਟਵੀਟ ਰਾਹੀਂ ਹੀ ਇਸ ਡੀਲ ਬਾਰੇ ਜਾਣਕਾਰੀ ਸਾਹਮਣੇ ਆਈ। ਸਰਕਾਰ ਕਹਿੰਦੀ ਹੈ ਕਿ ਸੋਇਆਬੀਨ ਨੂੰ ਬਾਹਰ ਰੱਖਿਆ ਗਿਆ ਹੈ, ਪਰ ਅਸਲ ਵਿੱਚ ਸੋਇਆਬੀਨ ਦਾ ਤੇਲ ਅਤੇ ਮੱਕੀ ਨਾਲ ਜੁੜੇ ਉਤਪਾਦ ਭਾਰਤ ਵਿੱਚ ਆਯਾਤ ਕੀਤੇ ਜਾਣਗੇ, ਜਿਸ ਨਾਲ ਦੇਸੀ ਕਿਸਾਨ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ।


ਉਨ੍ਹਾਂ ਕਿਹਾ ਕਿ ਅਮਰੀਕਾ ਦੇ ਕਿਸਾਨਾਂ ਕੋਲ ਸੈਂਕੜਿਆਂ ਏਕੜ ਜ਼ਮੀਨ ਹੈ ਅਤੇ ਉਨ੍ਹਾਂ ਨੂੰ ਕਰੋੜਾਂ ਰੁਪਏ ਦੀ ਸਬਸਿਡੀ ਮਿਲਦੀ ਹੈ, ਜਦਕਿ ਭਾਰਤ ਦਾ ਕਿਸਾਨ ਔਸਤਨ ਇੱਕ ਤੋਂ ਡੇਢ ਏਕੜ ਜ਼ਮੀਨ ਦਾ ਮਾਲਕ ਹੈ ਅਤੇ ਉਸਨੂੰ 12 ਹਜ਼ਾਰ ਰੁਪਏ ਦੀ ਸਹਾਇਤਾ ਵੀ ਢੰਗ ਨਾਲ ਨਹੀਂ ਮਿਲਦੀ। ਅਜਿਹੇ ਹਾਲਾਤਾਂ ’ਚ ਭਾਰਤੀ ਕਿਸਾਨ ਅਮਰੀਕੀ ਕਿਸਾਨ ਨਾਲ ਮੁਕਾਬਲਾ ਨਹੀਂ ਕਰ ਸਕਦਾ।


ਕਿਸਾਨ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇ ਇਹ ਟਰੇਡ ਡੀਲ ਰੱਦ ਨਾ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਸਰਕਾਰ ਖ਼ਿਲਾਫ਼ ਦੇਸ਼ ਭਰ ਵਿੱਚ ਵੱਡਾ ਅਤੇ ਤੀਖਾ ਸੰਘਰਸ਼ ਛੇੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਤਲਾ ਫੂਕਣਾ ਸਿਰਫ਼ ਸ਼ੁਰੂਆਤ ਹੈ ਅਤੇ ਜਲਦੀ ਹੀ ਇਹ ਸੰਘਰਸ਼ ਲੋਕਾਂ ਦੀ ਆਵਾਜ਼ ਬਣ ਕੇ ਸਰਕਾਰ ਨੂੰ ਘੇਰ ਲਵੇਗਾ।

Next Story
ਤਾਜ਼ਾ ਖਬਰਾਂ
Share it